23-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਹੱਕੀ ਮੰਗਾਂ ਲਈ ਮੁਲਾਜ਼ਮਾਂ ਤੇ ਪੈਨਸ਼ਨਰਾਂ ਦਾ ਸਰਕਾਰ ਵਿਰੁੱਧ ਸੰਘਰਸ਼ ਤੇਜ਼

ਨੰਗਲ, 22 ਅਕਤੂਬਰ (ਪ੍ਰੀਤਮ ਸਿੰਘ ਬਰਾਰੀ)-ਪੰਜਾਬ ਸਰਕਾਰ ਵਲੋਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਹੱਕੀ ਮੰਗਾਂ ਪ੍ਰਤੀ ਅਪਣਾਏ ਜਾ ਰਹੇ ਅੜੀਅਲ ਰਵੱਈਏ ਵਿਰੁੱਧ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫ਼ਰੰਟ ਨੰਗਲ ਵਲੋਂ ਸੰਘਰਸ਼ ਤੇਜ਼ ਕਰਦਿਆਂ ਅੱਜ ਲਗਾਤਾਰ ਦੂਜੇ ਦਿਨ ਰੋਸ ਪ੍ਰਦਰਸ਼ਨ ਕੀਤਾ ਗਿਆ। ਪੰਜਾਬ ਮੁਲਾਜ਼ਮ ਤੇ ਪੈਨਸ਼ਨਰ ਤਾਲਮੇਲ ਕਮੇਟੀ ਦੇ ਸੱਦੇ ’ਤੇ 21 ਅਤੇ 22 ਅਕਤੂਬਰ ਨੂੰ ਸਮੂਹਿਕ ਛੁੱਟੀ ਕਰਕੇ ਰੋਸ ਪ੍ਰਦਰਸ਼ਨ ਕਰਨ ਦੇ ਫ਼ੈਸਲੇ ਤਹਿਤ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਅਤੇ ਕਾਰਕੁਨਾਂ ਨੇ ਬੱਸ ਸਟੈਂਡ ਨੰਗਲ ਵਿਖੇ ਇਕੱਠੇ ਹੋ ਕੇ ਸਰਕਾਰ ਵਿਰੁੱਧ ਆਵਾਜ਼ ਬੁਲੰਦ ਕੀਤੀ।

Ad Position 21
No active advertisement
ਅਜੀਤ ਡੈਸਕ 23-10-2026
ਨੰਗਲ, 22 ਅਕਤੂਬਰ (ਪ੍ਰੀਤਮ ਸਿੰਘ ਬਰਾਰੀ)-ਪੰਜਾਬ ਸਰਕਾਰ ਵਲੋਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਹੱਕੀ ਮੰਗਾਂ ਪ੍ਰਤੀ ਅਪਣਾਏ ਜਾ ਰਹੇ ਅੜੀਅਲ ਰਵੱਈਏ ਵਿਰੁੱਧ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫ਼ਰੰਟ ਨੰਗਲ ਵਲੋਂ ਸੰਘਰਸ਼ ਤੇਜ਼ ਕਰਦਿਆਂ ਅੱਜ ਲਗਾਤਾਰ ਦੂਜੇ ਦਿਨ ਰੋਸ ਪ੍ਰਦਰਸ਼ਨ ਕੀਤਾ ਗਿਆ। ਪੰਜਾਬ ਮੁਲਾਜ਼ਮ ਤੇ ਪੈਨਸ਼ਨਰ ਤਾਲਮੇਲ ਕਮੇਟੀ ਦੇ ਸੱਦੇ ’ਤੇ 21 ਅਤੇ 22 ਅਕਤੂਬਰ ਨੂੰ ਸਮੂਹਿਕ ਛੁੱਟੀ ਕਰਕੇ ਰੋਸ ਪ੍ਰਦਰਸ਼ਨ ਕਰਨ ਦੇ ਫ਼ੈਸਲੇ ਤਹਿਤ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਅਤੇ ਕਾਰਕੁਨਾਂ ਨੇ ਬੱਸ ਸਟੈਂਡ ਨੰਗਲ ਵਿਖੇ ਇਕੱਠੇ ਹੋ ਕੇ ਸਰਕਾਰ ਵਿਰੁੱਧ ਆਵਾਜ਼ ਬੁਲੰਦ ਕੀਤੀ। ਪ੍ਰਦਰਸ਼ਨ ਦੀ ਪ੍ਰਧਾਨਗੀ ਸਾਂਝੇ ਫ਼ਰੰਟ ਦੇ ਪ੍ਰਧਾਨ ਤਰਸੇਮ ਲਾਲ ਸੈਣੀ ਨੇ ਕੀਤੀ। ਇਸ ਮੌਕੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਨੂੰ ਅਣਗੌਲਿਆ ਕਰਨ ’ਤੇ ਸਰਕਾਰ ਪ੍ਰਤੀ ਰੋਸ ਪ੍ਰਗਟਾਇਆ ਗਿਆ। ਵੱਖ-ਵੱਖ ਵਿਭਾਗਾਂ ਦੀਆਂ ਜਥੇਬੰਦੀਆਂ ਦੀ ਸ਼ਮੂਲੀਅਤ ਨੇ ਮੁਲਾਜ਼ਮ ਏਕਤਾ ਦਾ ਪ੍ਰਗਟਾਵਾ ਕੀਤਾ। ਪ੍ਰਦਰਸ਼ਨ ਵਿਚ ਪੰਜਾਬ ਪੈਨਸ਼ਨਰ ਐਸੋਸੀਏਸ਼ਨ ਦੇ ਜਨਰਲ ਸਕੱਤਰ ਕਸ਼ਮੀਰੀ ਲਾਲ, ਪ੍ਰੈੱਸ ਸਕੱਤਰ ਹਰਜਾਪ ਸਿੰਘ ਪਲਾਸੀ, ਵਿੱਤ ਸਕੱਤਰ ਗੁਰਚਰਨ ਕੁਮਾਰ, ਦੌਲਤ ਰਾਮ ਮਜਾਰੀ, ਦੇਵ ਰਾਜ ਧਾਮੀ, ਅਜੀਤ ਸਿੰਘ ਮਾਨ, ਜਰਨੈਲ ਸਿੰਘ ਸੰਧੂ, ਬਲਦੇਵ ਰਾਜ, ਰਾਜ ਕੁਮਾਰ ਦੇਹਲਾਂ, ਰੌਸ਼ਨ ਸਿੰਘ, ਤਰਸੇਮ ਸਿੰਘ ਐਲਗਰਾਂ, ਦੇਵਿੰਦਰ ਨਾਥ, ਚਰਨ ਦਾਸ ਮਹਿਲਾਵਾਂ ਅਤੇ ਬੀ.ਬੀ.ਐਮ.ਬੀ. ਤੋਂ ਸੁਸ਼ੀਲ ਕੁਮਾਰ ਸਮੇਤ ਪੰਜਾਬ ਰੋਡਵੇਜ਼, ਸਿਹਤ ਵਿਭਾਗ, ਜਲ ਸਪਲਾਈ ਅਤੇ ਸਫ਼ਾਈ ਸੇਵਕ ਜਥੇਬੰਦੀਆਂ ਦੇ ਆਗੂਆਂ ਨੇ ਸ਼ਮੂਲੀਅਤ ਕੀਤੀ।
Ad Position 22
No active advertisement
ਪਿਛਲੀ ਖ਼ਬਰ ਆਈ . ਆਈ . ਟੀ . ਰੂਪਨਗਰ ਨੇੜੇ ਸਤਲੁਜ ਦਰਿਆ ’ ਚ ਮਾਈਨਿੰਗ ਨੂੰ ਲੈ ਕੇ ਵਿਵਾਦ ਭਖਿਆ ਅਗਲੀ ਖ਼ਬਰ ਨੂਰਪੁਰ ਬੇਦੀ - ਰੂਪਨਗਰ ਮਾਰਗ ’ ਤੇ ਪੁੱਟੀ ਗਈ ਮੁੱਖ ਸੜਕ ਬਣੀ ਹਾਦਸਿਆਂ ਦਾ ਕਾਰਨ , ਹਾਦਸੇ ’ ਚ ਅਧਿਆਪਕ ਦੀ ਬਾਂਹ ਦੋ ਥ...
Ad Position 24