23-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2026

ਨੰਗਲ ਦੇ ਪਾਣੀ ਦੀ ਸਮੱਸਿਆ ਦਾ ਹੱਲ ਕਰਵਾਉਣ ਲਈ ਡਾ. ਸੁਭਾਸ਼ ਸ਼ਰਮਾ ਨੇ ਕੇਂਦਰੀ ਮੰਤਰੀ ਕੋਲ ਕੀਤੀ ਪੈਰਵੀ

ਨੰਗਲ, 23 ਅਕਤੂਬਰ (ਪ੍ਰੀਤਮ ਸਿੰਘ ਬਰਾਰੀ)-ਨੰਗਲ ਅਤੇ ਆਸ-ਪਾਸ ਦੇ ਪਿੰਡਾਂ ਵਿਚ ਪੀਣ ਵਾਲੇ ਪਾਣੀ ਦੀ ਸਪਲਾਈ ਨਾਲ ਜੁੜੀਆਂ ਸਮੱਸਿਆਵਾਂ ਦੇ ਹੱਲ ਲਈ ਭਾਜਪਾ ਪੰਜਾਬ ਦੇ ਮੀਤ ਪ੍ਰਧਾਨ ਡਾ. ਸੁਭਾਸ਼ ਸ਼ਰਮਾ ਨੇ ਕੇਂਦਰੀ ਪੱਧਰ ’ਤੇ ਪੈਰਵੀ ਕਰਦਿਆਂ ਕੇਂਦਰੀ ਜਲ ਸ਼ਕਤੀ ਮੰਤਰੀ ਸੀ.

Ad Position 21
No active advertisement
ਕੇਂਦਰੀ ਜਲ ਸ਼ਕਤੀ ਮੰਤਰੀ ਸੀ. ਆਰ. ਪਾਟਿਲ ਨਾਲ ਮੁਲਾਕਾਤ ਉਪਰੰਤ ਭਾਜਪਾ ਪੰਜਾਬ ਦੇ ਮੀਤ ਪ੍ਰਧਾਨ ਡਾ. ਸੁਭਾਸ਼ ਸ਼ਰਮਾ ਜਾਣਕਾਰੀ ਸਾਂਝੀ ਕਰਦੇ ਹੋਏ । 24-10-2026
ਨੰਗਲ, 23 ਅਕਤੂਬਰ (ਪ੍ਰੀਤਮ ਸਿੰਘ ਬਰਾਰੀ)-ਨੰਗਲ ਅਤੇ ਆਸ-ਪਾਸ ਦੇ ਪਿੰਡਾਂ ਵਿਚ ਪੀਣ ਵਾਲੇ ਪਾਣੀ ਦੀ ਸਪਲਾਈ ਨਾਲ ਜੁੜੀਆਂ ਸਮੱਸਿਆਵਾਂ ਦੇ ਹੱਲ ਲਈ ਭਾਜਪਾ ਪੰਜਾਬ ਦੇ ਮੀਤ ਪ੍ਰਧਾਨ ਡਾ. ਸੁਭਾਸ਼ ਸ਼ਰਮਾ ਨੇ ਕੇਂਦਰੀ ਪੱਧਰ ’ਤੇ ਪੈਰਵੀ ਕਰਦਿਆਂ ਕੇਂਦਰੀ ਜਲ ਸ਼ਕਤੀ ਮੰਤਰੀ ਸੀ. ਆਰ. ਪਾਟਿਲ ਨਾਲ ਨਵੀਂ ਦਿੱਲੀ ਵਿਖੇ ਉਨ੍ਹਾਂ ਦੀ ਰਿਹਾਇਸ਼ ’ਤੇ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਨੰਗਲ ਅਤੇ ਸ੍ਰੀ ਅਨੰਦਪੁਰ ਸਾਹਿਬ ਦੀਆਂ ਹਾਈਡਲ ਨਹਿਰਾਂ ’ਤੇ ਚਾਰ ਵਾਟਰ ਸਾਈਫ਼ਨ ਸਿਸਟਮ ਸਥਾਪਿਤ ਕਰਨ ਦੀ ਮੰਗ ਰੱਖੀ, ਤਾਂ ਜੋ ਨੰਗਲ ਅਤੇ ਨੇੜਲੇ ਪਿੰਡਾਂ ਦੀ ਪੀਣ ਵਾਲੇ ਪਾਣੀ ਨਾਲ ਸਬੰਧਿਤ ਸਮੱਸਿਆਵਾਂ ਦੇ ਹੱਲ ਵੱਲ ਕਦਮ ਚੁੱਕੇ ਜਾ ਸਕਣ। ਡਾ. ਸ਼ਰਮਾ ਨੇ ਕੇਂਦਰੀ ਮੰਤਰੀ ਨੂੰ ਦੱਸਿਆ ਕਿ ਇਲਾਕੇ ਵਿਚ ਪਾਣੀ ਦੀ ਸਪਲਾਈ ਨੂੰ ਬਿਹਤਰ ਬਣਾਉਣ ਲਈ ਢੁਕਵੇਂ ਤਕਨੀਕੀ ਪ੍ਰਬੰਧਾਂ ਦੀ ਲੋੜ ਹੈ। ਉਨ੍ਹਾਂ ਅਪੀਲ ਕੀਤੀ ਕਿ ਸਬੰਧਿਤ ਵਿਭਾਗਾਂ ਰਾਹੀਂ ਪ੍ਰਸਤਾਵਿਤ ਸਾਈਫ਼ਨ ਪ੍ਰਣਾਲੀ ਦਾ ਤਕਨੀਕੀ ਸਰਵੇਖਣ ਕਰਵਾ ਕੇ ਇਸ ਦੀ ਸੰਭਾਵਨਾ ਦਾ ਮੁਲਾਂਕਣ ਕੀਤਾ ਜਾਵੇ ਅਤੇ ਲੋੜੀਂਦੀ ਪ੍ਰਵਾਨਗੀ ਤੇ ਵਿੱਤੀ ਸਹਾਇਤਾ ਮੁਹੱਈਆ ਕਰਵਾਉਣ ਲਈ ਕਾਰਵਾਈ ਕੀਤੀ ਜਾਵੇ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਅਨੰਦਪੁਰ ਸਾਹਿਬ ਦੀਆਂ 12 ਮੰਡੀਆਂ ਵਿਚ 13,864 ਮੀਟ੍ਰਿਕ ਟਨ ਝੋਨੇ ਦੀ ਆਮਦ - ਐੱਸ . ਡੀ . ਐੱਮ ਅਗਲੀ ਖ਼ਬਰ ਨੂਰਪੁਰ ਬੇਦੀ-ਰੂਪਨਗਰ ਸੜਕ ਦੀ ਮਾੜੀ ਹਾਲਤ ਖ਼ਿਲਾਫ਼ ਕਿਰਤੀ ਕਿਸਾਨ ਮੋਰਚੇ ਨੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਦਿੱਤਾ ਇੱਕ ਹਫ਼ਤੇ ਦਾ...
Ad Position 24