22-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਗੁਰੂ ਰਵਿਦਾਸ ਜੀ ਦੇ 650 ਵੇਂ ਪ੍ਰਕਾਸ਼ ਪੁਰਬ ਮੌਕੇ ਇਤਿਹਾਸਕ ਧਾਰਮਿਕ ਵਿਰਾਸਤ ਦੀ ਸੰਭਾਲ ਦਾ ਮੁੱਦਾ ਚੁੱਕਿਆ

ਨੰਗਲ, 21 ਅਕਤੂਬਰ (ਪ੍ਰੀਤਮ ਸਿੰਘ ਬਰਾਰੀ)-ਪੰਜਾਬ ਭਾਜਪਾ ਦੇ ਸੂਬਾ ਮੀਤ ਪ੍ਰਧਾਨ ਡਾ. ਸੁਭਾਸ਼ ਸ਼ਰਮਾ ਨੇ ਸ੍ਰੀ ਅਨੰਦਪੁਰ ਸਾਹਿਬ ਵਿਧਾਨ ਸਭਾ ਹਲਕੇ ਦੇ ਪਿੰਡ ਪੱਸੀਵਾਲ ਸਥਿਤ ਸ੍ਰੀ ਗੁਰੂ ਰਵਿਦਾਸ ਮੱਠ ਦੇ ਇਤਿਹਾਸਕ ਸਰੋਵਰ ਦੀ ਸੰਭਾਲ ਅਤੇ ਵਿਕਾਸ ਦਾ ਮੁੱਦਾ ਕੇਂਦਰ ਸਰਕਾਰ ਕੋਲ ਉਠਾਇਆ ਹੈ।

Ad Position 21
No active advertisement
ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਨਾਲ ਮੁਲਾਕਾਤ ਦੌਰਾਨ ਸ੍ਰੀ ਗੁਰੂ ਰਵਿਦਾਸ ਮੱਠ ਪੱਸੀਵਾਲ ਦੇ ਇਤਿਹਾਸਕ ਸਰੋਵਰ ਦੀ ਸੰਭਾਲ ਅਤੇ ਵਿਕਾਸ ਦਾ ਮੁੱਦਾ ਉਠਾਉਂਦੇ ਹੋਏ ਡਾ. ਸੁਭਾਸ਼ ਸ਼ਰਮਾ। 22-10-2026
ਨੰਗਲ, 21 ਅਕਤੂਬਰ (ਪ੍ਰੀਤਮ ਸਿੰਘ ਬਰਾਰੀ)-ਪੰਜਾਬ ਭਾਜਪਾ ਦੇ ਸੂਬਾ ਮੀਤ ਪ੍ਰਧਾਨ ਡਾ. ਸੁਭਾਸ਼ ਸ਼ਰਮਾ ਨੇ ਸ੍ਰੀ ਅਨੰਦਪੁਰ ਸਾਹਿਬ ਵਿਧਾਨ ਸਭਾ ਹਲਕੇ ਦੇ ਪਿੰਡ ਪੱਸੀਵਾਲ ਸਥਿਤ ਸ੍ਰੀ ਗੁਰੂ ਰਵਿਦਾਸ ਮੱਠ ਦੇ ਇਤਿਹਾਸਕ ਸਰੋਵਰ ਦੀ ਸੰਭਾਲ ਅਤੇ ਵਿਕਾਸ ਦਾ ਮੁੱਦਾ ਕੇਂਦਰ ਸਰਕਾਰ ਕੋਲ ਉਠਾਇਆ ਹੈ। ਉਨ੍ਹਾਂ ਇਸ ਸਬੰਧੀ ਕੇਂਦਰੀ ਸਭਿਆਚਾਰ ਅਤੇ ਸੈਰ-ਸਪਾਟਾ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਨਾਲ ਮੁਲਾਕਾਤ ਕਰਕੇ ਪਵਿੱਤਰ ਸਰੋਵਰ ਦੇ ਨਵੀਨੀਕਰਨ ਅਤੇ ਸਮੁੱਚੇ ਕੰਪਲੈਕਸ ਦੇ ਵਿਕਾਸ ਲਈ ਕੇਂਦਰੀ ਯੋਜਨਾ ਤਹਿਤ ਲੋੜੀਂਦੇ ਕਦਮ ਚੁੱਕਣ ਦੀ ਮੰਗ ਕੀਤੀ। ਡਾ. ਸ਼ਰਮਾ ਨੇ ਕੇਂਦਰੀ ਮੰਤਰੀ ਨੂੰ ਸੌਂਪੇ ਪੱਤਰ ਵਿਚ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਮੱਠ ਦਾ ਇਤਿਹਾਸਕ ਸਰੋਵਰ ਧਾਰਮਿਕ ਅਤੇ ਅਧਿਆਤਮਿਕ ਪੱਖੋਂ ਵਿਸ਼ੇਸ਼ ਮਹੱਤਵ ਰੱਖਦਾ ਹੈ। ਮਾਨਤਾ ਅਨੁਸਾਰ ਇਸ ਪਵਿੱਤਰ ਅਸਥਾਨ ’ਤੇ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਨੇ ਤਪੱਸਿਆ ਕੀਤੀ ਸੀ। ਇਹ ਸਥਾਨ ਗੁਰੂ ਜੀ ਦੀਆਂ ਮਹਾਨ ਸਿੱਖਿਆਵਾਂ, ਸਮਾਜਿਕ ਬਰਾਬਰੀ, ਆਪਸੀ ਸਾਂਝ ਅਤੇ ਮਾਨਵਤਾ ਦੇ ਸੰਦੇਸ਼ ਨਾਲ ਜੁੜੀ ਅਮੀਰ ਵਿਰਾਸਤ ਦਾ ਅਹਿਮ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਉਨ੍ਹਾਂ ਨਾਲ ਸਬੰਧਤ ਇਤਿਹਾਸਕ ਧਾਰਮਿਕ ਅਸਥਾਨਾਂ ਦੀ ਸੰਭਾਲ ਅਤੇ ਵਿਕਾਸ ਕਰਨਾ ਸਮੇਂ ਦੀ ਅਹਿਮ ਲੋੜ ਹੈ। ਅਜਿਹੇ ਅਸਥਾਨਾਂ ਨੂੰ ਸੁਰੱਖਿਅਤ ਰੱਖਣਾ ਸਿਰਫ਼ ਧਾਰਮਿਕ ਆਸਥਾ ਦਾ ਸਵਾਲ ਨਹੀਂ, ਸਗੋਂ ਪੰਜਾਬ ਦੀ ਅਮੀਰ ਸੱਭਿਆਚਾਰਕ ਵਿਰਾਸਤ ਨੂੰ ਅਗਲੀਆਂ ਪੀੜ੍ਹੀਆਂ ਤੱਕ ਪਹੁੰਚਾਉਣ ਦੀ ਜ਼ਿੰਮੇਵਾਰੀ ਵੀ ਹੈ। ਡਾ. ਸ਼ਰਮਾ ਨੇ ਦੱਸਿਆ ਕਿ ਮੱਠ ਦੇ ਮੁਖੀ ਮਹੰਤ ਸ੍ਰੀ ਗੋਪਾਲਾਨੰਦ ਜੀ ਅਤੇ ਸਮੂਹ ਸੰਗਤ ਦੀ ਇੱਛਾ ਹੈ ਕਿ ਸਰੋਵਰ ਦਾ ਢੁੱਕਵਾਂ ਨਵੀਨੀਕਰਨ ਕੀਤਾ ਜਾਵੇ ਅਤੇ ਪੂਰੇ ਕੰਪਲੈਕਸ ਨੂੰ ਯੋਜਨਾਬੱਧ ਢੰਗ ਨਾਲ ਵਿਕਸਤ ਕੀਤਾ ਜਾਵੇ। ਇਸ ਤਹਿਤ ਸਰੋਵਰ ਦੀ ਸੰਭਾਲ, ਸੁੰਦਰੀਕਰਨ, ਸ਼ਰਧਾਲੂਆਂ ਲਈ ਬੁਨਿਆਦੀ ਸਹੂਲਤਾਂ ਅਤੇ ਸਥਾਨ ਦੀ ਇਤਿਹਾਸਕ ਮਹੱਤਤਾ ਨੂੰ ਦਰਸਾਉਣ ਵਾਲੇ ਪ੍ਰਬੰਧ ਕੀਤੇ ਜਾ ਸਕਦੇ ਹਨ। ਉਨ੍ਹਾਂ ਕੇਂਦਰੀ ਮੰਤਰੀ ਨੂੰ ਅਪੀਲ ਕੀਤੀ ਕਿ ਇਸ ਮੰਗ ’ਤੇ ਹਮਦਰਦੀ ਨਾਲ ਵਿਚਾਰ ਕਰਦਿਆਂ ਸਬੰਧਤ ਅਧਿਕਾਰੀਆਂ ਨੂੰ ਕਾਰਵਾਈ ਦੇ ਨਿਰਦੇਸ਼ ਦਿੱਤੇ ਜਾਣ, ਤਾਂ ਜੋ ਇਸ ਪਵਿੱਤਰ ਧਰੋਹਰ ਨੂੰ ਕੌਮੀ ਪੱਧਰ ’ਤੇ ਪਛਾਣ ਮਿਲ ਸਕੇ। ਡਾ. ਸ਼ਰਮਾ ਨੇ ਉਮੀਦ ਜਤਾਈ ਕਿ ਕੇਂਦਰ ਸਰਕਾਰ ਦੇ ਸਹਿਯੋਗ ਨਾਲ ਇਸ ਇਤਿਹਾਸਕ ਅਸਥਾਨ ਦੇ ਵਿਕਾਸ ਦਾ ਰਾਹ ਪੱਧਰਾ ਹੋਵੇਗਾ।
Ad Position 22
No active advertisement
ਪਿਛਲੀ ਖ਼ਬਰ ਕੁੱਲ ਹਿੰਦ ਕਿਸਾਨ ਸਭਾ ਵਲੋਂ ਸਹਾਇਕ ਰਜਿਸਟਰਾਰ ਸਹਿਕਾਰੀ ਸਭਾਵਾਂ ਰਾਹੀਂ ਮੁੱਖ ਮੰਤਰੀ ਨੂੰ ਭੇਜਿਆ ਮੰਗ ਪੱਤਰ ਅਗਲੀ ਖ਼ਬਰ ਆਇਓਡੀਨ ਦੀ ਘਾਟ ਕਾਰਨ ਹੋਣ ਵਾਲੀਆਂ ਬਿਮਾਰੀਆਂ ਸੰਬੰਧੀ ਲੋਕਾਂ ਨੂੰ ਕੀਤਾ ਜਾਗਰੂਕ
Ad Position 24