23-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਬਲਕਾਰ ਸਿੰਘ ਬੈਨੀਵਾਲ ਆਮ ਆਦਮੀ ਪਾਰਟੀ ਦੇ ਮਾਲਵਾ ਈਸਟ ਜ਼ੋਨ ਦੇ ਇੰਚਾਰਜ ਨਿਯੁਕਤ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਦੀ ਸਿਫ਼ਾਰਸ਼ ’ਤੇ ਹਾਈਕਮਾਂਡ ਨੇ ਸੌਂਪੀ ਅਹਿਮ ਜ਼ਿੰਮੇਵਾਰੀ, ਪਾਰਟੀ ਵਰਕਰਾਂ ਵਿਚ ਖ਼ੁਸ਼ੀ ਦੀ ਲਹਿਰ

ਨੂਰਪੁਰ ਬੇਦੀ, 22 ਅਕਤੂਬਰ (ਵਿੰਦਰ ਪਾਲ ਝਾਂਡੀਆਂ)-ਆਮ ਆਦਮੀ ਪਾਰਟੀ ਦੀ ਹਾਈਕਮਾਂਡ ਵਲੋਂ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਬਲਕਾਰ ਸਿੰਘ ਬੈਨੀਵਾਲ ਨੂੰ ਆਮ ਆਦਮੀ ਪਾਰਟੀ ਦੇ ਏ. ਐੱਸ.

Ad Position 21
No active advertisement
ਆਮ ਆਦਮੀ ਪਾਰਟੀ ਦੇ ਮਾਲਵਾ ਈਸਟ ਜ਼ੋਨ ਤੋਂ ਨਵ-ਨਿਯੁਕਤ ਇੰਚਾਰਜ ਬਲਕਾਰ ਸਿੰਘ ਬੈਨੀਵਾਲ। 23-10-2026
ਨੂਰਪੁਰ ਬੇਦੀ, 22 ਅਕਤੂਬਰ (ਵਿੰਦਰ ਪਾਲ ਝਾਂਡੀਆਂ)-ਆਮ ਆਦਮੀ ਪਾਰਟੀ ਦੀ ਹਾਈਕਮਾਂਡ ਵਲੋਂ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਬਲਕਾਰ ਸਿੰਘ ਬੈਨੀਵਾਲ ਨੂੰ ਆਮ ਆਦਮੀ ਪਾਰਟੀ ਦੇ ਏ.ਐੱਸ.ਏ.ਪੀ. ਵਿੰਗ ਦੇ ਮਾਲਵਾ ਈਸਟ ਜ਼ੋਨ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਇਹ ਨਿਯੁਕਤੀ ਹਲਕਾ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਦੀ ਸਿਫ਼ਾਰਸ਼ ’ਤੇ ਪਾਰਟੀ ਦੇ ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਅਤੇ ਪੰਜਾਬ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਵਲੋਂ ਕੀਤੀ ਗਈ ਹੈ। ਪਾਰਟੀ ਆਗੂਆਂ ਅਤੇ ਵਰਕਰਾਂ ਵਲੋਂ ਬਲਕਾਰ ਸਿੰਘ ਬੈਨੀਵਾਲ ਨੂੰ ਇਸ ਨਵੀਂ ਜ਼ਿੰਮੇਵਾਰੀ ਲਈ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ। ਇਸ ਮੌਕੇ ਨਵ-ਨਿਯੁਕਤ ਜ਼ੋਨ ਇੰਚਾਰਜ ਬਲਕਾਰ ਸਿੰਘ ਬੈਨੀਵਾਲ ਨੇ ਪਾਰਟੀ ਦੀ ਹਾਈਕਮਾਂਡ, ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਅਤੇ ਸੂਬਾ ਪ੍ਰਧਾਨ ਅਮਨ ਅਰੋੜਾ ਦਾ ਧੰਨਵਾਦ ਕਰਦਿਆਂ ਵਿਸ਼ੇਸ਼ ਤੌਰ ’ਤੇ ਹਲਕਾ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਪਾਰਟੀ ਵਲੋਂ ਉਨ੍ਹਾਂ ’ਤੇ ਪ੍ਰਗਟਾਏ ਗਏ ਭਰੋਸੇ ’ਤੇ ਉਹ ਪੂਰਾ ਉੱਤਰਨ ਦਾ ਯਤਨ ਕਰਨਗੇ ਅਤੇ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ, ਇਮਾਨਦਾਰੀ ਅਤੇ ਲਗਨ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਉਹ ਪਾਰਟੀ ਦੀਆਂ ਨੀਤੀਆਂ ਅਤੇ ਲੋਕ-ਪੱਖੀ ਸੋਚ ਨੂੰ ਲੋਕਾਂ ਤੱਕ ਪਹੁੰਚਾਉਣ ਦੇ ਨਾਲ-ਨਾਲ ਜਥੇਬੰਦੀ ਦੀ ਮਜ਼ਬੂਤੀ ਲਈ ਵੀ ਲਗਾਤਾਰ ਕੰਮ ਕਰਨਗੇ। ਇਸ ਦੌਰਾਨ ਹਲਕਾ ਵਿਧਾਇਕ ਦਿਨੇਸ਼ ਚੱਢਾ ਨੇ ਬਲਕਾਰ ਸਿੰਘ ਬੈਨੀਵਾਲ ਨੂੰ ਨਵੀਂ ਜ਼ਿੰਮੇਵਾਰੀ ਮਿਲਣ ’ਤੇ ਮੁਬਾਰਕਬਾਦ ਦਿੱਤੀ। ਉਨ੍ਹਾਂ ਆਸ ਪ੍ਰਗਟਾਈ ਕਿ ਬੈਨੀਵਾਲ ਪਾਰਟੀ ਦੀਆਂ ਉਮੀਦਾਂ ’ਤੇ ਖਰੇ ਉੱਤਰਦਿਆਂ ਜਥੇਬੰਦੀ ਨੂੰ ਹੋਰ ਮਜ਼ਬੂਤ ਕਰਨ ਅਤੇ ਵਰਕਰਾਂ ਨੂੰ ਨਾਲ ਲੈ ਕੇ ਚੱਲਣ ਲਈ ਆਪਣੀ ਅਹਿਮ ਭੂਮਿਕਾ ਨਿਭਾਉਣਗੇ।
Ad Position 22
No active advertisement
ਪਿਛਲੀ ਖ਼ਬਰ ਮਕੜੋਨਾਂ ਕਲਾਂ ਸਕੂਲ ’ ਚ ਕਰਵਾਏ ਬਲਾਕ ਪੱਧਰੀ ਸਾਇੰਸ ਡਰਾਮੇ ਡੱਲਾ ਨੇ ਹਾਸਿਲ ਕੀਤਾ ਪਹਿਲਾ ਸਥਾਨ ਅਗਲੀ ਖ਼ਬਰ ਨੰਗਲ ਅੰਡਰ ਪਾਸ ਦੇ ਮੁੜ ਨਿਰਮਾਣ ਸਬੰਧੀ ਮੀਟਿੰਗ ਵਿਚ ਹਾਜ਼ਰ ਸੰਘਰਸ਼ ਕਮੇਟੀ ਦੇ ਨੁਮਾਇੰਦੇ, ਵਪਾਰੀ ਅਤੇ ਦੁਕਾਨਦਾਰ। ਨੰਗਲ...
Ad Position 24