23-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਨੂਰਪੁਰ ਬੇਦੀ - ਰੂਪਨਗਰ ਮਾਰਗ ’ ਤੇ ਪੁੱਟੀ ਗਈ ਮੁੱਖ ਸੜਕ ਬਣੀ ਹਾਦਸਿਆਂ ਦਾ ਕਾਰਨ , ਹਾਦਸੇ ’ ਚ ਅਧਿਆਪਕ ਦੀ ਬਾਂਹ ਦੋ ਥਾਵਾਂ ਤੋਂ ਟੁੱਟੀ ਪੀ.ਡਬਲਿਊ.ਡੀ., ਸਿੰਚਾਈ ਵਿਭਾਗ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਕਾਰਗੁਜ਼ਾਰੀ ’ਤੇ ਉੱਠੇ ਸਵਾਲ

ਨੂਰਪੁਰ ਬੇਦੀ, 22 ਅਕਤੂਬਰ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਨੂਰਪੁਰ ਬੇਦੀ-ਰੂਪਨਗਰ ਮੁੱਖ ਮਾਰਗ ’ਤੇ ਭੱਟੋ, ਸਰਥਲੀ ਅਤੇ ਅਬਿਆਣਾ ਦੇ ਵਿਚਕਾਰ ਨਹਿਰੀ ਪਾਣੀ ਦੀ ਪਾਈਪ ਲਾਈਨ ਪਾਉਣ ਲਈ ਪੁੱਟੀ ਗਈ ਸੜਕ ਲੋਕਾਂ ਲਈ ਪ੍ਰੇਸ਼ਾਨੀ ਦਾ ਕਾਰਨ ਬਣੀ ਹੋਈ ਹੈ। ਸਿੰਚਾਈ ਵਿਭਾਗ ਵਲੋਂ ਖੇਤਾਂ ਤੱਕ ਨਹਿਰੀ ਪਾਣੀ ਪਹੁੰਚਾਉਣ ਲਈ ਪਿਛਲੇ ਕਰੀਬ ਤਿੰਨ ਮਹੀਨਿਆਂ ਤੋਂ ਪਾਈਪ ਲਾਈਨ ਪਾਉਣ ਦਾ ਕੰਮ ਆਰੰਭਿਆ ਗਿਆ ਹੈ, ਪਰ ਸੜਕ ਦੀ ਪੁਟਾਈ ਤੋਂ ਬਾਅਦ ਇਸ ਨੂੰ ਸਮਤਲ ਨਾ ਕੀਤੇ ਜਾਣ ਕਾਰਨ ਰਾਹਗੀਰਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

Ad Position 21
No active advertisement
ਭੱਟੋਂ ਲਾਗਿਓਂ ਨੂਰਪੁਰ ਬੇਦੀ ਰੂਪਨਗਰ ਮੁੱਖ ਮਾਰਗ ਪੁੱਟਿਆ ਹੋਇਆ ਅਤੇ ਹਾਦਸੇ ’ਚ ਜ਼ਖ਼ਮੀ ਹੋਇਆ ਅਧਿਆਪਕ ਸਰਬਜੀਤ ਸਿੰਘ। ਤਸਵੀਰਾਂ: ਰਾਜੇਸ਼ ਚੌਧਰੀ 23-10-2026
ਨੂਰਪੁਰ ਬੇਦੀ, 22 ਅਕਤੂਬਰ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਨੂਰਪੁਰ ਬੇਦੀ-ਰੂਪਨਗਰ ਮੁੱਖ ਮਾਰਗ ’ਤੇ ਭੱਟੋ, ਸਰਥਲੀ ਅਤੇ ਅਬਿਆਣਾ ਦੇ ਵਿਚਕਾਰ ਨਹਿਰੀ ਪਾਣੀ ਦੀ ਪਾਈਪ ਲਾਈਨ ਪਾਉਣ ਲਈ ਪੁੱਟੀ ਗਈ ਸੜਕ ਲੋਕਾਂ ਲਈ ਪ੍ਰੇਸ਼ਾਨੀ ਦਾ ਕਾਰਨ ਬਣੀ ਹੋਈ ਹੈ। ਸਿੰਚਾਈ ਵਿਭਾਗ ਵਲੋਂ ਖੇਤਾਂ ਤੱਕ ਨਹਿਰੀ ਪਾਣੀ ਪਹੁੰਚਾਉਣ ਲਈ ਪਿਛਲੇ ਕਰੀਬ ਤਿੰਨ ਮਹੀਨਿਆਂ ਤੋਂ ਪਾਈਪ ਲਾਈਨ ਪਾਉਣ ਦਾ ਕੰਮ ਆਰੰਭਿਆ ਗਿਆ ਹੈ, ਪਰ ਸੜਕ ਦੀ ਪੁਟਾਈ ਤੋਂ ਬਾਅਦ ਇਸ ਨੂੰ ਸਮਤਲ ਨਾ ਕੀਤੇ ਜਾਣ ਕਾਰਨ ਰਾਹਗੀਰਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸੜਕ ਪੁੱਟੇ ਜਾਣ ਵਾਲੇ ਸਥਾਨਾਂ ’ਤੇ ਸੁਰੱਖਿਆ ਦੇ ਢੁੱਕਵੇਂ ਪ੍ਰਬੰਧ, ਚਿਤਾਵਨੀ ਬੋਰਡ ਅਤੇ ਰਾਤ ਸਮੇਂ ਦਿਖਾਈ ਦੇਣ ਵਾਲੇ ਸੰਕੇਤ ਲਗਾਉਣੇ ਜ਼ਰੂਰੀ ਹਨ, ਤਾਂ ਜੋ ਕੋਈ ਅਣਸੁਖਾਵੀਂ ਘਟਨਾ ਨਾ ਵਾਪਰੇ ਪ੍ਰੰਤੂ ਅਜਿਹਾ ਕੁੱਝ ਨਹੀਂ ਹੈ। ਸੜਕ ਦੇ ਵਿਚਕਾਰ ਬਣੇ ਖੱਡਿਆਂ ਅਤੇ ਉਖੜੇ ਹੋਏ ਹਿੱਸਿਆਂ ਕਾਰਨ ਸਕੂਟਰਾਂ ਅਤੇ ਮੋਟਰਸਾਈਕਲਾਂ ’ਤੇ ਸਫ਼ਰ ਕਰਨ ਵਾਲੇ ਕਈ ਲੋਕ ਹਾਦਸਿਆਂ ਦਾ ਸ਼ਿਕਾਰ ਹੋ ਚੁੱਕੇ ਹਨ। ਇਸ ਸੜਕ ਦੀ ਮਾੜੀ ਹਾਲਤ ਕਾਰਨ ਵਾਪਰੇ ਇੱਕ ਹਾਦਸੇ ਵਿਚ ਇੱਕ ਅਧਿਆਪਕ ਸਰਬਜੀਤ ਸਿੰਘ ਵਾਸੀ ਚੌਂਤਾ ਜਦੋਂ ਦੋ ਕੁ ਦਿਨ ਪਹਿਲਾਂ ਸਵੇਰ ਸਮੇਂ ਆਪਣੀ ਡਿਊਟੀ ’ਤੇ ਜਾ ਰਿਹਾ ਸੀ ਤਾਂ ਸੜਕ ਵਿਚਕਾਰ ਭੱਟੋਂ ਲਾਗੇ ਪੁੱਟੇ ਹੋਏ ਸੜਕ ਦੇ ਹਿੱਸੇ ਕਾਰਨ ਬੁਰੀ ਤਰ੍ਹਾਂ ਸੜਕ ਤੇ ਡਿੱਗ ਗਿਆ ਜਿਸ ਕਾਰਨ ਉਸ ਦੀ ਇੱਕ ਬਾਂਹ ਦੋ ਥਾਵਾਂ ਤੋਂ ਟੁੱਟ ਗਈ ਅਤੇ ਸਰੀਰ ਦੇ ਹੋਰ ਹਿੱਸਿਆਂ ’ਤੇ ਵੀ ਸੱਟਾਂ ਲੱਗੀਆਂ। ਪੀੜਤ ਅਧਿਆਪਕ ਨੇ ਦੱਸਿਆ ਕਿ ਬਾਂਹ ਦੇ ਇਲਾਜ ਲਈ ਉਸ ਨੂੰ ਦੋ ਵਾਰ ਆਪਰੇਸ਼ਨ ਕਰਵਾਉਣਾ ਪਿਆ। ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਭਾਵੇਂ ਸੜਕ ਪਾਣੀ ਦੀ ਪਾਈਪ ਲਾਈਨ ਵਿਛਾਉਣ ਲਈ ਪੁੱਟੀ ਗਈ ਹੈ ਪਰ ਪੁੱਟਣ ਤੋਂ ਬਾਅਦ ਘੱਟੋ ਘੱਟ ਇਸਨੂੰ ਸਮਤਲ ਤਾਂ ਕੀਤਾ ਜਾਣਾ ਚਾਹੀਦਾ ਹੈ। ਲੋਕਾਂ ਨੇ ਦੋਸ਼ ਲਾਇਆ ਕਿ ਪੀ.ਡਬਲਿਊ.ਡੀ. ਵਿਭਾਗ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀ ਅੱਖਾਂ ਮੂੰਦੀ ਬੈਠੇ ਹਨ, ਜਿਨਾਂ ਨੂੰ ਲੋਕਾਂ ਦੀ ਜਾਨਾਂ ਦੀ ਕੋਈ ਪ੍ਰਵਾਹ ਨਹੀਂ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਜੇਕਰ ਸਮੇਂ ਸਿਰ ਸੁਰੱਖਿਆ ਦੇ ਪ੍ਰਬੰਧ ਕੀਤੇ ਜਾਂਦੇ ਤਾਂ ਅਜਿਹੇ ਹਾਦਸਿਆਂ ਨੂੰ ਰੋਕਿਆ ਜਾ ਸਕਦਾ ਸੀ। ਲੋਕਾਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਇਸ ਸਮੱਸਿਆ ਨੂੰ ਗੰਭੀਰਤਾ ਨਾਲ ਨਾ ਲਿਆ ਗਿਆ ਤਾਂ ਭਵਿੱਖ ਵਿਚ ਕੋਈ ਵੱਡਾ ਹਾਦਸਾ ਵਾਪਰ ਸਕਦਾ ਹੈ। ਉਨ੍ਹਾਂ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਲੋਕਾਂ ਦੀ ਸੁਰੱਖਿਆ ਨੂੰ ਪਹਿਲ ਦਿੰਦਿਆਂ ਇਸ ਮਾਮਲੇ ਵਿਚ ਤੁਰੰਤ ਕਾਰਵਾਈ ਕੀਤੀ ਜਾਵੇ, ਤਾਂ ਜੋ ਰੋਜ਼ਾਨਾ ਇਸ ਮਾਰਗ ਤੋਂ ਲੰਘਣ ਵਾਲੇ ਰਾਹਗੀਰਾਂ ਨੂੰ ਰਾਹਤ ਮਿਲ ਸਕੇ।
Ad Position 22
No active advertisement
ਪਿਛਲੀ ਖ਼ਬਰ ਹੱਕੀ ਮੰਗਾਂ ਲਈ ਮੁਲਾਜ਼ਮਾਂ ਤੇ ਪੈਨਸ਼ਨਰਾਂ ਦਾ ਸਰਕਾਰ ਵਿਰੁੱਧ ਸੰਘਰਸ਼ ਤੇਜ਼ ਅਗਲੀ ਖ਼ਬਰ ਮੁਲਾਜ਼ਮ ਮੰਗਾਂ ਲਈ ਇੰਟਕ ਤੇ ਸਾਂਝਾ ਮੋਰਚਾ ਨੇ ਬੀ . ਬੀ . ਐੱਮ . ਬੀ . ਚੇਅਰਮੈਨ ਕੋਲ ਚੁੱਕੀ ਆਵਾਜ਼ ਕੁਆਰਟਰਾਂ ਦੇ ਛੇ ਗੁ...
Ad Position 24