ਸੰਯੁਕਤ ਕਿਸਾਨ ਮੋਰਚਾ ਰੂਪਨਗਰ ਨੇ ਭੇਜਿਆ ਐੱਸ.ਆਈ.ਆਰ. ਖ਼ਿਲਾਫ਼ ਜ਼ਿਲ੍ਹਾ ਪ੍ਰਸ਼ਾਸਨ ਰਾਹੀ ਰਾਸ਼ਟਰਪਤੀ ਨੂੰ ਮੰਗ-ਪੱਤਰ
ਰੂਪਨਗਰ, 23 ਅਕਤੂਬਰ (ਯਸ਼ਵੰਤ ਬੱਸੀ)-ਸੰਯੁਕਤ ਕਿਸਾਨ ਮੋਰਚਾ ਰੂਪਨਗਰ ਅਧੀਨ ਸੰਘਰਸ਼ਸ਼ੀਲ ਜਥੇਬੰਦੀਆਂ ਦੇ ਆਗੂਆਂ ਅਤੇ ਕਾਰਕੁਨਾਂ ਨੇ ਮਹਾਰਾਜਾ ਰਣਜੀਤ ਸਿੰਘ ਬਾਗ ਵਿਖੇ ਇਕੱਠੇ ਹੋ ਕੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਅਤੇ ਪ੍ਰਧਾਨ ਮੰਤਰੀ ਦਾ ਪੁਤਲਾ ਫੂਕਿਆ। ਇਸ ਉਪਰੰਤ ਜਿਲ੍ਹਾ ਮਾਲ ਅਫ਼ਸਰ ਨੂੰ ਰਾਸ਼ਟਰਪਤੀ ਦੇ ਨਾਂ ਤੇ ਮੰਗ ਪੱਤਰ ਸੌਂਪ ਕੇ ਮੰਗ ਕੀਤੀ ਕਿ ਮੁੱਖ ਚੋਣ ਕਮਿਸ਼ਨਰ ਵਲੋਂ ਪ੍ਰਧਾਨ ਮੰਤਰੀ ਅਤੇ ਗ੍ਰਹਿ ਮੰਤਰੀ ਦੇ ਇਸ਼ਾਰੇ ਤੇ ਕੀਤੀਆਂ ਜਾ ਰਹੀਆਂ ਧਾਂਦਲੀਆਂ, ਜਿਸ ਕਾਰਨ ਚੋਣ ਕਮਿਸ਼ਨ ਦੀ ਭਰੋਸੇ ਯੋਗਤਾ ਸ਼ੱਕ ਦੇ ਘੇਰੇ ਵਿਚ ਆ ਗਈ ਹੈ, ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਨੂੰ ਬਰਖਾਸਤ ਕਰਕੇ ਉਸ ਖਿਲਾਫ ਅਪਰਾਧਿਕ ਮੁਕੱਦਮਾ ਚਲਾ ਕੇ ਜੇਲ੍ਹ ਭੇਜਿਆ ਜਾਵੇ, ਐੱਸ.
ਰੂਪਨਗਰ, 23 ਅਕਤੂਬਰ (ਯਸ਼ਵੰਤ ਬੱਸੀ)-ਸੰਯੁਕਤ ਕਿਸਾਨ ਮੋਰਚਾ ਰੂਪਨਗਰ ਅਧੀਨ ਸੰਘਰਸ਼ਸ਼ੀਲ ਜਥੇਬੰਦੀਆਂ ਦੇ ਆਗੂਆਂ ਅਤੇ ਕਾਰਕੁਨਾਂ ਨੇ ਮਹਾਰਾਜਾ ਰਣਜੀਤ ਸਿੰਘ ਬਾਗ ਵਿਖੇ ਇਕੱਠੇ ਹੋ ਕੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਅਤੇ ਪ੍ਰਧਾਨ ਮੰਤਰੀ ਦਾ ਪੁਤਲਾ ਫੂਕਿਆ। ਇਸ ਉਪਰੰਤ ਜਿਲ੍ਹਾ ਮਾਲ ਅਫ਼ਸਰ ਨੂੰ ਰਾਸ਼ਟਰਪਤੀ ਦੇ ਨਾਂ ਤੇ ਮੰਗ ਪੱਤਰ ਸੌਂਪ ਕੇ ਮੰਗ ਕੀਤੀ ਕਿ ਮੁੱਖ ਚੋਣ ਕਮਿਸ਼ਨਰ ਵਲੋਂ ਪ੍ਰਧਾਨ ਮੰਤਰੀ ਅਤੇ ਗ੍ਰਹਿ ਮੰਤਰੀ ਦੇ ਇਸ਼ਾਰੇ ਤੇ ਕੀਤੀਆਂ ਜਾ ਰਹੀਆਂ ਧਾਂਦਲੀਆਂ, ਜਿਸ ਕਾਰਨ ਚੋਣ ਕਮਿਸ਼ਨ ਦੀ ਭਰੋਸੇ ਯੋਗਤਾ ਸ਼ੱਕ ਦੇ ਘੇਰੇ ਵਿਚ ਆ ਗਈ ਹੈ, ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਨੂੰ ਬਰਖਾਸਤ ਕਰਕੇ ਉਸ ਖਿਲਾਫ ਅਪਰਾਧਿਕ ਮੁਕੱਦਮਾ ਚਲਾ ਕੇ ਜੇਲ੍ਹ ਭੇਜਿਆ ਜਾਵੇ, ਐੱਸ. ਆਈ. ਆਰ. ਦਾ ਕੰਮ ਤੁਰੰਤ ਰੋਕਿਆ ਜਾਵੇ , ਭਾਰਤ ਦੇ ਯੋਗ ਵੋਟਰਾਂ ਨੂੰ ਬੇਲੋੜੇ ਨੋਟਿਸ ਭੇਜਣੇ ਬੰਦ ਕੀਤੇ ਜਾਣ ਅਤੇ ਕੱਟੀਆਂ ਯੋਗ ਵੋਟਾਂ ਤੁਰੰਤ ਬਹਾਲ ਕੀਤੀਆਂ ਜਾਣ ਤਾਂ ਜੋ ਭਾਰਤ ਦਾ ਹਰ ਨਾਗਰਿਕ ਆਪਣੇ ਵੋਟ ਦਾ ਇਸਤੇਮਾਲ ਕਰ ਸਕੇ। ਦਿੱਲੀ ਵਿਖੇ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ’ਤੇ ਕੇਂਦਰ ਸਰਕਾਰ ਤਸ਼ੱਦਦ ਕਰਨਾ ਬੰਦ ਕਰੇ, ਉਹਨਾਂ ਦੇ ਪ੍ਰਦਰਸ਼ਨ ਕਰਨ ਦੇ ਜਮਹੂਰੀ ਹੱਕ ਨੂੰ ਬਹਾਲ ਕਰੇ। ਇਸ ਮੌਕੇ ਮੋਹਣ ਸਿੰਘ ਧਮਾਣਾ,ਧਰਮ ਪਾਲ ਸੈਣੀ ਮਾਜਰਾ ਆਲ ਇੰਡੀਆ ਕਿਸਾਨ ਮਹਾਂ ਸਭਾ, ਮਾਸਟਰ ਦਲੀਪ ਸਿੰਘ ਘਨੌਲਾ, ਤਰਲੋਚਨ ਸਿੰਘ ਹੁਸੈਨਪੁਰ, ਪਵਨ ਕੁਮਾਰ ਸਰਪੰਚ ਚੱਕ ਕਰਮਾਂ ਕੁੱਲ ਹਿੰਦ ਕਿਸਾਨ ਸਭਾ, ਦਵਿੰਦਰ ਨੰਗਲੀ, ਗੁਰਨਾਮ ਸਿੰਘ ਔਲਖ, ਨਰਿੰਦਰ ਸੈਣੀ, ਐੱਸ.ਡੀ.ਓ. ਜਗਦੀਸ਼ ਲਾਲ, ਮੰਗਲ ਸਿੰਘ ਹੀਰਪੁਰ ਕੁੱਲ ਹਿੰਦ ਕਿਸਾਨ ਸਭਾ, ਵੀਰ ਸਿੰਘ ਬੜਵਾ, ਦਵਿੰਦਰ ਸਰਥਲੀ, ਯੋਗਰਾਜ ਧਾਂਦਲੀ ਕਿਰਤੀ ਕਿਸਾਨ ਮੋਰਚਾ, ਸੀਟੂ ਆਗੂ ਕਾਮਰੇਡ ਗੁਰਦੇਵ ਸਿੰਘ ਬਾਗੀ, ਪਿਆਰਾ ਸਿੰਘ ਚੱਕਕਰਮਾਂ, ਜਰਨੈਲ ਸਿੰਘ ਹੁਸੈਨਪੁਰ ਆਦਿ ਹਾਜ਼ਰ ਸਨ।