ਡੀ.ਏ.ਪੀ. ਖਾਦ ਨਾ ਮਿਲਣ ਕਾਰਨ ਕਿਸਾਨ ਭਾਰੀ ਪ੍ਰੇਸ਼ਾਨ
ਢੇਰ, 25 ਅਕਤੂਬਰ (ਸ਼ਿਵ ਕੁਮਾਰ ਕਾਲੀਆ)-ਇਲਾਕੇ ਵਿਚ ਡੀਏਪੀ ਖਾਦ ਨਾ ਮਿਲਣ ਕਾਰਨ ਕਿਸਾਨਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਅੱਜ ਇਸ ਸਬੰਧ ਵਿਚ ਸਾਬਕਾ ਚੇਅਰਮੈਨ ਅਤੇ ਸੀਨੀਅਰ ਕਾਂਗਰਸੀ ਆਗੂ ਰਮੇਸ਼ ਚੰਦ ਦਸਗਰਾਈ, ਸਾਬਕਾ ਡਾਇਰੈਕਟਰ ਮਹਿੰਦਰ ਪਾਲ ਸਿੰਘ, ਸਾਬਕਾ ਸਰਪੰਚ ਕੁਲਦੀਪ ਸਿੰਘ ਆਦੀ ਨੇ ਇੱਕ ਗੱਲਬਾਤ ਦੌਰਾਨ ਦੱਸਿਆ ਕਿ ਇਸ ਸਮੇਂ ਕਿਸਾਨਾਂ ਵਲੋਂ ਕਣਕ ਦੀ ਫ਼ਸਲ ਦੀ ਬਿਜਾਈ ਕੀਤੀ ਜਾਣੀ ਹੈ।
ਢੇਰ, 25 ਅਕਤੂਬਰ (ਸ਼ਿਵ ਕੁਮਾਰ ਕਾਲੀਆ)-ਇਲਾਕੇ ਵਿਚ ਡੀਏਪੀ ਖਾਦ ਨਾ ਮਿਲਣ ਕਾਰਨ ਕਿਸਾਨਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਅੱਜ ਇਸ ਸਬੰਧ ਵਿਚ ਸਾਬਕਾ ਚੇਅਰਮੈਨ ਅਤੇ ਸੀਨੀਅਰ ਕਾਂਗਰਸੀ ਆਗੂ ਰਮੇਸ਼ ਚੰਦ ਦਸਗਰਾਈ, ਸਾਬਕਾ ਡਾਇਰੈਕਟਰ ਮਹਿੰਦਰ ਪਾਲ ਸਿੰਘ, ਸਾਬਕਾ ਸਰਪੰਚ ਕੁਲਦੀਪ ਸਿੰਘ ਆਦੀ ਨੇ ਇੱਕ ਗੱਲਬਾਤ ਦੌਰਾਨ ਦੱਸਿਆ ਕਿ ਇਸ ਸਮੇਂ ਕਿਸਾਨਾਂ ਵਲੋਂ ਕਣਕ ਦੀ ਫ਼ਸਲ ਦੀ ਬਿਜਾਈ ਕੀਤੀ ਜਾਣੀ ਹੈ। ਪ੍ਰੰਤੂ ਇਸ ਮੌਕੇ ਡੀਏਪੀ ਖਾਦ ਨਾ ਮਿਲਣ ਕਾਰਨ ਕਿਸਾਨਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਦੀ ਪਾਰਟੀ ਦੀ ਸਰਕਾਰ ਜੋ ਕਿ ਆਪਣੇ ਆਪ ਨੂੰ ਕਿਸਾਨਾਂ ਦੀ ਹਿਤੈਸ਼ੀ ਦੱਸਦੀ ਹੈ। ਉਹ ਆਪਣੇ ਰਾਜ ਵਿਚ ਡੀਏਪੀ ਖਾਦ ਦੀ ਪੂਰਤੀ ਵੀ ਨਹੀਂ ਕਰ ਸਕਦੀ ਹੋਰ ਕਿਸਾਨਾਂ ਲਈ ਉਨ੍ਹਾਂ ਉੱਤੇ ਕੀ ਆਸ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਜੇਕਰ ਕੁੱਝ ਦਿਨਾਂ ਦੇ ਵਿਚ ਡੀਏਪੀ ਖਾਦ ਨਾ ਮਿਲੀ ਤਾਂ ਕਿਸਾਨਾਂ ਦਾ ਵੱਡਾ ਨੁਕਸਾਨ ਹੋਵੇਗਾ ਅਤੇ ਬਿਜਾਈ ਪਿਛੜ ਜਾਵੇਗੀ। ਉਨ੍ਹਾਂ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਤੋਂ ਜ਼ੋਰਦਾਰ ਮੰਗ ਕੀਤੀ ਹੈ ਕਿ ਇਲਾਕੇ ਦੀਆਂ ਕਿਸਾਨ ਸੁਸਾਇਟੀਆਂ ਵਿਚ ਡੀਏਪੀ ਖਾਦ ਤੁਰੰਤ ਜਾਰੀ ਕੀਤੀ ਜਾਵੇ।