ਨੇਚਰ ਕੈਂਪ ਵਿਚ ਭਾਗ ਲੈਣ ਵਾਲੇ ਲੁਠੇੜੀ ਸਕੂਲ ਦੇ ਵਿਦਿਆਰਥੀਆਂ ਦਾ ਸਨਮਾਨ
ਸ੍ਰੀ ਚਮਕੌਰ ਸਾਹਿਬ, 25 ਅਕਤੂਬਰ (ਜਗਮੋਹਣ ਸਿੰਘ ਨਾਰੰਗ)-ਬੀਤੇ ਦਿਨੀਂ ਹਰਿਆਣਾ ਦੇ ਮੋਰਨੀ ਹਿੱਲ ਸਥਿਤ ਨੇਚਰ ਕੈਂਪ ਵਿਚ ਭਾਗ ਲੈਣ ਵਾਲੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੁਠੇੜੀ ਸਕੂਲ ਦੇ ਵਿਦਿਆਰਥੀਆਂ ਦਾ ਸਕੂਲ ਇੰਚਾਰਜ ਕੁਲਵੰਤ ਕੌਰ ਵਲੋਂ ਸਨਮਾਨ ਕੀਤਾ ਗਿਆ। ਇਸ ਮੌਕੇ ਵਿਦਿਆਰਥੀਆਂ ਨੇ ਆਪਣੇ ਅਨੁਭਵ ਵੀ ਹੋਰਨਾਂ ਵਿਦਿਆਰਥੀਆਂ ਨਾਲ ਸਾਂਝੇ ਕੀਤੇ।
ਸ੍ਰੀ ਚਮਕੌਰ ਸਾਹਿਬ, 25 ਅਕਤੂਬਰ (ਜਗਮੋਹਣ ਸਿੰਘ ਨਾਰੰਗ)-ਬੀਤੇ ਦਿਨੀਂ ਹਰਿਆਣਾ ਦੇ ਮੋਰਨੀ ਹਿੱਲ ਸਥਿਤ ਨੇਚਰ ਕੈਂਪ ਵਿਚ ਭਾਗ ਲੈਣ ਵਾਲੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੁਠੇੜੀ ਸਕੂਲ ਦੇ ਵਿਦਿਆਰਥੀਆਂ ਦਾ ਸਕੂਲ ਇੰਚਾਰਜ ਕੁਲਵੰਤ ਕੌਰ ਵਲੋਂ ਸਨਮਾਨ ਕੀਤਾ ਗਿਆ। ਇਸ ਮੌਕੇ ਵਿਦਿਆਰਥੀਆਂ ਨੇ ਆਪਣੇ ਅਨੁਭਵ ਵੀ ਹੋਰਨਾਂ ਵਿਦਿਆਰਥੀਆਂ ਨਾਲ ਸਾਂਝੇ ਕੀਤੇ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਗਾਈਡ ਅਧਿਆਪਕ ਧਰਮਿੰਦਰ ਸਿੰਘ ਭੰਗੂ ਨੇ ਦੱਸਿਆ ਕਿ ਸਿੱਖਿਆ ਵਿਭਾਗ ਵਾਤਾਵਰਨ ਸਿੱਖਿਆ ਪ੍ਰੋਗਰਾਮ ਦੇ ਉਪਰਾਲੇ ਤਹਿਤ ਪੰਜਾਬ ਸਾਇੰਸ ਕਾਊਂਸਲ ਦੀ ਪਹਿਲਕਦਮੀ ਸਦਕਾ ਜ਼ਿਲ੍ਹਾ ਸਿੱਖਿਆ ਅਫ਼ਸਰ ਪ੍ਰੇਮ ਕੁਮਾਰ ਮਿੱਤਲ ਅਤੇ ਉਪ ਜ਼ਿਲ੍ਹਾ ਸਿੱਖਿਆ ਇੰਦਰਜੀਤ ਸਿੰਘ ਦੀ ਰਹਿਨੁਮਾਈ ਹੇਠ ਅਤੇ ਵਾਤਾਵਰਨ ਸਿੱਖਿਆ ਦੇ ਜ਼ਿਲ੍ਹਾ ਕੁਆਰਡੀਨੇਟਰ ਸੁਖਜੀਤ ਸਿੰਘ ਕੈਂਥ ਦੀ ਅਗਵਾਈ ਵਿਚ ਹਰਿਆਣਾ ਦੇ ਮੋਰਨੀ ਹਿੱਲ ਵਿਖੇ ਤਿੰਨ ਰੋਜ਼ਾ ਨੇਚਰ ਕੈਂਪ ਲਗਾਇਆ ਗਿਆ। ਜਿਸ ਵਿਚ ਜ਼ਿਲ੍ਹਾ ਰੂਪਨਗਰ ਦੇ ਪੰਜ ਸਕੂਲਾਂ ਨੇ ਭਾਗ ਲਿਆ। ਇਸ ਕੈਂਪ ਦੌਰਾਨ ਵਿਦਿਆਰਥੀਆਂ ਨੂੰ ਵਾਤਾਵਰਨ ਸਿੱਖਿਆ ਬਾਰੇ ਵੱਖ ਵੱਖ ਗਤੀਵਿਧੀਆਂ ਕਰਵਾਈਆਂ ਗਈਆਂ। ਵਿਦਿਆਰਥੀਆਂ ਦੇ ਪੇਂਟਿੰਗ ਮੁਕਾਬਲੇ ਕਰਵਾਏ ਗਏ । ਇਸ ਤੋਂ ਬਾਅਦ ਵਿਦਿਆਰਥੀਆਂ ਦੀਆਂ ਰੋਮਾਂਚਕ ਖੇਡਾਂ ਵਿਚ ਭਾਗੀਦਾਰੀ ਕਰਵਾਈ ਗਈ, ਜਿਨ੍ਹਾਂ ਵਿਚ ਸਕਾਈ ਸਾਈਕਲਿੰਗ, ਜਿਪਲਾਈਨ, ਲੈਡਰ ਕਰੋਸਿੰਗ, ਟਾਇਰ ਐਂਡ ਰੋਪ ਲੈਡਰ ਕਲਿਬਿੰਗ ਸ਼ਾਮਲ ਸਨ । ਸਕੂਲ ਇੰਚਾਰਜ ਕੁਲਵੰਤ ਕੌਰ ਨੇ ਸਿੱਖਿਆ ਵਿਭਾਗ ਦੇ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪਿੰਡਾਂ ਦੇ ਵਿਦਿਆਰਥੀਆਂ ਲਈ ਅਜਿਹੇ ਉਪਰਾਲੇ ਬੇਹੱਦ ਲਾਹੇਵੰਦ ਅਤੇ ਜ਼ਰੂਰੀ ਹਨ। ਇਸ ਮੌਕੇ ਸੁਰੀਨਾ ਰਾਏ ਡਾ ਬਲਜੀਤ ਕੌਰ,ਰਿਤੂ ਸ਼ਰਮਾ, ਜੈਸਮੀਨ ਖੰਨਾ, ਮਨਿੰਦਰ ਚੱਢਾ, ਜਸਵਿੰਦਰ ਕੌਰ, ਰੋਜ਼ੀ ਰਾਣੀ, ਲਖਵਿੰਦਰ ਸਿੰਘ, ਸੁਰਮੱਖ ਸਿੰਘ, ਹਰਿੰਦਰ ਕੁਮਾਰ ਕਾਈਨੌਰ, ਗੁਰਮਿੰਦਰ ਸਿੰਘ ਪਮੌਰ, ਲਖਵੀਰ ਸਿੰਘ ਰੰਗੀਆਂ, ਵਰਿੰਦਰ ਵਰਮਾ, ਅਮਨਪ੍ਰੀਤ ਕੌਰ, ਪਾਰੁਲ ਨੰਦਾ, ਮਨਪ੍ਰੀਤ ਕੌਰ, ਸੂਬੇਦਾਰ ਮੇਜਰ ਕੁਲਵਿੰਦਰ ਸਿੰਘ ਦੁੱਮਣਾ ਕੈਂਪਸ ਮੈਨੇਜਰ ਆਦਿ ਹਾਜ਼ਰ ਸਨ।