ਨੰਗਲ ਤੋਂ ਪੀ. ਜੀ. ਆਈ. ਚੰਡੀਗੜ੍ਹ ਜਾਣ ਵਾਲੇ ਮਰੀਜ਼ਾਂ ਲਈ ਵੱਡੀ ਰਾਹਤ
ਗੁਰਦੁਆਰਾ ਸਿੰਘ ਸਭਾ ਮੇਨ ਮਾਰਕੀਟ ਵਲੋਂ ਨਵੀਂ ਮੁਫ਼ਤ ਬੱਸ ਸੇਵਾ ਸ਼ੁਰੂ ਨੰਗਲ, 20 ਅਕਤੂਬਰ (ਪ੍ਰੀਤਮ ਸਿੰਘ ਬਰਾਰੀ)- ਸ੍ਰੀ ਗੁਰਦੁਆਰਾ ਸਿੰਘ ਸਭਾ ਮੇਨ ਮਾਰਕੀਟ ਨੰਗਲ ਵਲੋਂ ਪੀ. ਜੀ.
ਗੁਰਦੁਆਰਾ ਸਿੰਘ ਸਭਾ ਮੇਨ ਮਾਰਕੀਟ ਵਲੋਂ ਨਵੀਂ ਮੁਫ਼ਤ ਬੱਸ ਸੇਵਾ ਸ਼ੁਰੂ ਨੰਗਲ, 20 ਅਕਤੂਬਰ (ਪ੍ਰੀਤਮ ਸਿੰਘ ਬਰਾਰੀ)- ਸ੍ਰੀ ਗੁਰਦੁਆਰਾ ਸਿੰਘ ਸਭਾ ਮੇਨ ਮਾਰਕੀਟ ਨੰਗਲ ਵਲੋਂ ਪੀ.ਜੀ.ਆਈ. ਚੰਡੀਗੜ੍ਹ ਵਿਖੇ ਇਲਾਜ ਲਈ ਜਾਣ ਵਾਲੇ ਮਰੀਜ਼ਾਂ ਦੀ ਸਹੂਲਤ ਲਈ ਨਵੀਂ ਬੱਸ ਸੇਵਾ ਸ਼ੁਰੂ ਕੀਤੀ ਗਈ ਹੈ। ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪਹਿਲਾਂ ਹੀ ਮੁਫ਼ਤ ਬੱਸ ਸੇਵਾ ਚਲਾਈ ਜਾ ਰਹੀ ਹੈ, ਜਿਸ ਦਾ ਵਿਸਥਾਰ ਕਰਦਿਆਂ ਇਹ ਉਪਰਾਲਾ ਕੀਤਾ ਗਿਆ ਹੈ। ਨਵੀਂ ਬੱਸ ਰੋਜ਼ਾਨਾ ਸਵੇਰੇ ਨੰਗਲ ਤੋਂ ਪੀ.ਜੀ.ਆਈ. ਲਈ ਰਵਾਨਾ ਹੋਵੇਗੀ ਅਤੇ ਵਾਪਸੀ ਦੀ ਸਹੂਲਤ ਵੀ ਮੁਹੱਈਆ ਕਰਵਾਏਗੀ। ਇਹ ਸੇਵਾ ਲੋੜਵੰਦ ਮਰੀਜ਼ਾਂ ਅਤੇ ਉਨ੍ਹਾਂ ਦੇ ਵਾਰਸਾਂ ਲਈ ਪੂਰੀ ਤਰ੍ਹਾਂ ਮੁਫ਼ਤ ਹੋਵੇਗੀ। ਕਮੇਟੀ ਪ੍ਰਧਾਨ ਇੰਦਰਪਾਲ ਸਿੰਘ ਮਦਾਨ, ਜਨਰਲ ਸਕੱਤਰ ਹਰਪਾਲ ਸਿੰਘ ਭਸੀਨ ਅਤੇ ਹੋਰ ਪ੍ਰਬੰਧਕਾਂ ਨੇ ਕਿਹਾ ਕਿ ਇਹ ਉਪਰਾਲਾ ਸਰਬੱਤ ਦੇ ਭਲੇ ਅਤੇ ਮਨੁੱਖਤਾ ਦੀ ਸੇਵਾ ਨੂੰ ਸਮਰਪਿਤ ਹੈ। ਉਨ੍ਹਾਂ ਦਾਨੀ ਸੱਜਣਾਂ ਨੂੰ ਅਜਿਹੇ ਲੋਕ-ਭਲਾਈ ਕਾਰਜਾਂ ਵਿਚ ਸਹਿਯੋਗ ਦੇਣ ਤੇ ਲੋੜਵੰਦ ਮਰੀਜ਼ਾਂ ਨੂੰ ਇਸ ਸਹੂਲਤ ਦਾ ਲਾਭ ਲੈਣ ਦੀ ਅਪੀਲ ਕੀਤੀ।