ਵਿਧਾਇਕ ਦਿਨੇਸ਼ ਚੱਢਾ ਵਲੋਂ ਪਿੰਡ ਮੋਠਾਪੁਰ ਦੇ ਵਿਕਾਸ ਲਈ 5 ਲੱਖ ਰੁਪਏ ਦੀ ਗ੍ਰਾਂਟ ਜਾਰੀ
ਨੂਰਪੁਰ ਬੇਦੀ, 24 ਅਕਤੂਬਰ (ਹਰਦੀਪ ਸਿੰਘ ਢੀਂਡਸਾ)-ਹਲਕਾ ਰੂਪਨਗਰ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਵਲੋਂ ਪਿੰਡ ਮੋਠਾਪੁਰ ਦੇ ਵਿਕਾਸ ਕਾਰਜਾਂ ਲਈ 5 ਲੱਖ ਰੁਪਏ ਦੀ ਗ੍ਰਾਂਟ ਪ੍ਰਦਾਨ ਕੀਤੀ ਗਈ। ਲੋਕ ਮਿਲਣੀ ਦੌਰਾਨ ਪਿੰਡ ਵਾਸੀਆਂ ਨੇ ਆਪਣੇ ਇਲਾਕੇ ਦੀਆਂ ਲੋੜਾਂ ਅਤੇ ਸਮੱਸਿਆਵਾਂ ਬਾਰੇ ਵਿਧਾਇਕ ਨੂੰ ਜਾਣੂ ਕਰਵਾਇਆ।
ਨੂਰਪੁਰ ਬੇਦੀ, 24 ਅਕਤੂਬਰ (ਹਰਦੀਪ ਸਿੰਘ ਢੀਂਡਸਾ)-ਹਲਕਾ ਰੂਪਨਗਰ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਵਲੋਂ ਪਿੰਡ ਮੋਠਾਪੁਰ ਦੇ ਵਿਕਾਸ ਕਾਰਜਾਂ ਲਈ 5 ਲੱਖ ਰੁਪਏ ਦੀ ਗ੍ਰਾਂਟ ਪ੍ਰਦਾਨ ਕੀਤੀ ਗਈ। ਲੋਕ ਮਿਲਣੀ ਦੌਰਾਨ ਪਿੰਡ ਵਾਸੀਆਂ ਨੇ ਆਪਣੇ ਇਲਾਕੇ ਦੀਆਂ ਲੋੜਾਂ ਅਤੇ ਸਮੱਸਿਆਵਾਂ ਬਾਰੇ ਵਿਧਾਇਕ ਨੂੰ ਜਾਣੂ ਕਰਵਾਇਆ। ਵਿਧਾਇਕ ਦਿਨੇਸ਼ ਚੱਢਾ ਨੇ ਕਿਹਾ ਕਿ ਪਿੰਡਾਂ ਦਾ ਵਿਕਾਸ ਕਰਨਾ ਅਤੇ ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਉਨ੍ਹਾਂ ਦੀ ਮੁੱਖ ਤਰਜੀਹ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨਾਲ ਸਿੱਧਾ ਸੰਪਰਕ ਬਣਾਈ ਰੱਖਣ ਨਾਲ ਜ਼ਮੀਨੀ ਪੱਧਰ ਦੀਆਂ ਸਮੱਸਿਆਵਾਂ ਨੂੰ ਸਮਝਣ ਅਤੇ ਉਨ੍ਹਾਂ ਦੇ ਹੱਲ ਲਈ ਢੁੱਕਵੇਂ ਕਦਮ ਚੁੱਕਣ ਵਿਚ ਮਦਦ ਮਿਲਦੀ ਹੈ।ਉਨ੍ਹਾਂ ਕਿਹਾ ਕਿ ਪਿੰਡਾਂ ਦੀਆਂ ਲੋੜਾਂ ਅਨੁਸਾਰ ਵਿਕਾਸ ਕਾਰਜ ਕਰਵਾਉਣ ਲਈ ਗ੍ਰਾਂਟਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ, ਤਾਂ ਜੋ ਪਿੰਡਾਂ ਵਿਚ ਲੋੜੀਂਦੇ ਕੰਮਾਂ ਨੂੰ ਨੇਪਰੇ ਚਾੜ੍ਹਿਆ ਜਾ ਸਕੇ। ਉਨ੍ਹਾਂ ਪਿੰਡ ਵਾਸੀਆਂ ਅਤੇ ਪੰਚਾਇਤੀ ਨੁਮਾਇੰਦਿਆਂ ਨੂੰ ਵਿਕਾਸ ਕਾਰਜਾਂ ਵਿਚ ਸਹਿਯੋਗ ਦੇਣ ਦੀ ਅਪੀਲ ਕਰਦਿਆਂ ਕਿਹਾ ਕਿ ਲੋਕਾਂ ਦੇ ਸੁਝਾਵਾਂ ਨੂੰ ਧਿਆਨ ਵਿਚ ਰੱਖ ਕੇ ਵਿਕਾਸ ਦੀ ਯੋਜਨਾਬੰਦੀ ਕਰਨੀ ਜ਼ਰੂਰੀ ਹੈ। ਇਸ ਮੌਕੇ ਜ਼ਿਲ੍ਹਾ ਪਰਿਸ਼ਦ ਮੈਂਬਰ ਜਰਨੈਲ ਸਿੰਘ ਲਾਲੀ, ਸੰਮਤੀ ਮੈਂਬਰ ਸਤਨਾਮ ਸਿੰਘ ਨਾਗਰਾ, ਸੰਮਤੀ ਮੈਂਬਰ ਕ੍ਰਿਸ਼ਨ ਸਿੰਘ ਬਿੱਲਾ, ਸੰਮਤੀ ਮੈਂਬਰ ਤਿਲਕ ਰਾਜ ਪੰਮਾ, ਰਵਿੰਦਰ ਸਿੰਘਪੁਰ, ਮੈਂਬਰ ਰੋਗੀ ਕਲਿਆਣ ਸਮਿਤੀ ਤੋਂ ਇਲਾਵਾ ਪਿੰਡ ਵਾਸੀ ਅਤੇ ਪੰਚਾਇਤ ਮੈਂਬਰ ਹਾਜ਼ਰ ਸਨ।