23-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਪਿੰਡ ਸਿੰਘਪੁਰ ਦੇ ਵਿਕਾਸ ਲਈ ਵਿਧਾਇਕ ਦਿਨੇਸ਼ ਚੱਢਾ ਨੇ ਪੰਚਾਇਤ ਨੂੰ ਦਿੱਤੀ 5 ਲੱਖ ਰੁਪਏ ਦੀ ਗਰਾਂਟ

ਨੂਰਪੁਰ ਬੇਦੀ, 22 ਅਕਤੂਬਰ (ਹਰਦੀਪ ਸਿੰਘ ਢੀਂਡਸਾ)-ਵਿਧਾਇਕ ਦਿਨੇਸ਼ ਚੱਢਾ ਵਲੋਂ ਗ੍ਰਾਮ ਪੰਚਾਇਤ ਸਿੰਘਪੁਰ ਨੂੰ ਵਿਕਾਸ ਕਾਰਜਾਂ ਲਈ 5 ਲੱਖ ਰੁਪਏ ਦੀ ਗਰਾਂਟ ਪ੍ਰਦਾਨ ਕੀਤੀ। ਇਸ ਮੌਕੇ ਵਿਧਾਇਕ ਦਿਨੇਸ਼ ਚੱਢਾ ਨੇ ਕਿਹਾ ਕਿ ਪੇਂਡੂ ਖੇਤਰਾਂ ਵਿਚ ਬੁਨਿਆਦੀ ਸਹੂਲਤਾਂ ਨੂੰ ਮਜ਼ਬੂਤ ਕਰਨਾ ਅਤੇ ਲੋਕਾਂ ਦੀਆਂ ਲੋੜਾਂ ਅਨੁਸਾਰ ਕੰਮ ਕਰਵਾਉਣਾ ਜ਼ਰੂਰੀ ਹੈ।

Ad Position 21
No active advertisement
ਅਜੀਤ ਡੈਸਕ 23-10-2026
ਨੂਰਪੁਰ ਬੇਦੀ, 22 ਅਕਤੂਬਰ (ਹਰਦੀਪ ਸਿੰਘ ਢੀਂਡਸਾ)-ਵਿਧਾਇਕ ਦਿਨੇਸ਼ ਚੱਢਾ ਵਲੋਂ ਗ੍ਰਾਮ ਪੰਚਾਇਤ ਸਿੰਘਪੁਰ ਨੂੰ ਵਿਕਾਸ ਕਾਰਜਾਂ ਲਈ 5 ਲੱਖ ਰੁਪਏ ਦੀ ਗਰਾਂਟ ਪ੍ਰਦਾਨ ਕੀਤੀ। ਇਸ ਮੌਕੇ ਵਿਧਾਇਕ ਦਿਨੇਸ਼ ਚੱਢਾ ਨੇ ਕਿਹਾ ਕਿ ਪੇਂਡੂ ਖੇਤਰਾਂ ਵਿਚ ਬੁਨਿਆਦੀ ਸਹੂਲਤਾਂ ਨੂੰ ਮਜ਼ਬੂਤ ਕਰਨਾ ਅਤੇ ਲੋਕਾਂ ਦੀਆਂ ਲੋੜਾਂ ਅਨੁਸਾਰ ਕੰਮ ਕਰਵਾਉਣਾ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਦੇ ਵਿਕਾਸ ਲਈ ਪੰਚਾਇਤਾਂ ਦੀ ਭੂਮਿਕਾ ਅਹਿਮ ਹੁੰਦੀ ਹੈ, ਕਿਉਂਕਿ ਸਥਾਨਕ ਨੁਮਾਇੰਦੇ ਆਪਣੇ ਖੇਤਰ ਦੀਆਂ ਲੋੜਾਂ ਅਤੇ ਲੋਕਾਂ ਨੂੰ ਦਰਪੇਸ਼ ਮੁਸ਼ਕਿਲਾਂ ਤੋਂ ਜਾਣੂ ਹੁੰਦੇ ਹਨ। ਇਸ ਲਈ ਵਿਕਾਸ ਕਾਰਜਾਂ ਦੀ ਯੋਜਨਾਬੰਦੀ ਕਰਦਿਆਂ ਪਿੰਡ ਵਾਸੀਆਂ ਦੇ ਸੁਝਾਵਾਂ ਨੂੰ ਵੀ ਧਿਆਨ ਵਿਚ ਰੱਖਿਆ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਗਰਾਂਟ ਦੀ ਰਾਸ਼ੀ ਨਾਲ ਪਿੰਡ ਦੀਆਂ ਤਰਜੀਹੀ ਲੋੜਾਂ ਅਨੁਸਾਰ ਵਿਕਾਸ ਕਾਰਜ ਕਰਵਾਉਣ ਵਿਚ ਮਦਦ ਮਿਲੇਗੀ। ਲੋਕਾਂ ਨਾਲ ਸਿੱਧਾ ਸੰਪਰਕ ਬਣਾਉਣ ਦਾ ਮਕਸਦ ਵੀ ਇਹੀ ਹੈ ਕਿ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸਮਝ ਕੇ ਸਬੰਧਿਤ ਮਸਲਿਆਂ ਦੇ ਹੱਲ ਲਈ ਲੋੜੀਂਦੇ ਯਤਨ ਕੀਤੇ ਜਾ ਸਕਣ। ਇਸ ਮੌਕੇ ਜ਼ਿਲ੍ਹਾ ਪਰਿਸ਼ਦ ਮੈਂਬਰ ਜਰਨੈਲ ਸਿੰਘ ਲਾਲੀ, ਸੰਮਤੀ ਮੈਂਬਰ ਕ੍ਰਿਸ਼ਨ ਸਿੰਘ fgg ਬਿੱਲਾ, ਸੰਮਤੀ ਮੈਂਬਰ ਸਤਨਾਮ ਸਿੰਘ ਨਾਗਰਾ, ਸੰਮਤੀ ਮੈਂਬਰ ਤਿਲਕ ਰਾਜ ਪੰਮਾ, ਰਵਿੰਦਰ ਸਿੰਘਪੁਰ ਮੈਂਬਰ ਰੋਗੀ ਕਲਿਆਣ ਸਮਿਤੀ, ਜਗਦੀਪ ਸਿੰਘ ਸੋਹਲ ਤੋਂ ਇਲਾਵਾ ਪੰਚਾਇਤ ਮੈਂਬਰ ਅਤੇ ਪਿੰਡ ਵਾਸੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਜੈ ਮਾਂ ਨੈਣਾ ਦੇਵੀ ਜਾਗਰਣ ਕਮੇਟੀ ਘਨੌਲਾ ਵਲੋਂ ਪੰਜਵੇਂ ਵਿਸ਼ਾਲ ਜਾਗਰਣ ਦਾ ਪੋਸਟਰ ਜਾਰੀ 24 ਅਕਤੂਬਰ ਨੂੰ ਸਜੇਗਾ ਮਾਤਾ ਦਾ... ਅਗਲੀ ਖ਼ਬਰ ਆਰ . ਬੀ . ਯੂ . ਕਨਕਲੇਵ ਵਿਚ ਉਦਯੋਗ - ਅਕਾਦਮਿਕ ਸਹਿਯੋਗ ਮਜ਼ਬੂਤ ਕਰਨ ਅਤੇ ਰੁਜ਼ਗਾਰ ਯੋਗਤਾ ਵਧਾਉਣ ’ ਤੇ ਜ਼ੋਰ
Ad Position 24