26-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-10-2026

ਡੀ . ਏ . ਪੀ . ਦੀ ਕਿੱਲਤ ਕਾਰਨ ਕਿਸਾਨ ਪ੍ਰੇਸ਼ਾਨ , ਇਲਾਕਾ ਸੰਘਰਸ਼ ਕਮੇਟੀ ਵਲੋਂ ਐੱਨ . ਐੱਫ . ਐੱਲ . ਨੂੰ ਮੰਗ - ਪੱਤਰ ਦੇਣ ਦਾ ਐਲਾਨ

ਸੁਖਸਾਲ, 25 ਅਕਤੂਬਰ (ਧਰਮ ਪਾਲ)-ਬਿਜਾਈ ਦੇ ਸੀਜ਼ਨ ਦੌਰਾਨ ਡੀ. ਏ.

Ad Position 21
No active advertisement
ਅਜੀਤ ਡੈਸਕ 26-10-2026
ਸੁਖਸਾਲ, 25 ਅਕਤੂਬਰ (ਧਰਮ ਪਾਲ)-ਬਿਜਾਈ ਦੇ ਸੀਜ਼ਨ ਦੌਰਾਨ ਡੀ.ਏ.ਪੀ. ਖਾਦ ਦੀ ਪੈਦਾ ਹੋ ਰਹੀ ਕਿੱਲਤ ਕਾਰਨ ਕਿਸਾਨਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਸਬੰਧੀ ਇਲਾਕਾ ਸੰਘਰਸ਼ ਕਮੇਟੀ ਦੇ ਆਗੂਆਂ ਨੇ ਕਿਹਾ ਕਿ ਹਰ ਸਾਲ ਬਿਜਾਈ ਦੇ ਸਮੇਂ ਡੀ.ਏ.ਪੀ. ਦੀ ਘਾਟ ਕਾਰਨ ਕਿਸਾਨਾਂ ਨੂੰ ਖਾਦ ਲਈ ਖ਼ੱਜਲ਼-ਖ਼ੁਆਰ ਹੋਣਾ ਪੈਂਦਾ ਹੈ, ਜਿਸ ਵੱਲ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਤੁਰੰਤ ਧਿਆਨ ਦੇਣ ਦੀ ਲੋੜ ਹੈ। ਇਲਾਕਾ ਸੰਘਰਸ਼ ਕਮੇਟੀ ਦੇ ਆਗੂਆਂ ਨੇ ਦੱਸਿਆ ਕਿ ਕਮੇਟੀ ਵਲੋਂ 27 ਅਕਤੂਬਰ ਦਿਨ ਮੰਗਲਵਾਰ ਨੂੰ ਸਵੇਰੇ 11 ਵਜੇ ਨੈਸ਼ਨਲ ਫਰਟੀਲਾਈਜ਼ਰ ਲਿਮਟਿਡ (ਐਨ.ਐਫ.ਐਲ.) ਦੇ ਐਗਜ਼ੀਕਿਊਟਿਵ ਡਾਇਰੈਕਟਰ ਨੰਗਲ ਯੂਨਿਟ ਭਰਤ ਭੂਸ਼ਨ ਗਰੋਵਰ ਨੂੰ ਮੰਗ ਪੱਤਰ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਮੰਗ ਪੱਤਰ ਰਾਹੀਂ ਮੰਗ ਕੀਤੀ ਜਾਵੇਗੀ ਕਿ ਐਨ.ਐਫ.ਐਲ. ਯੂਨਿਟ ਦੇ ਬਾਹਰ ਯੂਰੀਆ ਅਤੇ ਡੀ.ਏ.ਪੀ. ਦੀ ਵਿਕਰੀ ਲਈ ਆਊਟਲੈੱਟ ਖੋਲ੍ਹਿਆ ਜਾਵੇ, ਤਾਂ ਜੋ ਇਲਾਕੇ ਦੇ ਕਿਸਾਨਾਂ ਨੂੰ ਲੋੜ ਅਨੁਸਾਰ ਖਾਦ ਉਪਲਬਧ ਹੋ ਸਕੇ ਅਤੇ ਭਵਿੱਖ ਵਿਚ ਉਨ੍ਹਾਂ ਨੂੰ ਖਾਦ ਦੀ ਕਿੱਲਤ ਕਾਰਨ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਇਸ ਮੌਕੇ ਹਰਦੇਵ ਸਿੰਘ ਐਲਗਰਾਂ ਸਮੇਤ ਕਮੇਟੀ ਦੇ ਆਗੂਆਂ ਨੇ ਸਮੂਹ ਰਾਜਨੀਤਿਕ ਪਾਰਟੀਆਂ, ਕਿਸਾਨ ਜਥੇਬੰਦੀਆਂ, ਸਮਾਜ ਸੇਵੀ ਸੰਸਥਾਵਾਂ ਅਤੇ ਇਲਾਕੇ ਦੇ ਮੋਹਤਬਰ ਆਗੂਆਂ ਨੂੰ ਅਪੀਲ ਕੀਤੀ ਕਿ ਉਹ ਕਿਸਾਨਾਂ ਦੀ ਇਸ ਸਮੱਸਿਆ ਦੇ ਹੱਲ ਲਈ ਇਕੱਠੇ ਹੋ ਕੇ ਇਲਾਕਾ ਸੰਘਰਸ਼ ਕਮੇਟੀ ਦਾ ਸਾਥ ਦੇਣ ਅਤੇ ਮੰਗ ਪੱਤਰ ਦੇਣ ਸਮੇਂ ਵੱਧ ਤੋਂ ਵੱਧ ਗਿਣਤੀ ਵਿਚ ਸ਼ਾਮਿਲ ਹੋਣ। ਉਨ੍ਹਾਂ ਕਿਹਾ ਕਿ ਸਾਂਝੇ ਤੌਰ ’ਤੇ ਆਵਾਜ਼ ਉਠਾਉਣ ਨਾਲ ਸਬੰਧਿਤ ਅਧਿਕਾਰੀਆਂ ਤੱਕ ਸਥਾਨਕ ਕਿਸਾਨਾਂ ਦੀ ਅਸਲ ਸਮੱਸਿਆ ਪ੍ਰਭਾਵਸ਼ਾਲੀ ਢੰਗ ਨਾਲ ਪਹੁੰਚਾਈ ਜਾ ਸਕੇਗੀ ਅਤੇ ਕਿਸਾਨਾਂ ਨੂੰ ਖਾਦ ਦੀ ਉਪਲਬਧਤਾ ਯਕੀਨੀ ਬਣਾਉਣ ਲਈ ਢੁਕਵੇਂ ਪ੍ਰਬੰਧ ਕਰਨ ਵੱਲ ਧਿਆਨ ਦਿੱਤਾ ਜਾ ਸਕੇਗਾ।
Ad Position 22
No active advertisement
ਪਿਛਲੀ ਖ਼ਬਰ ਭਾਕਿਯੂ ਖੋਸਾ ਵਲੋਂ ਐਕਸ਼ਨ ਕਮੇਟੀ ਦੇ ਸੱਦੇ ’ ਤੇ ਝਾੜੂ ਫ਼ੂਕ ਕੇ ਕੀਤਾ ਪ੍ਰਦਰਸ਼ਨ , ਮੁੱਖ ਮੰਤਰੀ ਤੋਂ ਅਸਤੀਫ਼ੇ ਦੀ ਕੀਤੀ ਮੰ... ਅਗਲੀ ਖ਼ਬਰ ਭਾਜਪਾ ਦੀ ਰੂਪਨਗਰ ਮੰਡਲ ਕਾਰਜਕਾਰਨੀ ਮੀਟਿੰਗ ’ ਚ ਸੰਗਠਨ ਦੀ ਮਜ਼ਬੂਤੀ ’ ਤੇ ਜ਼ੋਰ ਜ਼ਿਲ੍ਹਾ ਪ੍ਰਧਾਨ ਅਜੈਵੀਰ ਸਿੰਘ ਲਾਲਪੁਰਾ...
Ad Position 24