23-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2026

ਪਿੰਡ ਜਟਵਾਹੜ੍ਹ ਵਿਖੇ ਕਰਵਾਇਆ ਗਿਆ ਸਾਲਾਨਾ ਜੋੜ ਮੇਲਾ ਅਤੇ ਮਹਾਨ ਗੁਰਮਤਿ ਸਮਾਗਮ ਸ਼ਰਧਾ ਤੇ ਉਤਸ਼ਾਹ ਨਾਲ ਸਮਾਪਤ

ਨੂਰਪੁਰ ਬੇਦੀ, 21 ਅਕਤੂਬਰ (ਵਿੰਦਰ ਪਾਲ ਝਾਂਡੀਆਂ)-ਪਿੰਡ ਜਟਵਾਹੜ੍ਹ ਵਿਖੇ ਧੰਨ-ਧੰਨ ਬਾਬਾ ਜਵਾਹਰ ਸਿੰਘ ਜੀ ਦੇ ਪਾਵਨ ਅਸਥਾਨ ਗੁਰਦੁਆਰਾ ਸਾਹਿਬ ਵਿਖੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸਾਲਾਨਾ ਜੋੜ ਮੇਲਾ ਅਤੇ ਮਹਾਨ ਗੁਰਮਤਿ ਸਮਾਗਮ ਬੜੀ ਸ਼ਰਧਾ, ਸਤਿਕਾਰ ਅਤੇ ਉਤਸ਼ਾਹ ਨਾਲ ਕਰਵਾਇਆ ਗਿਆ। ਇਸ ਮੌਕੇ ਹਲਕਾ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਕੇ ਹਾਜ਼ਰੀ ਭਰੀ।

Ad Position 21
No active advertisement
ਅਜੀਤ ਡੈਸਕ 24-10-2026
ਨੂਰਪੁਰ ਬੇਦੀ, 21 ਅਕਤੂਬਰ (ਵਿੰਦਰ ਪਾਲ ਝਾਂਡੀਆਂ)-ਪਿੰਡ ਜਟਵਾਹੜ੍ਹ ਵਿਖੇ ਧੰਨ-ਧੰਨ ਬਾਬਾ ਜਵਾਹਰ ਸਿੰਘ ਜੀ ਦੇ ਪਾਵਨ ਅਸਥਾਨ ਗੁਰਦੁਆਰਾ ਸਾਹਿਬ ਵਿਖੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸਾਲਾਨਾ ਜੋੜ ਮੇਲਾ ਅਤੇ ਮਹਾਨ ਗੁਰਮਤਿ ਸਮਾਗਮ ਬੜੀ ਸ਼ਰਧਾ, ਸਤਿਕਾਰ ਅਤੇ ਉਤਸ਼ਾਹ ਨਾਲ ਕਰਵਾਇਆ ਗਿਆ। ਇਸ ਮੌਕੇ ਹਲਕਾ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਕੇ ਹਾਜ਼ਰੀ ਭਰੀ। ਸਮਾਗਮ ਦੌਰਾਨ ਗੁਰਬਾਣੀ ਦੇ ਰਸ-ਭਿੰਨੇ ਕੀਰਤਨ, ਢਾਡੀ ਵਾਰਾਂ ਅਤੇ ਸੰਤ-ਮਹਾਂਪੁਰਸ਼ਾਂ ਦੇ ਅਧਿਆਤਮਕ ਵਚਨਾਂ ਨੇ ਸੰਗਤਾਂ ਨੂੰ ਗੁਰੂ-ਜਸ ਨਾਲ ਜੋੜਿਆ। ਇਸ ਮੌਕੇ ਵਿਧਾਇਕ ਦਿਨੇਸ਼ ਚੱਢਾ ਨੇ ਕਿਹਾ ਕਿ ਗੁਰੂ ਸਾਹਿਬਾਨ ਵੱਲੋਂ ਦਰਸਾਇਆ ਗਿਆ ਸਰਬੱਤ ਦੇ ਭਲੇ ਦਾ ਮਾਰਗ ਸਾਨੂੰ ਆਪਸੀ ਭਾਈਚਾਰੇ, ਸੇਵਾ, ਨਿਮਰਤਾ ਅਤੇ ਮਨੁੱਖਤਾ ਦੀ ਭਲਾਈ ਲਈ ਪ੍ਰੇਰਿਤ ਕਰਦਾ ਹੈ। ਸਮਾਗਮ ਦੌਰਾਨ ਸਭ ਤੋਂ ਪਹਿਲਾਂ ਆਰੰਭ ਹੋਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਉਪਰੰਤ ਸ਼ਾਮ 6 ਵਜੇ ਤੋਂ 8 ਵਜੇ ਤੱਕ ਪਹਿਲੇ ਦੀਵਾਨ ਵਿਚ ਭਾਈ ਜਸਵੰਤ ਸਿੰਘ ਦੀਵਾਨਾ ਦੇ ਢਾਡੀ ਜਥੇ ਨੇ ਆਪਣੀਆਂ ਵਾਰਾਂ ਰਾਹੀਂ ਸੰਗਤਾਂ ਨੂੰ ਸਿੱਖ ਇਤਿਹਾਸ ਅਤੇ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਨਾਲ ਜੋੜਿਆ। ਦੂਜੇ ਦੀਵਾਨ ਵਿਚ ਬਾਬਾ ਗੁਲਾਬ ਸਿੰਘ ਚਮਕੌਰ ਸਾਹਿਬ ਵਾਲਿਆਂ ਨੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਇਸ ਤੋਂ ਇੱਕ ਦਿਨ ਪਹਿਲਾਂ ਬਾਬਾ ਰਾਜਨਦੀਪ ਸਿੰਘ ਵਲੋਂ ਵੀ ਧਾਰਮਿਕ ਦੀਵਾਨ ਸਜਾਏ ਗਏ। ਇਸ ਮੌਕੇ ਬਾਬਾ ਸੁੱਚਾ ਸਿੰਘ ਸੇਵਾਦਾਰ ਗੁਰਦੁਆਰਾ ਸ੍ਰੀ ਝੰਡਾ ਜੀ ਸਾਹਿਬ ਅਤੇ ਸੁੱਖਾ ਜਟਵਾਹੜ੍ਹ ਵਲੋਂ ਵੀ ਗੁਰੂ ਸਾਹਿਬਾਨ ਦੀ ਮਹਿਮਾ ਦਾ ਗੁਣਗਾਨ ਕੀਤਾ ਗਿਆ। ਇਸ ਤੋਂ ਇਲਾਵਾ ਬਾਬਾ ਜਸਦੀਪ ਸਿੰਘ, ਬਾਬਾ ਭਗਵਾਨ ਦਾਸ, ਬਾਬਾ ਦਿਆਲ ਦਾਸ ਅਤੇ ਬਾਬਾ ਉੱਤਮ ਦਾਸ ਸਮੇਤ ਵੱਖ-ਵੱਖ ਸੰਤ-ਮਹਾਂਪੁਰਸ਼ਾਂ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਕੇ ਸੰਗਤਾਂ ਨੂੰ ਅਸ਼ੀਰਵਾਦ ਦਿੱਤਾ। ਸਮੁੱਚਾ ਸਮਾਗਮ ਗੁਰਬਾਣੀ ਦੀ ਰੌਸ਼ਨੀ, ਨਾਮ ਸਿਮਰਨ ਅਤੇ ਸੇਵਾ-ਭਾਵਨਾ ਦੇ ਰੰਗ ਵਿਚ ਰੰਗਿਆ ਰਿਹਾ। ਸੰਗਤਾਂ ਨੇ ਗੁਰੂ-ਘਰ ਵਿਚ ਹਾਜ਼ਰੀ ਭਰ ਕੇ ਆਤਮਿਕ ਸ਼ਾਂਤੀ ਪ੍ਰਾਪਤ ਕੀਤੀ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਵਿਚ ਸ਼ਮੂਲੀਅਤ ਕੀਤੀ। ਇਸ ਮੌਕੇ ਸਮੁੱਚੇ ਪ੍ਰਬੰਧਕਾਂ ਤੋਂ ਇਲਾਵਾ ਵੱਡੀ ਗਿਣਤੀ ਚ ਪਿੰਡ ਵਾਸੀ ਤੇ ਸੰਗਤਾਂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਵੋਟ ਦੇ ਹੱਕ ’ਤੇ ਸਿਆਸੀ ਜੰਗ, ਨੰਗਲ ’ਚ ਕਾਂਗਰਸ ਨੇ ਵਜਾਇਆ ਬਿਗਲ, ਮੁਹਿੰਮ ਦਾ ਕੀਤਾ ਆਗਾਜ਼ ਅਗਲੀ ਖ਼ਬਰ ਸੰਯੁਕਤ ਕਿਸਾਨ ਮੋਰਚਾ ਰੂਪਨਗਰ ਨੇ ਭੇਜਿਆ ਐੱਸ.ਆਈ.ਆਰ. ਖ਼ਿਲਾਫ਼ ਜ਼ਿਲ੍ਹਾ ਪ੍ਰਸ਼ਾਸਨ ਰਾਹੀ ਰਾਸ਼ਟਰਪਤੀ ਨੂੰ ਮੰਗ-ਪੱਤਰ
Ad Position 24