ਮੁਲਾਜ਼ਮਾਂ ਤੇ ਪੈਨਸ਼ਨਰਾਂ ਵਲੋਂ ਡੀ . ਸੀ . ਦਫ਼ਤਰ ਅੱਗੇ ਰੋਸ ਰੈਲੀ
ਰੂਪਨਗਰ, 21 ਅਕਤੂਬਰ (ਸਤਨਾਮ ਸਿੰਘ ਸੱਤੀ)- ਪੰਜਾਬ ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫਰੰਟ ਅਤੇ ਸਾਂਝਾ ਮੰਚ ਤਾਲਮੇਲ ਕਮੇਟੀ, ਪੰਜਾਬ ਦੇ ਸੱਦੇ ’ਤੇ ਰੂਪਨਗਰ ਜ਼ਿਲ੍ਹੇ ਦੇ ਵੱਖ-ਵੱਖ ਵਿਭਾਗਾਂ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੇ ਸਮੂਹਿਕ ਛੁੱਟੀ ਲੈ ਕੇ ਡਿਪਟੀ ਕਮਿਸ਼ਨਰ ਦਫ਼ਤਰ ਦੇ ਗੇਟ ਅੱਗੇ ਰੋਸ ਰੈਲੀ ਕੀਤੀ। ਪ੍ਰਦਰਸ਼ਨਕਾਰੀਆਂ ਨੇ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ, ਮਹਿੰਗਾਈ ਭੱਤੇ ਦੀਆਂ ਬਕਾਇਆ ਕਿਸ਼ਤਾਂ ਜਾਰੀ ਕਰਨ, ਪਰਖ ਸਮੇਂ ਦੌਰਾਨ ਪੂਰੀ ਤਨਖ਼ਾਹ ਦੇਣ, 15 ਜਨਵਰੀ 2015 ਅਤੇ 17 ਜੁਲਾਈ 2020 ਦੇ ਪੱਤਰ ਰੱਦ ਕਰਨ, ਪੈਨਸ਼ਨਰਾਂ ਨੂੰ 2.
ਰ
ਰੋਸ ਰੈਲੀ ਦੌਰਾਨ ਡੀ.ਸੀ. ਦਫ਼ਤਰ ਦੇ ਗੇਟ ਮੂਹਰੇ ਪੰਜਾਬ ਸਰਕਾਰ ਖ਼ਿਲਾਫ ਨਾਅਰੇਬਾਜ਼ੀ ਕਰ ਰਹੇ ਵੱਖ-ਵੱਖ ਜਥੇਬੰਦੀਆਂ ਦੇ ਨੁਮਾਇੰਦੇ ਅਤੇ ਮੁਲਾਜ਼ਮ।
22-10-2026
ਰੂਪਨਗਰ, 21 ਅਕਤੂਬਰ (ਸਤਨਾਮ ਸਿੰਘ ਸੱਤੀ)- ਪੰਜਾਬ ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫਰੰਟ ਅਤੇ ਸਾਂਝਾ ਮੰਚ ਤਾਲਮੇਲ ਕਮੇਟੀ, ਪੰਜਾਬ ਦੇ ਸੱਦੇ ’ਤੇ ਰੂਪਨਗਰ ਜ਼ਿਲ੍ਹੇ ਦੇ ਵੱਖ-ਵੱਖ ਵਿਭਾਗਾਂ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੇ ਸਮੂਹਿਕ ਛੁੱਟੀ ਲੈ ਕੇ ਡਿਪਟੀ ਕਮਿਸ਼ਨਰ ਦਫ਼ਤਰ ਦੇ ਗੇਟ ਅੱਗੇ ਰੋਸ ਰੈਲੀ ਕੀਤੀ। ਪ੍ਰਦਰਸ਼ਨਕਾਰੀਆਂ ਨੇ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ, ਮਹਿੰਗਾਈ ਭੱਤੇ ਦੀਆਂ ਬਕਾਇਆ ਕਿਸ਼ਤਾਂ ਜਾਰੀ ਕਰਨ, ਪਰਖ ਸਮੇਂ ਦੌਰਾਨ ਪੂਰੀ ਤਨਖ਼ਾਹ ਦੇਣ, 15 ਜਨਵਰੀ 2015 ਅਤੇ 17 ਜੁਲਾਈ 2020 ਦੇ ਪੱਤਰ ਰੱਦ ਕਰਨ, ਪੈਨਸ਼ਨਰਾਂ ਨੂੰ 2.59 ਦਾ ਗੁਣਾਂਕ ਦੇਣ, ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਸਮੇਤ ਹੋਰ ਮੰਗਾਂ ਪੂਰੀਆਂ ਕਰਨ ਦੀ ਮੰਗ ਕੀਤੀ। ਰੈਲੀ ਵਿਚ ਜ਼ਿਲ੍ਹੇ ਦੇ ਵੱਖ-ਵੱਖ ਵਿਭਾਗਾਂ ਦੀਆਂ ਜਥੇਬੰਦੀਆਂ ਨਾਲ ਸਬੰਧਤ ਕਲੈਰੀਕਲ ਸਟਾਫ਼, ਅਧਿਆਪਕਾਂ, ਤਕਨੀਕੀ ਸਟਾਫ਼, ਜੂਨੀਅਰ ਇੰਜੀਨੀਅਰਾਂ, ਰੋਡਵੇਜ਼ ਮੁਲਾਜ਼ਮਾਂ, ਡਰਾਈਵਰਾਂ, ਸੇਵਾਦਾਰਾਂ, ਸਫ਼ਾਈ ਕਰਮਚਾਰੀਆਂ, ਬਿਜਲੀ ਵਿਭਾਗ ਦੇ ਮੁਲਾਜ਼ਮਾਂ, ਮਿਡ-ਡੇ-ਮੀਲ ਅਤੇ ਆਂਗਣਵਾੜੀ ਵਰਕਰਾਂ, ਡਾਕਟਰ ਐਸੋਸੀਏਸ਼ਨ, ਆਮ ਆਦਮੀ ਕਲੀਨਿਕਾਂ ਦੇ ਕਰਮਚਾਰੀਆਂ ਅਤੇ ਠੇਕਾ ਤੇ ਆਊਟਸੋਰਸ ਮੁਲਾਜ਼ਮਾਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ। ਬੁਲਾਰਿਆਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਕਿਹਾ ਗਿਆ ਸੀ ਕਿ ਹੜਤਾਲ ਅਤੇ ਮੀਟਿੰਗ ਇਕੱਠਿਆਂ ਨਹੀਂ ਹੋ ਸਕਦੀਆਂ, ਪਰ ਅਕਤੂਬਰ ਦੇ ਪਹਿਲੇ ਹਫ਼ਤੇ ਹੋਣ ਵਾਲੀ ਮੀਟਿੰਗ ਅਜੇ ਤੱਕ ਨਹੀਂ ਹੋਈ। ਇਸ ਦੇ ਰੋਸ ਵਜੋਂ 10 ਅਕਤੂਬਰ ਨੂੰ ਸੰਗਰੂਰ ਵਿਖੇ ਸੂਬਾ ਪੱਧਰੀ ਰੈਲੀ ਕੀਤੀ ਗਈ ਸੀ। ਇਸੇ ਸੰਘਰਸ਼ ਦੀ ਲੜੀ ਤਹਿਤ 21 ਅਤੇ 22 ਅਕਤੂਬਰ ਨੂੰ ਸਮੂਹਿਕ ਛੁੱਟੀ ਲੈਣ ਦਾ ਫ਼ੈਸਲਾ ਕੀਤਾ ਗਿਆ। ਉਨ੍ਹਾਂ ਕਿਹਾ ਕਿ 21 ਅਕਤੂਬਰ ਨੂੰ ਮੁੱਖ ਸਕੱਤਰ ਪੰਜਾਬ ਸਰਕਾਰ ਵਲੋਂ ਮੁਲਾਜ਼ਮਾਂ ਨਾਲ ਰੱਖੀ ਗਈ ਮੀਟਿੰਗ ਨੂੰ ਜਥੇਬੰਦੀਆਂ ਨੇ ਸਵੀਕਾਰ ਨਹੀਂ ਕੀਤਾ। ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਹੱਕੀ ਅਤੇ ਜਾਇਜ਼ ਮੰਗਾਂ ਨਾ ਮੰਨੀਆਂ ਤਾਂ ਆਉਣ ਵਾਲੇ ਸਮੇਂ ਵਿਚ ਹੋਰ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ। ਉਨ੍ਹਾਂ ਐਲਾਨ ਕੀਤਾ ਕਿ 22 ਅਕਤੂਬਰ ਨੂੰ ਵੀ ਰੂਪਨਗਰ ਜ਼ਿਲ੍ਹੇ ਦੇ ਦਫ਼ਤਰੀ ਮੁਲਾਜ਼ਮ ਸਮੂਹਿਕ ਛੁੱਟੀ ਅਤੇ ਹੜਤਾਲ ’ਤੇ ਰਹਿਣਗੇ। ਇਸ ਮੌਕੇ ਅਮਰਜੀਤ ਸਿੰਘ ਗਰੇਵਾਲ, ਸੁਖਦੇਵ ਸਿੰਘ ਸੁਰਤਾਪੁਰੀ, ਰਾਧੇ ਸ਼ਾਮ, ਬਲਜਿੰਦਰ ਸਿੰਘ ਸ਼ਾਂਤਪੁਰੀ, ਅਵਤਾਰ ਸਿੰਘ ਧਨੋਆ, ਧਰਮਿੰਦਰ ਸਿੰਘ ਭੰਗੂ, ਹਰਜਿੰਦਰ ਸਿੰਘ, ਮਨੋਜ ਕੁਮਾਰ, ਕਰਮਵੀਰ ਸਿੰਘ, ਹਰਜਿੰਦਰ ਸਿੰਘ, ਮਾਸਟਰ ਕੁਲਵੰਤ ਸਿੰਘ, ਗਿਆਨ ਸਿੰਘ ਘਨੌਲੀ, ਜਸਵਿੰਦਰ ਸਿੰਘ ਕਾਂਗੜ, ਗੁਰਵਿੰਦਰ ਸਿੰਘ ਹਜ਼ਾਰਾ, ਗੁਰਪ੍ਰੀਤ ਗਿੱਲ, ਅਮਨਦੀਪ ਸਿੰਘ, ਗਗਨ ਰਾਣਾ, ਰਵਿੰਦਰ ਸਿੰਘ ਤੇ ਹੋਰ ਹਾਜ਼ਰ ਸਨ।