ਪਿੰਡ ਬਸੀ ਵਿਖੇ ਵਿਧਾਇਕ ਚੱਢਾ ਨੇ ਕੀਤੀ ਲੋਕ ਮਿਲਣੀ, 9 ਲੱਖ ਰੁਪਏ ਦੀ ਦਿੱਤੀ ਗਰਾਂਟ
ਨੂਰਪੁਰ ਬੇਦੀ, 20 ਅਕਤੂਬਰ (ਰਾਜੇਸ਼ ਚੌਧਰੀ ਤਖਤਗੜ੍ਹ)- ਹਲਕਾ ਰੂਪਨਗਰ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਵਲੋਂ ਪਿੰਡ ਬਸੀ ਵਿਖੇ ਲੋਕ ਮਿਲਣੀ ਕੀਤੀ ਗਈ। ਇਸ ਮੌਕੇ ਉਨ੍ਹਾਂ ਨੇ ਪਿੰਡ ਵਾਸੀਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਲੋੜਾਂ ਬਾਰੇ ਜਾਣਕਾਰੀ ਹਾਸਲ ਕੀਤੀ।
ਨੂਰਪੁਰ ਬੇਦੀ, 20 ਅਕਤੂਬਰ (ਰਾਜੇਸ਼ ਚੌਧਰੀ ਤਖਤਗੜ੍ਹ)- ਹਲਕਾ ਰੂਪਨਗਰ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਵਲੋਂ ਪਿੰਡ ਬਸੀ ਵਿਖੇ ਲੋਕ ਮਿਲਣੀ ਕੀਤੀ ਗਈ। ਇਸ ਮੌਕੇ ਉਨ੍ਹਾਂ ਨੇ ਪਿੰਡ ਵਾਸੀਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਲੋੜਾਂ ਬਾਰੇ ਜਾਣਕਾਰੀ ਹਾਸਲ ਕੀਤੀ। ਇਸ ਦੌਰਾਨ ਪਿੰਡ ਦੇ ਵਿਕਾਸ ਕਾਰਜਾਂ ਲਈ 9 ਲੱਖ ਰੁਪਏ ਦੀ ਗਰਾਂਟ ਰਾਸ਼ੀ ਵੀ ਪ੍ਰਦਾਨ ਕੀਤੀ ਗਈ। ਲੋਕ ਮਿਲਣੀ ਦੌਰਾਨ ਪਿੰਡ ਵਾਸੀਆਂ ਨੇ ਆਪਣੇ ਇਲਾਕੇ ਨਾਲ ਸਬੰਧਿਤ ਵੱਖ-ਵੱਖ ਮਸਲੇ ਵਿਧਾਇਕ ਦੇ ਧਿਆਨ ਵਿਚ ਲਿਆਂਦੇ। ਵਿਧਾਇਕ ਦਿਨੇਸ਼ ਚੱਢਾ ਨੇ ਲੋਕਾਂ ਦੀਆਂ ਸਮੱਸਿਆਵਾਂ ਸੁਣਦਿਆਂ ਉਨ੍ਹਾਂ ਦੇ ਹੱਲ ਲਈ ਯੋਗ ਉਪਰਾਲੇ ਕਰਨ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਲੋਕਾਂ ਨਾਲ ਸਿੱਧਾ ਸੰਪਰਕ ਬਣਾਈ ਰੱਖਣਾ ਅਤੇ ਉਨ੍ਹਾਂ ਦੀਆਂ ਮੁਸ਼ਕਲਾਂ ਨੂੰ ਸਮਝਣਾ ਬੇਹੱਦ ਜ਼ਰੂਰੀ ਹੈ, ਤਾਂ ਜੋ ਵਿਕਾਸ ਕਾਰਜਾਂ ਨੂੰ ਲੋਕਾਂ ਦੀਆਂ ਲੋੜਾਂ ਅਨੁਸਾਰ ਨੇਪਰੇ ਚਾੜਿ੍ਹਆ ਜਾ ਸਕੇ। ਉਨ੍ਹਾਂ ਕਿਹਾ ਕਿ ਪਿੰਡਾਂ ਦਾ ਸਰਵਪੱਖੀ ਵਿਕਾਸ ਅਤੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਅਹਿਮ ਤਰਜੀਹ ਹੈ। ਇਸ ਮੌਕੇ ਪਿੰਡ ਵਾਸੀਆਂ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ ਅਤੇ ਪਿੰਡ ਦੇ ਵਿਕਾਸ ਨਾਲ ਸਬੰਧਿਤ ਮਸਲਿਆਂ ਬਾਰੇ ਜਾਣੂ ਕਰਵਾਇਆ। ਲੋਕ ਮਿਲਣੀ ਰਾਹੀਂ ਲੋਕਾਂ ਨੂੰ ਆਪਣੀਆਂ ਸਮੱਸਿਆਵਾਂ ਸਿੱਧੇ ਤੌਰ ’ਤੇ ਵਿਧਾਇਕ ਦੇ ਸਾਹਮਣੇ ਰੱਖਣ ਦਾ ਮੌਕਾ ਮਿਲਿਆ। ਇਸ ਮੌਕੇ ਦੇਸ ਰਾਜ ਸੈਣੀ, ਸੰਮਤੀ ਮੈਂਬਰ ਸਤਨਾਮ ਸਿੰਘ ਨਾਗਰਾ, ਮੈਡਮ ਬਲਵਿੰਦਰ ਕੌਰ, ਸਰਬਜੀਤ ਸਿੰਘ, ਲੰਬਰਦਾਰ ਗੁਰਚੇਤ ਬਸੀ, ਸੋਹਣ ਸਿੰਘ, ਸਰਪੰਚ ਸੁਰਿੰਦਰ ਸਿੰਘ, ਜਗੀਰ ਸਿੰਘ, ਹਰਦੇਵ ਸਿੰਘ, ਗੁਰਬਖਸ਼ ਸਿੰਘ, ਬਲਕਾਰ ਸਿੰਘ ਸਰਥਲੀ ਸਮੇਤ ਹੋਰ ਪਿੰਡ ਵਾਸੀ ਹਾਜ਼ਰ ਸਨ।