ਟੈਕਨੀਕਲ ਸਰਵਿਸਿਜ਼ ਯੂਨੀਅਨ ਭੰਗਲ ਅਤੇ ਪੀ.ਐਸ.ਈ.ਬੀ. ਇਮਪਲਾਈਜ਼ ਫੈਡਰੇਸ਼ਨ ਏਟਕ ਵਲੋਂ ਗੇਟ ਰੈਲੀ
ਸ੍ਰੀ ਅਨੰਦਪੁਰ ਸਾਹਿਬ, 21 ਅਕਤੂਬਰ (ਜੇ ਐਸ ਨਿੱਕੂਵਾਲ)-ਟੈਕਨੀਕਲ ਸਰਵਿਸਿਜ਼ ਯੂਨੀਅਨ ਭੰਗਲ ਅਤੇ ਪੀ. ਐਸ.
ਸ੍ਰੀ ਅਨੰਦਪੁਰ ਸਾਹਿਬ, 21 ਅਕਤੂਬਰ (ਜੇ ਐਸ ਨਿੱਕੂਵਾਲ)-ਟੈਕਨੀਕਲ ਸਰਵਿਸਿਜ਼ ਯੂਨੀਅਨ ਭੰਗਲ ਅਤੇ ਪੀ.ਐਸ.ਈ.ਬੀ. ਇਮਪਲਾਈਜ ਫੈਡਰੇਸ਼ਨ ਏਟਕ ਦੇ ਸੱਦੇ ਤੇ ਪੰਜਾਬ ਸਰਕਾਰ ਦੇ ਅੜੀਅਲ ਰਵੱਈਏ ਦੇ ਵਿਰੁੱਧ ਆਪਣੀਆਂ ਹੱਕੀ ਤੇ ਜਾਇਜ਼ ਮੰਗਾਂ ਮਨਵਾਉਣ ਲਈ ਬਿਜਲੀ ਕਾਮਿਆਂ ਵਲੋਂ ਦੋ ਦਿਨ ਦੀ ਸਮੂਹਿਕ ਛੁੱਟੀ ਲੈ ਕੇ ਸਬ - ਡਵੀਜ਼ਨ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਸਾਂਝੇ ਤੌਰ ਤੇ ਰੋਹ ਭਰਪੂਰ ਗੇਟ ਰੈਲੀ ਕੀਤੀ। ਇਸ ਮੌਕੇ ਵੱਖ-ਵੱਖ ਬੁਲਾਰਿਆਂ ਨੇ ਦੱਸਿਆ ਕਿ ਪੰਜਾਬ ਸਰਕਾਰ ਵਿਰੁੱਧ ਵੱਖ-ਵੱਖ ਮਹਿਕਮਿਆਂ ਦੇ ਮੁਲਾਜ਼ਮ ਸਾਂਝੀ ਤਾਲਮੇਲ ਕਮੇਟੀ ਦੀ ਅਗਵਾਈ ਹੇਠ ਲਗਾਤਾਰ ਸੰਘਰਸ਼ ਕਰਦੇ ਆ ਰਹੇ ਹਨ।ਪ੍ਰੰਤੂ ਪੰਜਾਬ ਸਰਕਾਰ ਨੇ ਮੰਗਾਂ ਮੰਨਣ ਪ੍ਰਤੀ ਅੜੀਅਲ ਵਤੀਰਾ ਅਪਣਾਇਆ ਹੋਇਆ ਹੈ। ਸਾਂਝੀ ਤਾਲਮੇਲ ਕਮੇਟੀ ਵੱਲੋਂ ਮੰਗ ਕੀਤੀ ਜਾ ਰਹੀ ਹੈ ਕਿ ਮੁਲਾਜ਼ਮ ਵਿਰੋਧੀ ਦੋਵੇਂ ਪੱਤਰ ਰੱਦ ਕੀਤੇ ਜਾਣ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕੀਤੀ ਜਾਵੇ, ਬਰਾਬਰ ਕੰਮ ਲਈ ਬਰਾਬਰ ਤਨਖ਼ਾਹ ਦਾ ਫ਼ਾਰਮੂਲਾ ਲਾਗੂ ਕੀਤਾ ਜਾਵੇ, ਪਾਵਰਕੌਮ ਵਿਚ ਆਰ.ਟੀ.ਐਮ. ਤੋਂ ਪਦ-ਉੱਨਤ ਹੋਏ ਕਾਮਿਆਂ ਨੂੰ 35400 ਦਾ ਸਕੇਲ ਲਾਗੂ ਕੀਤਾ ਜਾਵੇ, ਬਕਾਇਆ ਰਹਿੰਦਾ 10 ਗੁਣਾ ਡੀ.ਏ. ਬਕਾਏ ਸਮੇਤ ਜਾਰੀ ਕੀਤਾ ਜਾਵੇ, ਬਾਹਰੀ ਸ੍ਰੋਤ ਕਾਮੇ ਵਿਭਾਗਾਂ ਅਧੀਨ ਲਿਆ ਕੇ ਰੈਗੂਲਰ ਕੀਤੇ ਜਾਣ, ਪੈਨਸ਼ਨਰਾਂ ਦਾ ਫ਼ਾਰਮੂਲਾ ਲਾਗੂ ਕੀਤਾ ਜਾਵੇ, ਕੰਮ ਦਿਹਾੜੀ ਅੱਠ ਘੰਟੇ ਤੋਂ 12 ਘੰਟੇ ਕਰਨ ਦਾ ਨੋਟੀਫ਼ਿਕੇਸ਼ਨ ਰੱਦ ਕੀਤਾ ਜਾਵੇ, ਨਵੇਂ ਬਣਾਏ ਚਾਰ ਲੇਬਰ ਕੋਡ ਰੱਦ ਕਰਕੇ ਪਹਿਲੇ ਕਿਰਤ ਕਾਨੂੰਨ ਬਹਾਲ ਰੱਖੇ ਜਾਣ। ਬੁਲਾਰਿਆਂ ਨੇ ਪੰਜਾਬ ਸਰਕਾਰ ਦੀ ਇਹਨਾਂ ਮੰਗਾਂ ਪ੍ਰਤੀ ਅਪਣਾਏ ਅੜੀਅਲ ਰਵਈਏ ਦੀ ਜ਼ੋਰਦਾਰ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਮੰਗ ਕੀਤੀ ਕਿ ਇਹਨਾਂ ਮੰਗਾਂ ਦਾ ਜਲਦ ਨਿਪਟਾਰਾ ਕੀਤਾ ਜਾਵੇ।ਉਨ੍ਹਾਂ ਕਿਹਾ ਕਿ ਜੇਕਰ ਮੰਗਾਂ ਦਾ ਹੱਲ ਨਹੀਂ ਕੀਤਾ ਜਾਂਦਾ ਤਾਂ ਪੰਜਾਬ ਸਰਕਾਰ ਵਿਰੁੱਧ ਤਿੱਖਾ ਸੰਘਰਸ਼ ਕੀਤਾ ਜਾਵੇਗਾ।ਇਸ ਇਸ ਮੌਕੇ ਹਿੰਮਤ ਸਿੰਘ, ਹਰਪਾਲ ਸਿੰਘ, ਸਰਕਲ ਸਕੱਤਰ ਤਰਸੇਮ ਲਾਲ, ਦੇਸ ਰਾਜ ਘਈ, ਡਵੀਜ਼ਨ ਪ੍ਰਧਾਨ ਜਸਵਿੰਦਰ ਸਿੰਘ ਔਲਖ, ਸਰਬਜੀਤ ਸਿੰਘ ਬੇਲਾ, ਰਾਮਪਾਲ, ਤਿਲਕ ਰਾਜ, ਮਨੋਜ ਕੁਮਾਰ, ਕੁਲਵੰਤ ਸਿੰਘ, ਹਰਭਜਨ ਸਿੰਘ, ਜਰਨੈਲ ਸਿੰਘ ਆਦਿ ਆਗੂ ਹਾਜ਼ਰ ਸਨ।