25-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-10-2026

ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਖੇਡਾਂ ਦਾ ਆਯੋਜਨ ਬੇਹੱਦ ਜ਼ਰੂਰੀ : ਡਾ . ਦਲਜੀਤ ਸਿੰਘ ਚੀਮਾ ਗੁੰਨੋ ਮਾਜਰਾ ਵਿਖੇ ਫੁੱਟਬਾਲ ਟੂਰਨਾਮੈਂਟ ’ਚ ਡਾ. ਚੀਮਾ ਸਮੇਤ ਅਕਾਲੀ ਆਗੂਆਂ ਨੇ ਕੀਤੀ ਸ਼ਿਰਕਤ

ਘਨੌਲੀ, 25 ਅਕਤੂਬਰ (ਜਸਵੀਰ ਸਿੰਘ ਸੈਣੀ)-ਨੌਜਵਾਨਾਂ ਨੂੰ ਨਸ਼ਿਆਂ ਦੀ ਭਿਆਨਕ ਅਲਾਮਤ ਤੋਂ ਬਚਾਉਣ ਅਤੇ ਉਨ੍ਹਾਂ ਦੀ ਊਰਜਾ ਨੂੰ ਉਸਾਰੂ ਦਿਸ਼ਾ ਦੇਣ ਲਈ ਖੇਡਾਂ ਦਾ ਆਯੋਜਨ ਬੇਹੱਦ ਜ਼ਰੂਰੀ ਹੈ। ਖੇਡਾਂ ਜਿੱਥੇ ਨੌਜਵਾਨਾਂ ਨੂੰ ਸਰੀਰਕ ਅਤੇ ਮਾਨਸਿਕ ਤੌਰ ’ਤੇ ਤੰਦਰੁਸਤ ਰੱਖਦੀਆਂ ਹਨ, ਉੱਥੇ ਹੀ ਉਨ੍ਹਾਂ ਵਿਚ ਅਨੁਸ਼ਾਸਨ, ਆਪਸੀ ਸਾਂਝ ਅਤੇ ਟੀਮ ਭਾਵਨਾ ਵੀ ਪੈਦਾ ਕਰਦੀਆਂ ਹਨ।

Ad Position 21
No active advertisement
ਖਿਡਾਰੀਆਂ ਨਾਲ ਜਾਣ ਪਹਿਚਾਣ ਕਰਦੇ ਹੋਏ ਡਾਕਟਰ ਚੀਮਾ ਤੇ ਹੋਰ। ਤਸਵੀਰ ਜਸਵੀਰ ਸਿੰਘ ਸੈਣੀ 26-10-2026
ਘਨੌਲੀ, 25 ਅਕਤੂਬਰ (ਜਸਵੀਰ ਸਿੰਘ ਸੈਣੀ)-ਨੌਜਵਾਨਾਂ ਨੂੰ ਨਸ਼ਿਆਂ ਦੀ ਭਿਆਨਕ ਅਲਾਮਤ ਤੋਂ ਬਚਾਉਣ ਅਤੇ ਉਨ੍ਹਾਂ ਦੀ ਊਰਜਾ ਨੂੰ ਉਸਾਰੂ ਦਿਸ਼ਾ ਦੇਣ ਲਈ ਖੇਡਾਂ ਦਾ ਆਯੋਜਨ ਬੇਹੱਦ ਜ਼ਰੂਰੀ ਹੈ। ਖੇਡਾਂ ਜਿੱਥੇ ਨੌਜਵਾਨਾਂ ਨੂੰ ਸਰੀਰਕ ਅਤੇ ਮਾਨਸਿਕ ਤੌਰ ’ਤੇ ਤੰਦਰੁਸਤ ਰੱਖਦੀਆਂ ਹਨ, ਉੱਥੇ ਹੀ ਉਨ੍ਹਾਂ ਵਿਚ ਅਨੁਸ਼ਾਸਨ, ਆਪਸੀ ਸਾਂਝ ਅਤੇ ਟੀਮ ਭਾਵਨਾ ਵੀ ਪੈਦਾ ਕਰਦੀਆਂ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਾਬਕਾ ਸਿੱਖਿਆ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਨੇੜਲੇ ਪਿੰਡ ਗੁੰਨੋ ਮਾਜਰਾ ਵਿਖੇ ਕਰਵਾਏ ਗਏ ਫੁੱਟਬਾਲ ਟੂਰਨਾਮੈਂਟ ਦੌਰਾਨ ਕੀਤਾ। ਇਸ ਮੌਕੇ ਉਨ੍ਹਾਂ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਦਰਬਾਰਾ ਸਿੰਘ ਬਾਲਾ, ਸੀਨੀਅਰ ਅਕਾਲੀ ਆਗੂ ਸੁਖਿੰਦਰ ਪਾਲ ਸਿੰਘ ਬੌਬੀ ਬੋਲਾ, ਸਰਕਲ ਪ੍ਰਧਾਨ ਸਵਰਨਜੀਤ ਸਿੰਘ ਬੋਬੀ ਬਹਾਦਰਪੁਰ, ਬੀ.ਸੀ. ਵਿੰਗ ਦੇ ਪ੍ਰਧਾਨ ਸਰਬਜੀਤ ਸਿੰਘ ਮਸੂਤਾ ਸਤਨਾਮ ਸਿੰਘ ਗੁੰਨੋ੍ਹ ਮਾਜਰਾ ਸਮੇਤ ਹੋਰ ਆਗੂਆਂ ਨੇ ਵੀ ਸ਼ਮੂਲੀਅਤ ਕੀਤੀ। ਇਸ ਦੌਰਾਨ ਡਾ. ਦਲਜੀਤ ਸਿੰਘ ਚੀਮਾ ਅਤੇ ਸਮੁੱਚੀ ਅਕਾਲੀ ਆਗੂਆਂ ਦੀ ਟੀਮ ਨੇ ਖਿਡਾਰੀਆਂ ਨਾਲ ਜਾਣ-ਪਹਿਚਾਣ ਕੀਤੀ ਅਤੇ ਉਨ੍ਹਾਂ ਦੀ ਹੌਸਲਾ ਅਫਜਾਈ ਕੀਤੀ। ਉਨ੍ਹਾਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ, ਖੇਡਾਂ ਨੂੰ ਆਪਣੀ ਜ਼ਿੰਦਗੀ ਦਾ ਅਹਿਮ ਹਿੱਸਾ ਬਣਾਉਣ ਅਤੇ ਆਪਸੀ ਪਿਆਰ, ਸਦਭਾਵਨਾ ਤੇ ਖੇਡ ਭਾਵਨਾ ਨਾਲ ਖੇਡਣ ਦੀ ਪ੍ਰੇਰਨਾ ਦਿੱਤੀ। ਡਾ. ਚੀਮਾ ਨੇ ਟੂਰਨਾਮੈਂਟ ਦੇ ਪ੍ਰਬੰਧਕਾਂ ਦੇ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਖੇਡ ਮੁਕਾਬਲੇ ਨੌਜਵਾਨ ਪੀੜ੍ਹੀ ਨੂੰ ਸਹੀ ਰਸਤਾ ਦਿਖਾਉਣ ਅਤੇ ਸਮਾਜ ਵਿਚੋਂ ਨਸ਼ਿਆਂ ਦੀ ਬੁਰਾਈ ਨੂੰ ਖ਼ਤਮ ਕਰਨ ਲਈ ਸਹਾਈ ਸਿੱਧ ਹੋ ਸਕਦੇ ਹਨ। ਉਨ੍ਹਾਂ ਪ੍ਰਬੰਧਕਾਂ ਨੂੰ ਇਸ ਉਪਰਾਲੇ ਲਈ ਮੁਬਾਰਕਬਾਦ ਵੀ ਦਿੱਤੀ। ਇਸ ਮੌਕੇ ਪ੍ਰਬੰਧਕਾਂ ਵਲੋਂ ਡਾਕਟਰ ਦਲਜੀਤ ਸਿੰਘ ਚੀਮਾ ਸਮੇਤ ਅਕਾਲੀ ਆਗੂਆਂ ਦਾ ਵਿਸ਼ੇਸ਼ ਸਨਮਾਨ ਵੀ ਕੀਤਾ ਗਿਆ ।
Ad Position 22
No active advertisement
ਪਿਛਲੀ ਖ਼ਬਰ ਡੀ.ਏ.ਪੀ. ਖਾਦ ਨਾ ਮਿਲਣ ਕਾਰਨ ਕਿਸਾਨ ਭਾਰੀ ਪ੍ਰੇਸ਼ਾਨ ਅਗਲੀ ਖ਼ਬਰ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਾਬਕਾ ਡੀ . ਆਈ . ਜੀ . ਦਲਜੀਤ ਰਾਣਾ ਦੇ ਹੱਕ ਵਿਚ ਹੋਇਆ ਭਰਵਾਂ ਇਕੱਠ
Ad Position 24