25-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਔਰਤਾਂ ਦੀ ਭਲਾਈ ਅਤੇ ਪਿੰਡਾਂ ਦੇ ਵਿਕਾਸ ਲਈ ਸਖੀਆਂ ਨਾਲ ਰੂਬਰੂ ਹੋਏ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਦੇ ਧਰਮ ਪਤਨੀ ਮੈਡਮ ਨਿਸ਼ਾ ਚੱਢਾ

ਨੂਰਪੁਰ ਬੇਦੀ, 24 ਅਕਤੂਬਰ (ਵਿੰਦਰ ਪਾਲ ਝਾਂਡੀਆਂ)-ਹਲਕਾ ਰੂਪਨਗਰ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਦੀ ਧਰਮ ਪਤਨੀ ਮੈਡਮ ਨਿਸ਼ਾ ਚੱਢਾ ਨੇ ਨੂਰਪੁਰ ਬੇਦੀ ਸਥਿਤ ਵਿਧਾਇਕ ਐਡਵੋਕੇਟ ਚੱਢਾ ਦੇ ਦਫ਼ਤਰ ਵਿਖੇ ਵੱਖ-ਵੱਖ ਪਿੰਡਾਂ ਦੀਆਂ ਸਖੀਆਂ ਨਾਲ ਮੀਟਿੰਗ ਕਰਕੇ ਔਰਤਾਂ ਦੀ ਭਲਾਈ, ਸਰਕਾਰ ਦੇ ਲੋਕ ਪੱਖੀ ਉਪਰਾਲਿਆਂ ਅਤੇ ਹਲਕੇ ਦੇ ਵਿਕਾਸ ਕਾਰਜਾਂ ਬਾਰੇ ਵਿਚਾਰ-ਵਟਾਂਦਰਾ ਕੀਤਾ। ਮੀਟਿੰਗ ਵਿਚ ਆਬਾਦੀ ਟੱਪਰੀਆਂ, ਚਬਰੇਵਾਲ, ਘਾਹੀ ਮਾਜਰਾ, ਹਿਆਤਪੁਰ, ਕਰੂਰਾ, ਕੱਟਾ, ਕਰੂਰਾ ਖੁਰਦ, ਰੂੜੇਮਾਜਰਾ, ਸਬੋਰ, ਸਾਊਪੁਰ ਅਤੇ ਸੁੱਖੇ ਮਜਰਾ ਸਮੇਤ ਵੱਖ-ਵੱਖ ਪਿੰਡਾਂ ਦੀਆਂ ਸਖੀਆਂ ਨੇ ਸ਼ਮੂਲੀਅਤ ਕੀਤੀ।

Ad Position 21
No active advertisement
ਨੂਰਪੁਰ ਬੇਦੀ ਵਿਖੇ ਵੱਖ-ਵੱਖ ਪਿੰਡਾਂ ਦੀਆਂ ਸਖੀਆਂ ਨਾਲ ਮੀਟਿੰਗ ਕਰਦੇ ਹੋਏ ਮੈਡਮ ਨਿਸ਼ਾ ਚੱਢਾ। ਤਸਵੀਰ: ਵਿੰਦਰਪਾਲ ਝਾਂਡੀਆਂ। 25-10-2026
ਨੂਰਪੁਰ ਬੇਦੀ, 24 ਅਕਤੂਬਰ (ਵਿੰਦਰ ਪਾਲ ਝਾਂਡੀਆਂ)-ਹਲਕਾ ਰੂਪਨਗਰ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਦੀ ਧਰਮ ਪਤਨੀ ਮੈਡਮ ਨਿਸ਼ਾ ਚੱਢਾ ਨੇ ਨੂਰਪੁਰ ਬੇਦੀ ਸਥਿਤ ਵਿਧਾਇਕ ਐਡਵੋਕੇਟ ਚੱਢਾ ਦੇ ਦਫ਼ਤਰ ਵਿਖੇ ਵੱਖ-ਵੱਖ ਪਿੰਡਾਂ ਦੀਆਂ ਸਖੀਆਂ ਨਾਲ ਮੀਟਿੰਗ ਕਰਕੇ ਔਰਤਾਂ ਦੀ ਭਲਾਈ, ਸਰਕਾਰ ਦੇ ਲੋਕ ਪੱਖੀ ਉਪਰਾਲਿਆਂ ਅਤੇ ਹਲਕੇ ਦੇ ਵਿਕਾਸ ਕਾਰਜਾਂ ਬਾਰੇ ਵਿਚਾਰ-ਵਟਾਂਦਰਾ ਕੀਤਾ। ਮੀਟਿੰਗ ਵਿਚ ਆਬਾਦੀ ਟੱਪਰੀਆਂ, ਚਬਰੇਵਾਲ, ਘਾਹੀ ਮਾਜਰਾ, ਹਿਆਤਪੁਰ, ਕਰੂਰਾ, ਕੱਟਾ, ਕਰੂਰਾ ਖੁਰਦ, ਰੂੜੇਮਾਜਰਾ, ਸਬੋਰ, ਸਾਊਪੁਰ ਅਤੇ ਸੁੱਖੇ ਮਜਰਾ ਸਮੇਤ ਵੱਖ-ਵੱਖ ਪਿੰਡਾਂ ਦੀਆਂ ਸਖੀਆਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਮੈਡਮ ਨਿਸ਼ਾ ਚੱਢਾ ਨੇ ਕਿਹਾ ਕਿ ਔਰਤਾਂ ਦੀ ਸਮਾਜਿਕ ਅਤੇ ਆਰਥਿਕ ਤਰੱਕੀ ਲਈ ਉਨ੍ਹਾਂ ਦੀ ਭਾਗੀਦਾਰੀ ਨੂੰ ਉਤਸ਼ਾਹਿਤ ਕਰਨਾ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਔਰਤਾਂ ਸਮਾਜ ਦਾ ਅਹਿਮ ਹਿੱਸਾ ਹਨ ਅਤੇ ਉਨ੍ਹਾਂ ਦੇ ਸੁਝਾਅ ਲੋਕ ਭਲਾਈ ਦੇ ਕੰਮਾਂ ਨੂੰ ਹੋਰ ਬਿਹਤਰ ਬਣਾਉਣ ਵਿਚ ਸਹਾਈ ਹੋ ਸਕਦੇ ਹਨ। ਉਨ੍ਹਾਂ ਪੰਜਾਬ ਸਰਕਾਰ ਵਲੋਂ ਔਰਤਾਂ ਦੀ ਭਲਾਈ ਅਤੇ ਸਸ਼ਕਤੀਕਰਨ ਲਈ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਵੀ ਚਰਚਾ ਕੀਤੀ। ਮੈਡਮ ਨਿਸ਼ਾ ਚੱਢਾ ਨੇ ਹਲਕਾ ਰੂਪਨਗਰ ਵਿਚ ਵਿਧਾਇਕ ਦਿਨੇਸ਼ ਚੱਢਾ ਵਲੋਂ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਪਿੰਡਾਂ ਵਿਚ ਬੁਨਿਆਦੀ ਸਹੂਲਤਾਂ ਨੂੰ ਬਿਹਤਰ ਬਣਾਉਣ ਅਤੇ ਲੋਕਾਂ ਦੀਆਂ ਲੋੜਾਂ ਅਨੁਸਾਰ ਵਿਕਾਸ ਕਾਰਜਾਂ ਨੂੰ ਅੱਗੇ ਵਧਾਉਣ ਲਈ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪਿੰਡਾਂ ਦੀਆਂ ਸਮੱਸਿਆਵਾਂ ਨੂੰ ਸੁਣਨਾ ਅਤੇ ਲੋਕਾਂ ਨਾਲ ਲਗਾਤਾਰ ਸੰਪਰਕ ਬਣਾਈ ਰੱਖਣਾ ਵਿਕਾਸ ਦੀ ਪ੍ਰਕਿਰਿਆ ਦਾ ਅਹਿਮ ਹਿੱਸਾ ਹੈ। ਮੀਟਿੰਗ ਦੌਰਾਨ ਪਿੰਡਾਂ ਦੇ ਵਿਕਾਸ, ਲੋਕ ਭਲਾਈ ਦੇ ਕੰਮਾਂ ਅਤੇ ਔਰਤਾਂ ਦੀ ਸਮਾਜਿਕ ਗਤੀਵਿਧੀਆਂ ਵਿਚ ਸਰਗਰਮ ਭਾਗੀਦਾਰੀ ਬਾਰੇ ਵਿਚਾਰ ਸਾਂਝੇ ਕੀਤੇ ਗਏ। ਇਸ ਮੌਕੇ ਵੱਖ-ਵੱਖ ਪਿੰਡਾਂ ਦੀਆਂ ਸਖੀਆਂ ਨੇ ਵੀ ਮੀਟਿੰਗ ਵਿਚ ਹਿੱਸਾ ਲਿਆ।
Ad Position 22
No active advertisement
ਪਿਛਲੀ ਖ਼ਬਰ ਨੰਗਲ ਦੇ 30 ਸਾਲ ਪੁਰਾਣੇ ਬੀ.ਬੀ.ਐਮ.ਬੀ. ਲੀਜ਼ ਵਿਵਾਦ ਦਾ ਪੱਕਾ ਹੱਲ ਕਰੇ ਕੇਂਦਰ ਸਰਕਾਰ-ਜੀ.ਡੀ. ਸੋਨੀ ਅਗਲੀ ਖ਼ਬਰ ਐੱਸ.ਜੀ.ਐੱਸ. ਖ਼ਾਲਸਾ ਸਕੂਲ ਨੇ ਵਿਦਿਆਰਥੀਆਂ ਦੇ ਚਿੱਤਰ ਕਲਾ ਅਤੇ ਸੁੰਦਰ ਲਿਖਾਈ ਦੇ ਮੁਕਾਬਲੇ ਕਰਵਾਏ
Ad Position 24