23-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2026

ਸੀ.ਪੀ.ਆਈ.ਐੱਮ. ਵਲੋਂ ਐੱਸ.ਆਈ.ਆਰ. ਵਲੋਂ ਨਾਜਾਇਜ਼ ਕੱਟੀਆਂ ਵੋਟਾਂ ਦੇ ਰੋਸ ਵਜੋਂ ਕੀਤਾ ਪ੍ਰਦਰਸ਼ਨ

ਸ੍ਰੀ ਅਨੰਦਪੁਰ ਸਾਹਿਬ, 23 ਅਕਤੂਬਰ (ਜੇ ਐਸ ਨਿੱਕੂਵਾਲ)-ਹਿੰਦ ਕਮਿਊਨਿਸਟ ਪਾਰਟੀ ਮਾਰਕਸਵਾਦੀ ਵਲੋਂ ਕਾਮਰੇਡ ਜਸਵਿੰਦਰ ਸਿੰਘ ਢੇਰ ਦੀ ਅਗਵਾਈ ਹੇਠ ਰੋਸ ਪ੍ਰਦਰਸ਼ਨ ਕਰਨ ਉਪਰੰਤ ਪ੍ਰਧਾਨ ਮੰਤਰੀ ਨਰਿੰਦਰ ਮੌਦੀ ਤੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦਾ ਪੁਤਲਾ ਫੂਕਿਆ ਗਿਆ। ਇਸ ਮੌਕੇ ਵੱਖ ਵੱਖ ਬੁਲਾਰਿਆਂ ਵਲੋਂ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਸੰਘਰਸ਼ਾਂ ਨਾਲ ਲਿਆ ਵੋਟ ਦਾ ਅਧਿਕਾਰ ਟੇਢੇ ਢੰਗ ਨਾਲ ਲੋਕਾਂ ਤੋਂ ਖੋਹਣ ਤੋਂ ਗੁਰੇਜ ਕੀਤਾ ਜਾਏ ਅਤੇ ਮੁੱਖ ਚੋਣ ਕਮਿਸ਼ਨਰ ਨੂੰ ਅਹੁਦੇ ਤੋਂ ਤੁਰੰਤ ਹਟਾਇਆ ਜਾਵੇ।

Ad Position 21
No active advertisement
ਸ੍ਰੀ ਅਨੰਦਪੁਰ ਸਾਹਿਬ ਵਿਖੇ ਹਿੰਦ ਕਮਿਊਨਿਸਟ ਪਾਰਟੀ ਮਾਰਕਸਵਾਦੀ ਵਲੋਂ ਕੀਤੇ ਗਏ ਰੋਸ ਪ੍ਰਦਰਸ਼ਨ ਦੀ ਤਸਵੀਰ। 24-10-2026

ਸ੍ਰੀ ਅਨੰਦਪੁਰ ਸਾਹਿਬ, 23 ਅਕਤੂਬਰ (ਜੇ ਐਸ ਨਿੱਕੂਵਾਲ)-ਹਿੰਦ ਕਮਿਊਨਿਸਟ ਪਾਰਟੀ ਮਾਰਕਸਵਾਦੀ ਵਲੋਂ ਕਾਮਰੇਡ ਜਸਵਿੰਦਰ ਸਿੰਘ ਢੇਰ ਦੀ ਅਗਵਾਈ ਹੇਠ ਰੋਸ ਪ੍ਰਦਰਸ਼ਨ ਕਰਨ ਉਪਰੰਤ ਪ੍ਰਧਾਨ ਮੰਤਰੀ ਨਰਿੰਦਰ ਮੌਦੀ ਤੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦਾ ਪੁਤਲਾ ਫੂਕਿਆ ਗਿਆ। ਇਸ ਮੌਕੇ ਵੱਖ ਵੱਖ ਬੁਲਾਰਿਆਂ ਵਲੋਂ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਸੰਘਰਸ਼ਾਂ ਨਾਲ ਲਿਆ ਵੋਟ ਦਾ ਅਧਿਕਾਰ ਟੇਢੇ ਢੰਗ ਨਾਲ ਲੋਕਾਂ ਤੋਂ ਖੋਹਣ ਤੋਂ ਗੁਰੇਜ ਕੀਤਾ ਜਾਏ ਅਤੇ ਮੁੱਖ ਚੋਣ ਕਮਿਸ਼ਨਰ ਨੂੰ ਅਹੁਦੇ ਤੋਂ ਤੁਰੰਤ ਹਟਾਇਆ ਜਾਵੇ।ਉਨ੍ਹਾਂ ਕਿਹਾ ਕਿ ਨਜਾਇਜ਼ ਕੱਟੀਆਂ ਗਈਆਂ 13 ਕਰੋੜ ਵੋਟਾਂ ਮੁੜ ਬਹਾਲ ਕੀਤੀਆਂ ਜਾਣ, ਦਿੱਲੀ ਵਿਚ ਐਸ.ਆਈ.ਆਰ . ਦੇ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਨ ਵਾਲੇ ਨੌਜਵਾਨਾਂ ਤੇ ਅੱਤਿਆਚਾਰ ਕਰਨਾ ਬੰਦ ਕੀਤਾ ਜਾਏ, ਪੁਰਾਣਾ ਮਨਰੇਗਾ ਕਾਨੂੰਨ ਬਹਾਲ ਕੀਤਾ ਜਾਏ, ਕਿਸਾਨਾਂ ਨੂੰ ਫ਼ਸਲਾਂ ਤੇ ਐਮ.ਐਸ.ਪੀ. ਲਾਗੂ ਕਰਨ ਸਬੰਧੀ ਮੰਗ ਕੀਤੀ ਗਈ।ਉਨ੍ਹਾਂ ਕਿਹਾ ਕਿ ਦਿੱਲੀ ਵਿਚ ਇੰਡੀਆ ਗੱਠਜੋੜ ਵਲੋਂ ਕੀਤੇ ਜਾ ਰਹੇ ਰੋਸ ਪ੍ਰਦਰਸ਼ਨ ਵਿਚ ਸ੍ਰੀ ਅਨੰਦਪੁਰ ਸਾਹਿਬ ਤੋਂ ਵੱਡੀ ਵੱਡੀ ਗਿਣਤੀ ਵਿਚ ਆਗੂ ਸ਼ਾਮਲ ਹੋਣਗੇ। ਇਸ ਮੌਕੇ ਕਮੇਟੀ ਮੈਂਬਰ ਜਗੀਰ ਸਿੰਘ ਰੌਲ਼ੀ, ਤੇਲੂ ਰਾਮ ਸਜਮੌਰ, ਪ੍ਰੇਮ ਸਿੰਘ ਅਟਵਾਲ, ਗੁਰਦਿਆਲ ਸਿੰਘ ਅਟਵਾਲ, ਕੁਲਵਿੰਦਰ ਸਿੰਘ ਭੰਗਲ, ਅਨਿਲ ਕੁਮਾਰ, ਸੁਰਿੰਦਰ ਸਿੰਘ ਢੇਰ, ਰੌਸ਼ਨ ਸਿੰਘ ਸੈਣੀ, ਕ੍ਰਿਸ਼ਨ ਸਿੰਘ ਲਾਂਬਾ ਆਦਿ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ ਨਸ਼ਿਆਂ ਖ਼ਿਲਾਫ਼ ਰੋਸ ਪ੍ਰਦਰਸ਼ਨ ਅੱਜ ਅਗਲੀ ਖ਼ਬਰ ਕਿਸਾਨ ਜਥੇਬੰਦੀਆਂ ਦੇ ਵਿਰੋਧ ਮਗਰੋਂ ਸਤਲੁਜ ’ਚ ਪਾਣੀ ਦਾ ਰੁਖ਼ ਮੋੜਨ ਲਈ ਲਾਇਆ ਬੰਨ੍ਹ ਤੋੜਿਆ
Ad Position 24