23-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਬਰਸਾਲਪੁਰ ’ ਚ ਮੈਡੀਕਲ ਸਟੋਰ ਵਿਖੇ ਨਕਾਬਪੋਸ਼ ਚੋਰਾਂ ਵਲੋਂ ਨਕਦੀ ਚੋਰੀ

ਸ੍ਰੀ ਚਮਕੌਰ ਸਾਹਿਬ, 22 ਅਕਤੂਬਰ (ਜਗਮੋਹਣ ਸਿੰਘ ਨਾਰੰਗ)-ਨਜ਼ਦੀਕੀ ਪਿੰਡ ਬਰਸਾਲਪੁਰ ਵਿਖੇ ਚੋਰਾਂ ਨੇ ਇੱਕ ਮੈਡੀਕਲ ਸਟੋਰ ਦੇ ਜਿੰਦਰੇ ਤੋੜ ਕੇ ਦੁਕਾਨ ਨੂੰ ਨਿਸ਼ਾਨਾ ਬਣਾਇਆ ਹੈ। ਜਾਣਕਾਰੀ ਦਿੰਦਿਆਂ ਪਿੰਡ ਬਰਸਾਲਪੁਰ ਵਿਚ ਸਥਿਤ ਏਕਮ ਮੈਡੀਕਲ ਸਟੋਰ ਦੇ ਮਾਲਕ ਹਰਮਿੰਦਰ ਸਿੰਘ ਨੇ ਦੱਸਿਆ ਕਿ ਬੀਤੀ ਰਾਤ ਕਰੀਬ ਇੱਕ ਤੋਂ ਦੋ ਵਜੇ ਦੇ ਵਿਚਕਾਰ ਤਿੰਨ ਨਕਾਬਪੋਸ਼ ਚੋਰਾਂ ਵਲੋਂ ਉਨ੍ਹਾਂ ਦੀ ਦੁਕਾਨ ਨੂੰ ਨਿਸ਼ਾਨਾ ਬਣਾਇਆ ਗਿਆ।

Ad Position 21
No active advertisement
ਅਜੀਤ ਡੈਸਕ 23-10-2026
ਸ੍ਰੀ ਚਮਕੌਰ ਸਾਹਿਬ, 22 ਅਕਤੂਬਰ (ਜਗਮੋਹਣ ਸਿੰਘ ਨਾਰੰਗ)-ਨਜ਼ਦੀਕੀ ਪਿੰਡ ਬਰਸਾਲਪੁਰ ਵਿਖੇ ਚੋਰਾਂ ਨੇ ਇੱਕ ਮੈਡੀਕਲ ਸਟੋਰ ਦੇ ਜਿੰਦਰੇ ਤੋੜ ਕੇ ਦੁਕਾਨ ਨੂੰ ਨਿਸ਼ਾਨਾ ਬਣਾਇਆ ਹੈ। ਜਾਣਕਾਰੀ ਦਿੰਦਿਆਂ ਪਿੰਡ ਬਰਸਾਲਪੁਰ ਵਿਚ ਸਥਿਤ ਏਕਮ ਮੈਡੀਕਲ ਸਟੋਰ ਦੇ ਮਾਲਕ ਹਰਮਿੰਦਰ ਸਿੰਘ ਨੇ ਦੱਸਿਆ ਕਿ ਬੀਤੀ ਰਾਤ ਕਰੀਬ ਇੱਕ ਤੋਂ ਦੋ ਵਜੇ ਦੇ ਵਿਚਕਾਰ ਤਿੰਨ ਨਕਾਬਪੋਸ਼ ਚੋਰਾਂ ਵਲੋਂ ਉਨ੍ਹਾਂ ਦੀ ਦੁਕਾਨ ਨੂੰ ਨਿਸ਼ਾਨਾ ਬਣਾਇਆ ਗਿਆ। ਚੋਰਾਂ ਨੇ ਪਹਿਲਾਂ ਮੈਡੀਕਲ ਸਟੋਰ ਦਾ ਬਾਹਰਲਾ ਲੋਹੇ ਦਾ ਸ਼ਟਰ ਤੋੜਿਆ ਅਤੇ ਉਸ ਤੋਂ ਬਾਅਦ ਦੁਕਾਨ ਦੇ ਅੰਦਰ ਲੱਗੇ ਸ਼ੀਸ਼ੇ ਦੇ ਦਰਵਾਜ਼ੇ ਨੂੰ ਵੀ ਤੋੜ ਕੇ ਨੁਕਸਾਨ ਪਹੁੰਚਾਇਆ ਗਿਆ। ਮਾਲਕ ਅਨੁਸਾਰ ਤਿੰਨੇ ਚੋਰਾਂ ਨੇ ਆਪਣੇ ਮੂੰਹ ਪੂਰੀ ਤਰ੍ਹਾਂ ਢਕੇ ਹੋਏ ਸਨ ਤਾਂ ਜੋ ਉਨ੍ਹਾਂ ਦੀ ਪਛਾਣ ਨਾ ਹੋ ਸਕੇ। ਉਨ੍ਹਾਂ ਦੱਸਿਆ ਕਿ ਚੋਰਾਂ ਨੇ ਦੁਕਾਨ ਦੇ ਅੰਦਰ ਦਾਖ਼ਲ ਹੋ ਕੇ ਗੱਲੇ ਵਿਚ ਪਏ ਲਗਭਗ 22 ਹਜ਼ਾਰ ਰੁਪਏ ਦੀ ਨਗਦੀ ਚੋਰੀ ਕਰ ਲਈ ਤੇ ਫ਼ਰਾਰ ਹੋ ਗਏ। ਕੈਮਿਸਟ ਨੇ ਦੱਸਿਆ ਕਿ ਦੁਕਾਨ ਵਿਚ ਹੋਰ ਵੀ ਕੀਮਤੀ ਸਾਮਾਨ ਅਤੇ ਮਹਿੰਗੀਆਂ ਦਵਾਈਆਂ ਸਨ ,ਜਿਨ੍ਹਾਂ ਦਾ ਬਚਾਅ ਹੋ ਗਿਆ। ਹਰਮਿੰਦਰ ਸਿੰਘ ਨੇ ਦੱਸਿਆ ਕਿ ਚੋਰਾਂ ਨੇ ਸੀ ਸੀ ਟੀ ਵੀ ਕੈਮਰੇ ਵੀ ਤੋੜਨ ਦੀ ਕੋਸ਼ਿਸ਼ ਕੀਤੀ, ਪਰ ਇਸ ਤੋਂ ਪਹਿਲਾਂ ਹੀ ਚੋਰੀ ਦੀ ਇਹ ਸਾਰੀ ਵਾਰਦਾਤ ਦੁਕਾਨ ਵਿਚ ਲੱਗੇ ਕੈਮਰੇ ਵਿਚ ਕੈਦ ਹੋ ਗਈ। ਇਸ ਘਟਨਾ ਸਬੰਧੀ ਸ੍ਰੀ ਚਮਕੌਰ ਸਾਹਿਬ ਥਾਣੇ ’ਚ ਸੂਚਿਤ ਕੀਤਾ ਅਤੇ ਥਾਣਾ ਮੁਖੀ ਇੰਸਪੈਕਟਰ ਸਵਿੰਦਰ ਸਿੰਘ ਨੇ ਮੌਕੇ ’ਤੇ ਪੁੱਜ ਕੇ ਸਥਿਤੀ ਦਾ ਜਾਇਜ਼ਾ ਲਿਆ ਅਤੇ ਦੁਕਾਨ ਵਿਚ ਲੱਗੇ ਸੀ ਸੀ ਟੀ ਵੀ ਕੈਮਰਿਆਂ ਦੀ ਫੁਟੇਜ ਆਪਣੇ ਕਬਜ਼ੇ ਵਿਚ ਲੈ ਲਈ ਹੈ। ਥਾਣਾ ਮੁਖੀ ਨੇ ਦੱਸਿਆ ਕਿ ਇਨ੍ਹਾਂ ਚੋਰਾਂ ਨੂੰ ਕਾਬੂ ਕਰ ਲਿਆ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਰੂਪਨਗਰ ਦੇ ਵਿਧਾਨ ਸਭਾ ਹਲਕਿਆਂ ਵਿਚ ਫ਼ੋਟੋ ਵੋਟਰ ਸੂਚੀ ਸੰਬੰਧੀ ਵਿਸ਼ੇਸ਼ ਕੈਂਪ ਕੱਲ੍ਹ - ਡਿਪਟੀ ਕਮਿਸ਼ਨਰ ਅਗਲੀ ਖ਼ਬਰ ਮੁੰਡੀਆਂ ਵਿਖੇ ਅਣਪਛਾਤੇ ਵਿਅਕਤੀਆਂ ਵਲੋਂ ਲਗਾਈ ਅੱਗ ਕਾਰਨ 20-25 ਏਕੜ ਦੀ ਪਰਾਲੀ ਸੜ ਕੇ ਸੁਆਹ
Ad Position 24