20-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-10-2026

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਪ੍ਰਭਾਤ ਫੇਰੀਆਂ ਅੱਜ ਤੋਂ- ਗੁਰਚਰਨ ਕੌਰ

ਸ੍ਰੀ ਅਨੰਦਪੁਰ ਸਾਹਿਬ, 20 ਅਕਤੂਬਰ (ਕਰਨੈਲ ਸਿੰਘ)- ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਇਸਤਰੀ ਸਤਿਸੰਗ ਸਭਾ ਸ੍ਰੀ ਅਨੰਦਪੁਰ ਸਾਹਿਬ ਵਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੀ ਛਤਰ ਛਾਇਆ ਹੇਠ ਹਰ ਸਾਲ ਦੀ ਤਰ੍ਹਾਂ ਪ੍ਰਭਾਤ ਫੇਰੀਆਂ ਦੀ ਅੱਜ ਤੋਂ ਸ਼ੁਰੂਆਤ ਕੀਤੀ ਜਾ ਰਹੀ ਹੈ, ਜੋ ਕਿ ਗੁਰਪੁਰਬ ਵਾਲੇ ਦਿਨ 24 ਨਵੰਬਰ ਤੱਕ ਲਗਾਤਾਰ ਜਾਰੀ ਰਹਿਣਗੀਆਂ। ਇਸ ਸਬੰਧੀ ਜਾਣਕਾਰੀ ਦਿੰਦਿਆਂ ਇਸਤਰੀ ਸਤਿਸੰਗ ਸਭਾ ਦੇ ਪ੍ਰਧਾਨ ਮਾਤਾ ਗੁਰਚਰਨ ਕੌਰ ਨੇ ਦੱਸਿਆ ਕਿ ਰੋਜਾਨਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਸਵੇਰੇ ਤੜਕੇ ਅਰਦਾਸ ਕਰਨ ਉਪਰੰਤ ਸ਼ੁਰੂ ਹੋ ਕੇ ਇਹ ਪ੍ਰਭਾਤ ਫੇਰੀ ਗੁਰੂ ਜਸ ਗਾਇਨ ਕਰਦੇ ਹੋਏ ਸੰਗਤਾਂ ਦੇ ਘਰ ਤੱਕ ਪਹੁੰਚੇਗੀ।

Ad Position 21
No active advertisement
ਅਜੀਤ ਡੈਸਕ 21-10-2026
ਸ੍ਰੀ ਅਨੰਦਪੁਰ ਸਾਹਿਬ, 20 ਅਕਤੂਬਰ (ਕਰਨੈਲ ਸਿੰਘ)- ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਇਸਤਰੀ ਸਤਿਸੰਗ ਸਭਾ ਸ੍ਰੀ ਅਨੰਦਪੁਰ ਸਾਹਿਬ ਵਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੀ ਛਤਰ ਛਾਇਆ ਹੇਠ ਹਰ ਸਾਲ ਦੀ ਤਰ੍ਹਾਂ ਪ੍ਰਭਾਤ ਫੇਰੀਆਂ ਦੀ ਅੱਜ ਤੋਂ ਸ਼ੁਰੂਆਤ ਕੀਤੀ ਜਾ ਰਹੀ ਹੈ, ਜੋ ਕਿ ਗੁਰਪੁਰਬ ਵਾਲੇ ਦਿਨ 24 ਨਵੰਬਰ ਤੱਕ ਲਗਾਤਾਰ ਜਾਰੀ ਰਹਿਣਗੀਆਂ। ਇਸ ਸਬੰਧੀ ਜਾਣਕਾਰੀ ਦਿੰਦਿਆਂ ਇਸਤਰੀ ਸਤਿਸੰਗ ਸਭਾ ਦੇ ਪ੍ਰਧਾਨ ਮਾਤਾ ਗੁਰਚਰਨ ਕੌਰ ਨੇ ਦੱਸਿਆ ਕਿ ਰੋਜਾਨਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਸਵੇਰੇ ਤੜਕੇ ਅਰਦਾਸ ਕਰਨ ਉਪਰੰਤ ਸ਼ੁਰੂ ਹੋ ਕੇ ਇਹ ਪ੍ਰਭਾਤ ਫੇਰੀ ਗੁਰੂ ਜਸ ਗਾਇਨ ਕਰਦੇ ਹੋਏ ਸੰਗਤਾਂ ਦੇ ਘਰ ਤੱਕ ਪਹੁੰਚੇਗੀ। ਉਨਾਂ ਅੱਗੇ ਦੱਸਿਆ ਕਿ 24 ਨਵੰਬਰ ਨੂੰ ਗੁਰਪੁਰਬ ਵਾਲੇ ਦਿਨ ਜਿੱਥੇ ਸਵੇਰੇ ਪ੍ਰਭਾਤ ਫੇਰੀਆਂ ਸੰਪੰਨ ਹੋਣਗੀਆਂ, ਉੱਥੇ ਹੀ ਬਾਅਦ ਦੁਪਹਿਰ ਸਥਾਨਕ ਐਸ. ਜੀ. ਐਸ. ਖ਼ਾਲਸਾ ਸੀ: ਸੈ: ਸਕੂਲ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਅਤੇ ਪੰਜ ਪਿਆਰੇ ਸਾਹਿਬਾਨ ਦੀ ਯੋਗ ਅਗਵਾਈ ’ਚ ਨਗਰ ਕੀਰਤਨ ਦੀ ਆਰੰਭਤਾ ਹੋਵੇਗੀ ਜੋ ਕਿ ਸ਼ਹਿਰ ਦੇ ਵੱਖ-ਵੱਖ ਪੜਾਵਾਂ ਤੋਂ ਹੁੰਦਾ ਹੋਇਆ ਸ਼ਾਮ ਨੂੰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਪਹੁੰਚ ਕੇ ਸੰਪੰਨ ਹੋਵੇਗਾ। ਉਨਾਂ ਅੱਗੇ ਦੱਸਿਆ ਕਿ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਦੇਰ ਰਾਤ ਤੱਕ ਗੁਰਮਤਿ ਸਮਾਗਮ ਹੋਣਗੇ। ਜਿੱਥੇ ਸਿੱਖ ਕੌਮ ਦੇ ਉੱਚ ਕੋਟੀ ਦੇ ਰਾਗੀ, ਢਾਡੀ ਤੇ ਕਵੀਸ਼ਰੀ ਜਥਿਆਂ ਵਲੋਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਨਾ ਕੀਤਾ ਜਾਵੇਗਾ। ਇਸ ਮੌਕੇ ਉਨਾਂ ਨਾਲ ਬੀਬੀ ਤਜਿੰਦਰ ਕੌਰ, ਗੁਰਜੀਤ ਕੌਰ, ਮਨਜੀਤ ਕੌਰ, ਸੁਰਿੰਦਰ ਪਾਲ ਕੌਰ, ਹਰਜੀਤ ਕੌਰ, ਬਲਬੀਰ ਕੌਰ, ਸੁਰਿੰਦਰ ਕੌਰ, ਜਸਵੰਤ ਕੌਰ, ਤਰਨਜੀਤ ਕੌਰ ਤੇ ਰਵਿੰਦਰ ਕੌਰ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪਿੰਡ ਬਸੀ ਵਿਖੇ ਵਿਧਾਇਕ ਚੱਢਾ ਨੇ ਕੀਤੀ ਲੋਕ ਮਿਲਣੀ, 9 ਲੱਖ ਰੁਪਏ ਦੀ ਦਿੱਤੀ ਗਰਾਂਟ ਅਗਲੀ ਖ਼ਬਰ ਸ੍ਰੀ ਗੁਰੂ ਤੇਗ ਬਹਾਦਰ ਖ਼ਾਲਸਾ ਕਾਲਜ ਵਿਖੇ 4 ਰੋਜ਼ਾ ਯੁਵਕ ਮੇਲਾ ਅਮਿੱਟ ਯਾਦਾਂ ਛੱਡਦਾ ਹੋਇਆ ਸੰਪੰਨ
Ad Position 24