ਪਿੰਡ ਲਸਾੜੀ ਦੇ ਵਿਕਾਸ ਲਈ ਵਿਧਾਇਕ ਚੱਢਾ ਨੇ ਪੰਚਾਇਤ ਨੂੰ ਦਿੱਤੀ 5 ਲੱਖ ਰੁਪਏ ਦੀ ਗ੍ਰਾਂਟ
ਨੂਰਪੁਰ ਬੇਦੀ, 21 ਅਕਤੂਬਰ (ਹਰਦੀਪ ਸਿੰਘ ਢੀਂਡਸਾ)-ਹਲਕਾ ਵਿਧਾਇਕ ਦਿਨੇਸ਼ ਚੱਢਾ ਵਲੋਂ ਪਿੰਡਾਂ ਦੇ ਵਿਕਾਸ ਨੂੰ ਤਰਜੀਹ ਦਿੰਦਿਆਂ ਗ੍ਰਾਮ ਪੰਚਾਇਤ ਲਸਾੜੀ ਨੂੰ 5 ਲੱਖ ਰੁਪਏ ਦੀ ਗ੍ਰਾਂਟ ਰਾਸ਼ੀ ਪ੍ਰਦਾਨ ਕੀਤੀ। ਇਸ ਗ੍ਰਾਂਟ ਨਾਲ ਪਿੰਡ ਵਿਚ ਲੋੜੀਂਦੇ ਵਿਕਾਸ ਕਾਰਜਾਂ ਨੂੰ ਅੱਗੇ ਵਧਾਉਣ ਵਿਚ ਮਦਦ ਮਿਲੇਗੀ।
ਨੂਰਪੁਰ ਬੇਦੀ, 21 ਅਕਤੂਬਰ (ਹਰਦੀਪ ਸਿੰਘ ਢੀਂਡਸਾ)-ਹਲਕਾ ਵਿਧਾਇਕ ਦਿਨੇਸ਼ ਚੱਢਾ ਵਲੋਂ ਪਿੰਡਾਂ ਦੇ ਵਿਕਾਸ ਨੂੰ ਤਰਜੀਹ ਦਿੰਦਿਆਂ ਗ੍ਰਾਮ ਪੰਚਾਇਤ ਲਸਾੜੀ ਨੂੰ 5 ਲੱਖ ਰੁਪਏ ਦੀ ਗ੍ਰਾਂਟ ਰਾਸ਼ੀ ਪ੍ਰਦਾਨ ਕੀਤੀ। ਇਸ ਗ੍ਰਾਂਟ ਨਾਲ ਪਿੰਡ ਵਿਚ ਲੋੜੀਂਦੇ ਵਿਕਾਸ ਕਾਰਜਾਂ ਨੂੰ ਅੱਗੇ ਵਧਾਉਣ ਵਿਚ ਮਦਦ ਮਿਲੇਗੀ। ਉਨ੍ਹਾਂ ਕਿਹਾ ਕਿ ਪਿੰਡਾਂ ਦੀ ਤਰੱਕੀ ਲਈ ਲੋੜੀਂਦੇ ਫੰਡ ਮੁਹੱਈਆ ਕਰਵਾਉਣ ਦੇ ਨਾਲ-ਨਾਲ ਵਿਕਾਸ ਕਾਰਜਾਂ ਨੂੰ ਸੁਚੱਜੇ ਢੰਗ ਨਾਲ ਪੂਰਾ ਕਰਨਾ ਵੀ ਜ਼ਰੂਰੀ ਹੈ। ਵਿਧਾਇਕ ਨੇ ਕਿਹਾ ਕਿ ਪਿੰਡਾਂ ਦਾ ਵਿਕਾਸ ਸਿਰਫ਼ ਬੁਨਿਆਦੀ ਸਹੂਲਤਾਂ ਤੱਕ ਸੀਮਤ ਨਹੀਂ, ਸਗੋਂ ਲੋਕਾਂ ਦੇ ਜੀਵਨ ਪੱਧਰ ਨੂੰ ਬਿਹਤਰ ਬਣਾਉਣਾ ਵੀ ਇਸ ਦਾ ਅਹਿਮ ਹਿੱਸਾ ਹੈ। ਪੰਚਾਇਤਾਂ ਅਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਵਿਕਾਸ ਦੀ ਪ੍ਰਕਿਰਿਆ ਨੂੰ ਹੋਰ ਪ੍ਰਭਾਵਸ਼ਾਲੀ ਬਣਾਇਆ ਜਾ ਸਕਦਾ ਹੈ। ਲੋਕ ਮਿਲਣੀ ਦੌਰਾਨ ਪਿੰਡ ਵਾਸੀਆਂ ਨੇ ਆਪਣੇ ਇਲਾਕੇ ਨਾਲ ਸਬੰਧਤ ਮੁੱਦੇ ਵਿਧਾਇਕ ਦੇ ਧਿਆਨ ਵਿਚ ਲਿਆਂਦੇ। ਇਸ ਮੌਕੇ ਪਿੰਡ ਦੇ ਵਿਕਾਸ ਅਤੇ ਲੋਕਾਂ ਨੂੰ ਬਿਹਤਰ ਸਹੂਲਤਾਂ ਦੇਣ ਸਬੰਧੀ ਵਿਚਾਰ ਸਾਂਝੇ ਕੀਤੇ ਗਏ। ਇਸ ਮੌਕੇ ਜ਼ਿਲ੍ਹਾ ਪਰਿਸ਼ਦ ਮੈਂਬਰ ਜਰਨੈਲ ਸਿੰਘ ਲਾਲੀ, ਸੰਮਤੀ ਮੈਂਬਰ ਕ੍ਰਿਸ਼ਨ ਸਿੰਘ ਬਿੱਲਾ ਅਤੇ ਹੋਰ ਪੰਚਾਇਤ ਮੈਂਬਰ ਤੇ ਪਿੰਡ ਵਾਸੀ ਹਾਜ਼ਰ ਸਨ।