23-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਸਕਾਲਰਸ਼ਿਪ ਸਕੀਮ ਤਹਿਤ ਯੋਗ ਖਿਡਾਰੀ 15 ਨਵੰਬਰ ਤੱਕ ਕਰ ਸਕਦੇ ਹਨ ਅਪਲਾਈ

ਰੂਪਨਗਰ, 22 ਅਕਤੂਬਰ (ਗੁਰਪ੍ਰੀਤ ਸਿੰਘ ਹੁੰਦਲ)-ਖੇਡ ਵਿਭਾਗ, ਪੰਜਾਬ ਵਲੋਂ ਸਪੋਰਟਸ ਪਾਲਿਸੀ-2023 ਅਨੁਸਾਰ ‘ਓਲੰਪੀਅਨ ਬਲਬੀਰ ਸਿੰਘ ਸੀਨੀਅਰ ਸਕਾਲਰਸ਼ਿਪ ਸਕੀਮ’ ਤਹਿਤ ਸਾਲ 2025-26 ਲਈ ਯੋਗ ਖਿਡਾਰੀਆਂ ਤੋਂ ਆਨਲਾਈਨ ਬਿਨੈ-ਪੱਤਰਾਂ ਦੀ ਮੰਗ ਕੀਤੀ ਗਈ ਹੈ। ਇਸ ਸਕੀਮ ਦਾ ਉਦੇਸ਼ ਕੌਮੀ ਪੱਧਰ ’ਤੇ ਸ਼ਾਨਦਾਰ ਪ੍ਰਦਰਸ਼ਨ ਕਰਕੇ ਤਗਮੇ ਜਿੱਤਣ ਵਾਲੇ ਖਿਡਾਰੀਆਂ ਨੂੰ ਸਕਾਲਰਸ਼ਿਪ ਲਈ ਮੌਕਾ ਪ੍ਰਦਾਨ ਕਰਨਾ ਹੈ।

Ad Position 21
No active advertisement
ਅਜੀਤ ਡੈਸਕ 23-10-2026
ਰੂਪਨਗਰ, 22 ਅਕਤੂਬਰ (ਗੁਰਪ੍ਰੀਤ ਸਿੰਘ ਹੁੰਦਲ)-ਖੇਡ ਵਿਭਾਗ, ਪੰਜਾਬ ਵਲੋਂ ਸਪੋਰਟਸ ਪਾਲਿਸੀ-2023 ਅਨੁਸਾਰ ‘ਓਲੰਪੀਅਨ ਬਲਬੀਰ ਸਿੰਘ ਸੀਨੀਅਰ ਸਕਾਲਰਸ਼ਿਪ ਸਕੀਮ’ ਤਹਿਤ ਸਾਲ 2025-26 ਲਈ ਯੋਗ ਖਿਡਾਰੀਆਂ ਤੋਂ ਆਨਲਾਈਨ ਬਿਨੈ-ਪੱਤਰਾਂ ਦੀ ਮੰਗ ਕੀਤੀ ਗਈ ਹੈ। ਇਸ ਸਕੀਮ ਦਾ ਉਦੇਸ਼ ਕੌਮੀ ਪੱਧਰ ’ਤੇ ਸ਼ਾਨਦਾਰ ਪ੍ਰਦਰਸ਼ਨ ਕਰਕੇ ਤਗਮੇ ਜਿੱਤਣ ਵਾਲੇ ਖਿਡਾਰੀਆਂ ਨੂੰ ਸਕਾਲਰਸ਼ਿਪ ਲਈ ਮੌਕਾ ਪ੍ਰਦਾਨ ਕਰਨਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਖੇਡ ਅਫ਼ਸਰ ਜਗਜੀਵਨ ਸਿੰਘ ਨੇ ਦੱਸਿਆ ਕਿ 1 ਅਪ੍ਰੈਲ 2025 ਤੋਂ 31 ਮਾਰਚ 2026 ਤੱਕ ਦੇ ਸਮੇਂ ਦੌਰਾਨ ਕਰਵਾਈਆਂ ਗਈਆਂ ਜੂਨੀਅਰ ਨੈਸ਼ਨਲ ਚੈਂਪੀਅਨਸ਼ਿਪਾਂ, ਸੀਨੀਅਰ ਨੈਸ਼ਨਲ ਚੈਂਪੀਅਨਸ਼ਿਪਾਂ ਅਤੇ ਨੈਸ਼ਨਲ ਗੇਮਜ਼ ਵਿਚ ਤਗਮੇ ਹਾਸਲ ਕਰਨ ਵਾਲੇ ਪੰਜਾਬ ਰਾਜ ਦੇ ਖਿਡਾਰੀ ਇਸ ਸਕੀਮ ਤਹਿਤ ਸਕਾਲਰਸ਼ਿਪ ਲਈ ਅਪਲਾਈ ਕਰਨ ਦੇ ਯੋਗ ਹਨ। ਉਨ੍ਹਾਂ ਦੱਸਿਆ ਕਿ ਯੋਗ ਖਿਡਾਰੀ ਨਿਰਧਾਰਿਤ ਪ੍ਰੋਫਾਰਮੇ ਅਨੁਸਾਰ ਆਪਣਾ ਬਿਨੈ-ਪੱਤਰ 15 ਨਵੰਬਰ 2026 ਤੱਕ ਪੰਜਾਬ ਸਪੋਰਟਸ ਪੋਰਟਲ ਰਾਹੀਂ ਆਨਲਾਈਨ ਜਮਾਂ ਕਰਵਾ ਸਕਦੇ ਹਨ। ਉਨ੍ਹਾਂ ਸਪਸ਼ਟ ਕੀਤਾ ਕਿ ਸਕਾਲਰਸ਼ਿਪ ਲਈ ਕੇਵਲ ਪੰਜਾਬ ਸਪੋਰਟਸ ਪੋਰਟਲ ਰਾਹੀਂ ਪ੍ਰਾਪਤ ਹੋਏ ਬਿਨੈ-ਪੱਤਰਾਂ ’ਤੇ ਹੀ ਵਿਚਾਰ ਕੀਤਾ ਜਾਵੇਗਾ। ਜ਼ਿਲ੍ਹਾ ਖੇਡ ਅਫ਼ਸਰ ਨੇ ਯੋਗ ਖਿਡਾਰੀਆਂ ਨੂੰ ਅਪੀਲ ਕੀਤੀ ਕਿ ਉਹ ਸਕੀਮ ਸਬੰਧੀ ਨਿਰਧਾਰਿਤ ਸ਼ਰਤਾਂ ਅਤੇ ਹਦਾਇਤਾਂ ਅਨੁਸਾਰ ਆਪਣਾ ਬਿਨੈ-ਪੱਤਰ ਨਿਰਧਾਰਤ ਸਮਾਂ-ਸੀਮਾ ਦੇ ਅੰਦਰ ਆਨਲਾਈਨ ਜਮਾਂ ਕਰਵਾਉਣਾ ਯਕੀਨੀ ਬਣਾਉਣ ਤਾਂ ਜੋ ਉਹ ਇਸ ਸਕਾਲਰਸ਼ਿਪ ਸਕੀਮ ਦਾ ਲਾਭ ਲੈਣ ਲਈ ਵਿਚਾਰੇ ਜਾ ਸਕਣ।
Ad Position 22
No active advertisement
ਪਿਛਲੀ ਖ਼ਬਰ ਯੁਵਾ ਕੌਸ਼ਲ ਉਤਸਵ ’ ਚ ਪੀ . ਐੱਮ . ਸ੍ਰੀ ਸਕੂਲ ਕਾਹਨਪੁਰ ਖੂਹੀ ਦੇ ਬੱਚੇ ਛਾਏ ਗਿੱਧੇ ਵਿਚ ਪਹਿਲਾ ਤੇ ਬੈੱਸਟ ਆਫ਼ ਵੇਸਟ ਵਿ... ਅਗਲੀ ਖ਼ਬਰ ਕਮਲ ਘਈ ਨੂੰ ਭਾਜਪਾ ਦੇ ਸੂਬਾਈ ਸੋਸ਼ਲ ਮੀਡੀਆ ਮੋਰਚੇ ਦੀ ਅਹਿਮ ਜ਼ਿੰਮੇਵਾਰੀ ਸੌਂਪੀ ਪਾਰਟੀ ਦੀਆਂ ਨੀਤੀਆਂ ਅਤੇ ਲੋਕ ਭਲਾਈ ਦੇ...
Ad Position 24