24-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਏਂਜਲਸ ਵਰਲਡ ਸਕੂਲ ਮੋਰਿੰਡਾ ਵਲੋਂ ਕਰਵਾਇਆ ਸਾਲਾਨਾ ਸਮਾਰੋਹ

ਮੋਰਿੰਡਾ, 24 ਅਕਤੂਬਰ (ਤਰਲੋਚਨ ਸਿੰਘ ਕੰਗ)-ਏਂਜਲਸ ਵਰਲਡ ਸਕੂਲ ਮੋਰਿੰਡਾ ਵਲੋਂ ਸਾਲਾਨਾ ਸਮਾਰੋਹ ‘ਪਰਵਾਜ਼ 2026’ ਟੈਗੋਰ ਥੀਏਟਰ ਸੈਕਟਰ 18 ਚੰਡੀਗੜ੍ਹ ਵਿਖੇ ਕਰਵਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਿੰਸੀਪਲ ਦੀਪਿਕਾ ਸ਼ਰਮਾ ਨੇ ਦੱਸਿਆ ਕਿ ਸਮਾਰੋਹ ਵਿਚ ਵਿਦਿਆਰਥੀਆਂ ਅੰਦਰ ਲੁਕ ਪ੍ਰਤਿਭਾ, ਸੁਪਨਿਆਂ ਤੇ ਅਸੀਮਤ ਸੰਭਾਵਨਾਵਾਂ ਨੂੰ ਪ੍ਰਗਟ ਕਰਨ ਦਾ ਸੰਦੇਸ਼ ਦਿੱਤਾ।

Ad Position 21
No active advertisement
ਅਜੀਤ ਡੈਸਕ 25-10-2026
ਮੋਰਿੰਡਾ, 24 ਅਕਤੂਬਰ (ਤਰਲੋਚਨ ਸਿੰਘ ਕੰਗ)-ਏਂਜਲਸ ਵਰਲਡ ਸਕੂਲ ਮੋਰਿੰਡਾ ਵਲੋਂ ਸਾਲਾਨਾ ਸਮਾਰੋਹ ‘ਪਰਵਾਜ਼ 2026’ ਟੈਗੋਰ ਥੀਏਟਰ ਸੈਕਟਰ 18 ਚੰਡੀਗੜ੍ਹ ਵਿਖੇ ਕਰਵਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਿੰਸੀਪਲ ਦੀਪਿਕਾ ਸ਼ਰਮਾ ਨੇ ਦੱਸਿਆ ਕਿ ਸਮਾਰੋਹ ਵਿਚ ਵਿਦਿਆਰਥੀਆਂ ਅੰਦਰ ਲੁਕ ਪ੍ਰਤਿਭਾ, ਸੁਪਨਿਆਂ ਤੇ ਅਸੀਮਤ ਸੰਭਾਵਨਾਵਾਂ ਨੂੰ ਪ੍ਰਗਟ ਕਰਨ ਦਾ ਸੰਦੇਸ਼ ਦਿੱਤਾ। ਉਹਨਾਂ ਦੱਸਿਆ ਕਿ ਸਮਾਰੋਹ ਵਿਚ ਪਰਵੀਨ ਬਾਂਸਲ ਸੰਸਥਾਪਕ ਅਭਿਮਨਿਊ ਆਈ.ਏ.ਐੱਸ. ਅਕੈਡਮੀ ਚੰਡੀਗੜ੍ਹ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਸਮਾਰੋਹ ਦੀ ਸ਼ੁਰੂਆਤ ਦੀਪ ਜਗਾ ਕੇ ਕੀਤੀ ਉਪਰੰਤ ਵਿਦਿਆਰਤੀਆਂ ਵਲੋਂ ਸ਼ਬਦ ਪੇਸ਼ ਕੀਤਾ ਗਿਆ। ਸਮਾਰੋਹ ਦੌਰਾਨ ਵਿਦਿਆਰਥੀਆਂ ਨੇ ਆਪਣੀ ਪੇਸ਼ਕਾਰੀ ਰਾਹੀਂ ਕਲਪਨਾ, ਸਿਰਜਣਾ ਅਤੇ ਆਧੁਨਿਕ ਸੋਚ ਨੂੰ ਬੜੇ ਚੰਗੇ ਢੰਗ ਨਾਲ ਪੇਸ਼ ਕੀਤਾ। ਵਿਦਿਆਰਥਣਾਂ ਵਲੋਂ ਗਿੱਧੇ ਰਾਹੀਂ ਧੀ ਦੀ ਮਹੱਤਤਾ ਅਤੇ ਸਮਾਜ ਵਿਚ ਬਰਾਬਰੀ ਦਾ ਸੰਦੇਸ਼ ਦਿੱਤਾ। ਸਮਾਰੋਹ ਦੌਰਾਨ ਵਿਦਿਆਰਥੀਆਂ ਦੀਆਂ ਵੱਖ-ਵੱਖ ਖੇਤਰਾਂ ਵਿਚ ਪ੍ਰਾਪਤੀਆਂ ਨੂੰ ਸਨਮਾਨਿਤ ਕਰਦਿਆਂ ਇਨਾਮ ਵੰਡ ਸਮਾਰੋਹ ਵੀ ਕਰਵਾਇਆ ਗਿਆ। ਸਮਾਰੋਹ ਦੌਰਾਨ ਸਕੂਲ ਨਿਰਦੇਸ਼ਕ ਯੂ.ਐੱਸ. ਢਿੱਲੋਂ ਵਲੋਂ ਵਿਦਿਆਰਥੀਆਂ, ਅਧਿਆਪਕਾਂ ਤੇ ਸਟਾਫ਼ ਨੂੰ ਸਿੱਖਿਆ ਦੇ ਅਸਲ ਮੰਤਵ ਬਾਰੇ ਜਾਣੂੰ ਕਰਵਾਇਆ। ਉਹਨਾਂ ਕਿਹਾ ਕਿ ਸਿੱਖਿਆ ਦਾ ਮੁੱਖ ਉਦੇਸ਼ ਵਿਦਿਆਰਥੀ ਦਾ ਸਰਵਪੱਖੀ ਸ਼ਖਸੀਅਤ ਦਾ ਨਿਰਮਾਣ ਕਰਨਾ ਹੈ। ਸਕੂਲ ਦੇ ਕੋਆਰਡੀਨੇਟਰ ਹਿਮਾਂਸ਼ੂ ਚਾਵਲਾ ਵਲੋਂ ਸਕੂਲ ਦੀਆਂ ਗਤੀਵਿਧੀਆਂ ਅਤੇ ਵਿਦਿਆਰਥੀਆਂ ਦੀਆਂ ਉਪਲਬਧੀਆਂ ਨਾਲ ਸਬੰਧਿਤ ਰਿਪੋਰਟ ਪੇਸ਼ ਕੀਤੀ।
Ad Position 22
No active advertisement
ਪਿਛਲੀ ਖ਼ਬਰ ਚੇਅਰਮੈਨ ਰਵੀ ਹੰਸ ਦਰਗਾਹ ਸਾਈਂ ਪੀਰ ਬਾਬਾ ਬੁੱਢਣ ਸਾਹਿਬ ਵਿਖੇ ਹੋਏ ਨਤਮਸਤਕ ਅਗਲੀ ਖ਼ਬਰ ਸਪੈਸ਼ਲ ਕਾਡਰ ਅਧਿਆਪਕ ਫ਼ਰੰਟ ਦੀ ਸਿੱਖਿਆ ਮੰਤਰੀ ਦੇ ਹਲਕੇ ਗੰਭੀਰਪੁਰ ਵਿਖੇ ਸੂਬਾ ਪੱਧਰੀ ਰੈਲੀ 1 ਨੂੰ
Ad Position 24