ਪ੍ਰਧਾਨ ਸੁਦਰਸ਼ਨ ਚੌਧਰੀ ਸੂਬਾ ਸਰਕਾਰ, ਪੁਲਿਸ ਅਤੇ ਡਰੱਗ ਵਿਭਾਗ ਤੋਂ ਨਿਰਪੱਖ ਕਾਰਵਾਈ ਦੀ ਕੀਤੀ ਮੰਗ
ਨੰਗਲ, 25 ਅਕਤੂਬਰ (ਪ੍ਰੀਤਮ ਸਿੰਘ ਬਰਾਰੀ)-ਮਾਨਸਾ ਵਿਚ ਵਾਪਰੀ ਮੰਦਭਾਗੀ ਘਟਨਾ ਤੋਂ ਬਾਅਦ ਕੈਮਿਸਟ ਬਿਰਾਦਰੀ ਬਾਰੇ ਬਣੇ ਨਕਾਰਾਤਮਿਕ ਮਾਹੌਲ ’ਤੇ ਚਿੰਤਾ ਪ੍ਰਗਟ ਕਰਦਿਆਂ ਰੋਪੜ ਡਰੱਗਿਸਟਸ ਐਂਡ ਕੈਮਿਸਟ ਐਸੋਸੀਏਸ਼ਨ (ਰਜਿ.) ਨੇ ਪੰਜਾਬ ਕੈਮਿਸਟਸ ਐਸੋਸੀਏਸ਼ਨ ਦੇ ਫ਼ੈਸਲੇ ਦਾ ਸਮਰਥਨ ਕੀਤਾ ਹੈ।
ਨੰਗਲ, 25 ਅਕਤੂਬਰ (ਪ੍ਰੀਤਮ ਸਿੰਘ ਬਰਾਰੀ)-ਮਾਨਸਾ ਵਿਚ ਵਾਪਰੀ ਮੰਦਭਾਗੀ ਘਟਨਾ ਤੋਂ ਬਾਅਦ ਕੈਮਿਸਟ ਬਿਰਾਦਰੀ ਬਾਰੇ ਬਣੇ ਨਕਾਰਾਤਮਿਕ ਮਾਹੌਲ ’ਤੇ ਚਿੰਤਾ ਪ੍ਰਗਟ ਕਰਦਿਆਂ ਰੋਪੜ ਡਰੱਗਿਸਟਸ ਐਂਡ ਕੈਮਿਸਟ ਐਸੋਸੀਏਸ਼ਨ (ਰਜਿ.) ਨੇ ਪੰਜਾਬ ਕੈਮਿਸਟਸ ਐਸੋਸੀਏਸ਼ਨ ਦੇ ਫ਼ੈਸਲੇ ਦਾ ਸਮਰਥਨ ਕੀਤਾ ਹੈ। ਐਸੋਸੀਏਸ਼ਨ ਨੇ ਪ੍ਰੇਗਾਬਾਲਿਨ ਸਮੇਤ ਆਦਤ ਪਾਉਣ ਵਾਲੀਆਂ ਦਵਾਈਆਂ ਦੀ ਵਿੱਕਰੀ ਪੰਜਾਬ ਕੈਮਿਸਟਸ ਐਸੋਸੀਏਸ਼ਨ ਦੇ ਅਗਲੇ ਹੁਕਮਾਂ ਤੱਕ ਤੁਰੰਤ ਬੰਦ ਰੱਖਣ ਦਾ ਐਲਾਨ ਕੀਤਾ ਹੈ। ਉਕਤ ਜਾਣਕਾਰੀ ਜ਼ਿਲ੍ਹਾ ਕੈਮਿਸਟ ਐਸੋਸੀਏਸ਼ਨ ਰੂਪ ਨਗਰ ਦੇ ਪ੍ਰਧਾਨ ਸੁਦਰਸ਼ਨ ਚੌਧਰੀ ਨੇ ਨੰਗਲ ਵਿਖੇ ਲਿਖਤੀ ਪ੍ਰੈੱਸ ਬਿਆਨ ਜਾਰੀ ਕਰਕੇ ਸਾਂਝੀ ਕਰਦਿਆਂ ਦੱਸਿਆ ਕਿ ਐਸੋਸੀਏਸ਼ਨ ਨੇ ਆਪਣੇ ਖੇਤਰ ਦੇ ਸਮੂਹ ਕੈਮਿਸਟਾਂ ਨੂੰ ਫ਼ੈਸਲੇ ਦੀ ਪਾਲਨਾ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਮੌਜੂਦਾ ਸਟਾਕ ਸਬੰਧੀ ਕਾਰਵਾਈ ਕਾਨੂੰਨ ਅਤੇ ਅਧਿਕਾਰਤ ਵਾਪਸੀ ਪ੍ਰਕਿਰਿਆ ਅਨੁਸਾਰ ਕੀਤੀ ਜਾਵੇ।ਐਸੋਸੀਏਸ਼ਨ ਨੇ ਕਿਹਾ ਕਿ ਕੁੱਝ ਵਿਅਕਤੀਆਂ ਦੀਆਂ ਕਥਿਤ ਗ਼ਲਤ ਕਾਰਵਾਈਆਂ ਕਾਰਨ ਸਮੁੱਚੀ ਕੈਮਿਸਟ ਬਿਰਾਦਰੀ ਨੂੰ ਨਸ਼ੇ ਵਾਲੀਆਂ ਦਵਾਈਆਂ ਦੀ ਵਿੱਕਰੀ ਨਾਲ ਜੋੜਨਾ ਨਿਆਂ ਸੰਗਤ ਨਹੀਂ ਹੈ। ਗ਼ੈਰ-ਕਾਨੂੰਨੀ ਕੰਮ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ, ਪਰ ਨਿਯਮਾਂ ਅਨੁਸਾਰ ਕਾਰੋਬਾਰ ਕਰਨ ਵਾਲੇ ਇਮਾਨਦਾਰ ਕੈਮਿਸਟਾਂ ਨੂੰ ਬੇਵਜ੍ਹਾ ਪ੍ਰੇਸ਼ਾਨ ਕਰਨ ਤੋਂ ਗੁਰੇਜ਼ ਕੀਤਾ ਜਾਵੇ। ਕੋਰੋਨਾ ਤੇ ਹੜ੍ਹਾਂ ਦੌਰਾਨ ਨਿਭਾਈ ਸੇਵਾ- ਐਸੋਸੀਏਸ਼ਨ ਅਨੁਸਾਰ, ਕੋਰੋਨਾ ਮਹਾਂਮਾਰੀ ਅਤੇ ਪੰਜਾਬ ਵਿਚ ਆਏ ਹੜ੍ਹਾਂ ਦੌਰਾਨ ਕੈਮਿਸਟਾਂ ਨੇ ਲੋੜਵੰਦਾਂ ਤੱਕ ਦਵਾਈਆਂ ਪਹੁੰਚਾਈਆਂ, ਮੁਫ਼ਤ ਦਵਾਈਆਂ ਦਿੱਤੀਆਂ ਅਤੇ ਰਾਹਤ ਕਾਰਜਾਂ ਲਈ ਆਰਥਿਕ ਸਹਿਯੋਗ ਵੀ ਦਿੱਤਾ। ਕੈਮਿਸਟ ਸਿਹਤ ਸੇਵਾਵਾਂ ਦਾ ਅਹਿਮ ਹਿੱਸਾ ਹਨ ਅਤੇ ਔਖੇ ਸਮੇਂ ਵਿਚ ਸਮਾਜ ਨਾਲ ਖੜ੍ਹੇ ਰਹੇ ਹਨ। ਸਰਕਾਰ ਤੇ ਡਰੱਗ ਕੰਟਰੋਲ ਵਿਭਾਗ ਤੋਂ ਮੰਗ- ਐਸੋਸੀਏਸ਼ਨ ਨੇ ਪੰਜਾਬ ਸਰਕਾਰ, ਪੁਲਿਸ ਅਤੇ ਡਰੱਗ ਕੰਟਰੋਲ ਵਿਭਾਗ ਤੋਂ ਮੰਗ ਕੀਤੀ ਕਿ ਕਾਨੂੰਨ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਪਾਰਦਰਸ਼ੀ ਅਤੇ ਸਖ਼ਤ ਕਾਰਵਾਈ ਕੀਤੀ ਜਾਵੇ। ਨਾਲ ਹੀ, ਨਸ਼ਿਆਂ ਵਿਰੁੱਧ ਮੁਹਿੰਮ ਦੌਰਾਨ ਇਮਾਨਦਾਰ ਕੈਮਿਸਟਾਂ ਦੇ ਮਾਣ-ਸਨਮਾਨ ਦੀ ਰਾਖੀ ਅਤੇ ਦਵਾਈਆਂ ਦੀ ਕਾਨੂੰਨ ਅਨੁਸਾਰ ਵੰਡ ਯਕੀਨੀ ਬਣਾਈ ਜਾਵੇ।