23-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਕਮਲ ਘਈ ਨੂੰ ਭਾਜਪਾ ਦੇ ਸੂਬਾਈ ਸੋਸ਼ਲ ਮੀਡੀਆ ਮੋਰਚੇ ਦੀ ਅਹਿਮ ਜ਼ਿੰਮੇਵਾਰੀ ਸੌਂਪੀ ਪਾਰਟੀ ਦੀਆਂ ਨੀਤੀਆਂ ਅਤੇ ਲੋਕ ਭਲਾਈ ਦੇ ਕਾਰਜਾਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਕਰਾਂਗਾ ਯਤਨ

ਨੰਗਲ, 22 ਅਕਤੂਬਰ (ਪ੍ਰੀਤਮ ਸਿੰਘ ਬਰਾਰੀ)-ਭਾਰਤੀ ਜਨਤਾ ਪਾਰਟੀ ਵਲੋਂ ਨੰਗਲ ਦੇ ਨੌਜਵਾਨ ਆਗੂ ਕਮਲ ਘਈ ਨੂੰ ਪਾਰਟੀ ਦੇ ਸੂਬਾਈ ਸੋਸ਼ਲ ਮੀਡੀਆ ਮੋਰਚੇ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਇਸ ਨਿਯੁਕਤੀ ਨਾਲ ਨੰਗਲ ਖੇਤਰ ਵਿਚ ਭਾਜਪਾ ਦੇ ਵਰਕਰਾਂ ਅਤੇ ਸਮਰਥਕਾਂ ਵਿਚ ਖ਼ੁਸ਼ੀ ਦਾ ਮਾਹੌਲ ਹੈ।

Ad Position 21
No active advertisement
ਅਜੀਤ ਡੈਸਕ 23-10-2026
ਨੰਗਲ, 22 ਅਕਤੂਬਰ (ਪ੍ਰੀਤਮ ਸਿੰਘ ਬਰਾਰੀ)-ਭਾਰਤੀ ਜਨਤਾ ਪਾਰਟੀ ਵਲੋਂ ਨੰਗਲ ਦੇ ਨੌਜਵਾਨ ਆਗੂ ਕਮਲ ਘਈ ਨੂੰ ਪਾਰਟੀ ਦੇ ਸੂਬਾਈ ਸੋਸ਼ਲ ਮੀਡੀਆ ਮੋਰਚੇ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਇਸ ਨਿਯੁਕਤੀ ਨਾਲ ਨੰਗਲ ਖੇਤਰ ਵਿਚ ਭਾਜਪਾ ਦੇ ਵਰਕਰਾਂ ਅਤੇ ਸਮਰਥਕਾਂ ਵਿਚ ਖ਼ੁਸ਼ੀ ਦਾ ਮਾਹੌਲ ਹੈ। ਇਸ ਜ਼ਿੰਮੇਵਾਰੀ ਲਈ ਪਾਰਟੀ ਦੀ ਸੂਬਾਈ ਲੀਡਰਸ਼ਿਪ ਅਤੇ ਹਾਈਕਮਾਨ ਦਾ ਧੰਨਵਾਦ ਕਰਦਿਆਂ ਕਮਲ ਘਈ ਨੇ ਕਿਹਾ ਕਿ ਪਾਰਟੀ ਵਲੋਂ ਉਨ੍ਹਾਂ ਉੱਤੇ ਪ੍ਰਗਟਾਏ ਭਰੋਸੇ ਨੂੰ ਉਹ ਪੂਰੀ ਨਿਸ਼ਠਾ, ਇਮਾਨਦਾਰੀ ਅਤੇ ਤਨਦੇਹੀ ਨਾਲ ਕਾਇਮ ਰੱਖਣਗੇ। ਉਨ੍ਹਾਂ ਕਿਹਾ ਕਿ ਇਹ ਜ਼ਿੰਮੇਵਾਰੀ ਉਨ੍ਹਾਂ ਲਈ ਮਾਣ ਦੇ ਨਾਲ-ਨਾਲ ਵੱਡਾ ਫ਼ਰਜ਼ ਵੀ ਹੈ। ਉਨ੍ਹਾਂ ਅਨੁਸਾਰ, ਸੋਸ਼ਲ ਮੀਡੀਆ ਅੱਜ ਲੋਕਾਂ ਤੱਕ ਵਿਚਾਰਾਂ, ਨੀਤੀਆਂ ਅਤੇ ਜਾਣਕਾਰੀ ਪਹੁੰਚਾਉਣ ਦਾ ਪ੍ਰਭਾਵਸ਼ਾਲੀ ਮਾਧਿਅਮ ਬਣ ਚੁੱਕਾ ਹੈ। ਇਸ ਮੰਚ ਰਾਹੀਂ ਭਾਜਪਾ ਦੀਆਂ ਨੀਤੀਆਂ, ਲੋਕ ਭਲਾਈ ਦੀਆਂ ਯੋਜਨਾਵਾਂ ਅਤੇ ਪਾਰਟੀ ਵੱਲੋਂ ਕੀਤੇ ਜਾ ਰਹੇ ਕਾਰਜਾਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਸਰਗਰਮੀ ਨਾਲ ਕੰਮ ਕੀਤਾ ਜਾਵੇਗਾ। ਕਮਲ ਘਈ ਨੇ ਕਿਹਾ ਕਿ ਸਮਾਜ ਸੇਵਾ, ਜਨ ਕਲਿਆਣ ਅਤੇ ਜਥੇਬੰਦੀ ਨੂੰ ਮਜ਼ਬੂਤ ਕਰਨਾ ਉਨ੍ਹਾਂ ਦੀ ਮੁੱਖ ਤਰਜੀਹ ਰਹੇਗੀ। ਉਨ੍ਹਾਂ ਭਰੋਸਾ ਦਿਵਾਇਆ ਕਿ ਪਾਰਟੀ ਵੱਲੋਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਲਗਨ ਅਤੇ ਸਮਰਪਣ ਨਾਲ ਨਿਭਾਉਂਦਿਆਂ ਵਰਕਰਾਂ ਨਾਲ ਤਾਲਮੇਲ ਮਜ਼ਬੂਤ ਕੀਤਾ ਜਾਵੇਗਾ ਅਤੇ ਪਾਰਟੀ ਦੀਆਂ ਗਤੀਵਿਧੀਆਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਨਿਰੰਤਰ ਯਤਨ ਕੀਤੇ ਜਾਣਗੇ।
Ad Position 22
No active advertisement
ਪਿਛਲੀ ਖ਼ਬਰ ਸਕਾਲਰਸ਼ਿਪ ਸਕੀਮ ਤਹਿਤ ਯੋਗ ਖਿਡਾਰੀ 15 ਨਵੰਬਰ ਤੱਕ ਕਰ ਸਕਦੇ ਹਨ ਅਪਲਾਈ ਅਗਲੀ ਖ਼ਬਰ ਐੱਸ . ਐੱਮ . ਓ . ਡਾ . ਹਰਪ੍ਰੀਤ ਕੌਰ ਨੇ ਸਿਹਤ ਸੰਸਥਾਵਾਂ ਦਾ ਦੌਰਾ ਕਰ ਕੇ ਮਮਤਾ ਦਿਵਸ ਪ੍ਰੋਗਰਾਮਾਂ ਦਾ ਕੀਤਾ ਨਰੀਖਣ
Ad Position 24