24-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਪੰਜਾਬ ਵਿਚ ਭਾਜਪਾ 2027 ’ਚ ਨਵੀਂ ਸਿਆਸੀ ਇਬਾਰਤ ਲਿਖੇਗੀ-ਡਾ. ਸੁਭਾਸ਼ ਸ਼ਰਮਾ

ਨੰਗਲ, 24 ਅਕਤੂਬਰ (ਪ੍ਰੀਤਮ ਸਿੰਘ ਬਰਾਰੀ)-2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਨੰਗਲ ਭਾਜਪਾ ਨੇ ਸਿਆਸੀ ਸਰਗਰਮੀਆਂ ਤੇਜ਼ ਕਰਦਿਆਂ ਬੂਥ ਪੱਧਰ ’ਤੇ ਸੰਗਠਨ ਮਜ਼ਬੂਤ ਕਰਨ ਅਤੇ ਘਰ-ਘਰ ਸੰਪਰਕ ਮੁਹਿੰਮ ਚਲਾਉਣ ਦੀ ਰਣਨੀਤੀ ਉਲੀਕੀ ਹੈ। ਮੰਡਲ ਪ੍ਰਧਾਨ ਰਣਜੀਤ ਸਿੰਘ ਲੱਕੀ ਦੀ ਅਗਵਾਈ ਹੇਠ ਭਗਵਾਨ ਵਾਲਮੀਕੀ ਮੰਦਰ ਵਿਖੇ ਹੋਈ ਕਾਰਜਕਾਰਨੀ ਦੀ ਮੀਟਿੰਗ ਵਿਚ ਪੰਜਾਬ ਅੰਦਰ ਭਾਜਪਾ ਦੀ ਸਰਕਾਰ ਬਣਾਉਣ ਲਈ ਹੁਣੇ ਤੋਂ ਲਾਮਬੰਦੀ ਕਰਨ ਦਾ ਸੱਦਾ ਦਿੱਤਾ ਗਿਆ।

Ad Position 21
No active advertisement
ਅਜੀਤ ਡੈਸਕ 25-10-2026
ਨੰਗਲ, 24 ਅਕਤੂਬਰ (ਪ੍ਰੀਤਮ ਸਿੰਘ ਬਰਾਰੀ)-2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਨੰਗਲ ਭਾਜਪਾ ਨੇ ਸਿਆਸੀ ਸਰਗਰਮੀਆਂ ਤੇਜ਼ ਕਰਦਿਆਂ ਬੂਥ ਪੱਧਰ ’ਤੇ ਸੰਗਠਨ ਮਜ਼ਬੂਤ ਕਰਨ ਅਤੇ ਘਰ-ਘਰ ਸੰਪਰਕ ਮੁਹਿੰਮ ਚਲਾਉਣ ਦੀ ਰਣਨੀਤੀ ਉਲੀਕੀ ਹੈ। ਮੰਡਲ ਪ੍ਰਧਾਨ ਰਣਜੀਤ ਸਿੰਘ ਲੱਕੀ ਦੀ ਅਗਵਾਈ ਹੇਠ ਭਗਵਾਨ ਵਾਲਮੀਕੀ ਮੰਦਰ ਵਿਖੇ ਹੋਈ ਕਾਰਜਕਾਰਨੀ ਦੀ ਮੀਟਿੰਗ ਵਿਚ ਪੰਜਾਬ ਅੰਦਰ ਭਾਜਪਾ ਦੀ ਸਰਕਾਰ ਬਣਾਉਣ ਲਈ ਹੁਣੇ ਤੋਂ ਲਾਮਬੰਦੀ ਕਰਨ ਦਾ ਸੱਦਾ ਦਿੱਤਾ ਗਿਆ। ਭਾਜਪਾ ਪੰਜਾਬ ਅੰਦਰ ਲਿਖੇਗੀ ਨਵੀਂ ਸਿਆਸੀ ਇਬਾਰਤ ਡਾ. ਸੁਭਾਸ਼ ਸ਼ਰਮਾ ਨੇ ਕਿਹਾ ਕਿ ਪਾਰਟੀ ਦੀ ਅਸਲ ਤਾਕਤ ਉਸ ਦਾ ਮਜ਼ਬੂਤ ਜ਼ਮੀਨੀ ਸੰਗਠਨ ਅਤੇ ਸਮਰਪਿਤ ਵਰਕਰ ਹਨ। ਉਨ੍ਹਾਂ ਹਰ ਬੂਥ ’ਤੇ ਜ਼ਿੰਮੇਵਾਰੀਆਂ ਤੈਅ ਕਰਨ, ਨਵੇਂ ਮੈਂਬਰ ਜੋੜਨ ਅਤੇ ਨੌਜਵਾਨਾਂ, ਮਹਿਲਾਵਾਂ ਤੇ ਪਹਿਲੀ ਵਾਰ ਵੋਟ ਪਾਉਣ ਵਾਲਿਆਂ ਨਾਲ ਸੰਪਰਕ ਵਧਾਉਣ ’ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਭਾਜਪਾ ਪੰਜਾਬ ਵਿਚ 2027 ਦੌਰਾਨ ਨਵੀਂ ਸਿਆਸੀ ਇਬਾਰਤ ਲਿਖੇਗੀ। ਉਨ੍ਹਾਂ ਵਰਕਰਾਂ ਨੂੰ ਆਪਸੀ ਗਿਲੇ-ਸ਼ਿਕਵੇ ਭੁਲਾ ਕੇ ਪਾਰਟੀ ਦੀ ਜਿੱਤ ਲਈ ਇਕਜੁੱਟ ਹੋ ਕੇ ਕੰਮ ਕਰਨ ਦਾ ਸੱਦਾ ਦਿੱਤਾ। ਸਾਰੀਆਂ 117 ਸੀਟਾਂ ’ਤੇ ਚੋਣ ਲੜਨ ਦਾ ਟੀਚਾ ਸੂਬਾ ਕਾਰਜਕਾਰਨੀ ਮੈਂਬਰ ਐਡਵੋਕੇਟ ਅਰਵਿੰਦ ਮਿੱਤਲ ਨੇ ਕਿਹਾ ਕਿ ਭਾਜਪਾ 2027 ਦੀਆਂ ਚੋਣਾਂ ਵਿਚ ਸਾਰੀਆਂ 117 ਵਿਧਾਨ ਸਭਾ ਸੀਟਾਂ ’ਤੇ ਚੋਣ ਲੜਨ ਦੇ ਟੀਚੇ ਨਾਲ ਅੱਗੇ ਵਧ ਰਹੀ ਹੈ। ਉਨ੍ਹਾਂ ਵਰਕਰਾਂ ਨੂੰ ਪਾਰਟੀ ਦੀਆਂ ਨੀਤੀਆਂ ਘਰ-ਘਰ ਪਹੁੰਚਾਉਣ ਅਤੇ ਲੋਕਾਂ ਨਾਲ ਨਿਰੰਤਰ ਸੰਪਰਕ ਬਣਾਈ ਰੱਖਣ ਲਈ ਕਿਹਾ। ਨਸ਼ਾ-ਮੁਕਤ ਨੰਗਲ ਲਈ ਸਹੁੰ ਚੁਕਾਈ ਜ਼ਿਲ੍ਹਾ ਮੀਤ ਪ੍ਰਧਾਨ ਰਾਜੇਸ਼ ਚੌਧਰੀ ਨੇ ਪਾਰਟੀ ਦੀਆਂ ਨੀਤੀਆਂ ਅਤੇ ਗਤੀਵਿਧੀਆਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਨਸ਼ਾ-ਮੁਕਤ ਨੰਗਲ ਬਣਾਉਣ ਲਈ ਵਰਕਰਾਂ ਨੂੰ ਸਹੁੰ ਚੁਕਾਈ ਅਤੇ ਫਾਰਮ ਭਰਵਾਏ। ਮੀਟਿੰਗ ਦੌਰਾਨ ਬੂਥ ਕਮੇਟੀਆਂ ਦੀ ਸਮੀਖਿਆ, ਵੋਟਰ ਸੂਚੀਆਂ ਦੀ ਜਾਂਚ, ਘਰ-ਘਰ ਸੰਪਰਕ ਮੁਹਿੰਮ ਅਤੇ ਲੋਕਾਂ ਦੀਆਂ ਸਮੱਸਿਆਵਾਂ ਸਬੰਧਤ ਅਧਿਕਾਰੀਆਂ ਤੱਕ ਪਹੁੰਚਾਉਣ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ। ਪਰਮਿੰਦਰ ਸਿੰਘ ਝੋਟਾਂ ਨੂੰ ਮੋਨ ਰੱਖ ਕੇ ਦਿੱਤੀ ਸ਼ਰਧਾਂਜਲੀ ਨੰਗਲ ਚ ਭਾਜਪਾ ਕਾਰਜਕਾਰਨੀ ਦੀ ਮੀਟਿੰਗ ਦੌਰਾਨ ਬੀਤੇ ਦਿਨੀ ਮਾਨਸਾ ਵਿਖੇ ਨਸ਼ਿਆਂ ਖਿਲਾਫ ਜੰਗ ਲੜਦੇ ਨੌਜਵਾਨ ਨੌਜਵਾਨ ਪਰਮਿੰਦਰ ਸਿੰਘ ਝੋਟਾ ਦੇ ਹੋਏ ਕਤਲ ਦੀ ਜਿੱਥੇ ਕਰੜੀ ਨਿੰਦਾ ਕੀਤੀ ਗਈ ਉੱਥੇ ਹੀ ਭਾਜਪਾ ਵੱਲੋਂ ਮੋਨ ਰੱਖ ਕੇ ਉਹਨਾਂ ਨੂੰ ਸ਼ਰਧਾਂਜਲੀ ਵੀ ਭੇਟ ਕੀਤੀ ਗਈ। ਇਸ ਮੌਕੇ ਨਸ਼ਿਆਂ ਦੇ ਖਾਤਮੇ ਲਈ ਕਾਰਜਕਾਰਨੀ ਮੈਂਬਰਾਂ ਅਤੇ ਆਗੂਆਂ ਵਲੋਂ ਸੌਂ ਚੁੱਕੀ ਗਈ। ਇਸ ਮੌਕੇ ਜ਼ਿਲ੍ਹਾ ਜਨਰਲ ਸਕੱਤਰ ਰਮਨ ਜਿੰਦਲ, ਜ਼ਿਲ੍ਹਾ ਮੀਤ ਪ੍ਰਧਾਨ ਰਮਨ ਸ਼ਰਮਾ, ਡਾ. ਜੀਵਨ ਕੁਮਾਰ, ਅਲਕਾ ਐਰੀ, ਕਮਲ ਘਈ, ਵਿਕਰਾਂਤ ਪਰਮਾਰ ਅਤੇ ਕੇ.ਕੇ. ਅਤਰੀ ਸਮੇਤ ਹੋਰ ਆਗੂ ਤੇ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਵਿਖੇ ਨਸ਼ਾ ਮੁਕਤ ਯੁਵਾ ਵਿਸ਼ੇ ’ਤੇ ਨੇਬਰਹੁੱਡ ਯੂਥ ਪਾਰਲੀਮੈਂਟ ਕਰਵਾਈ ਅਗਲੀ ਖ਼ਬਰ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਦਾ ਸਾਲਾਨਾ ਇਨਾਮ ਵੰਡ ਸਮਾਰੋਹ
Ad Position 24