25-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-10-2026

ਨਸ਼ਾ ਵਿਰੋਧੀ ਐਕਸ਼ਨ ਕਮੇਟੀ ਨੇ ਝਾੜੂ ਫ਼ੂਕ ਕੇ ਕੀਤਾ ਮੁਜ਼ਾਹਰਾ

ਮੋਰਿੰਡਾ, 25 ਅਕਤੂਬਰ (ਪ੍ਰਿਤਪਾਲ ਸਿੰਘ)-ਪਰਵਿੰਦਰ ਸਿੰਘ ਝੋਟਾ ਦੇ ਕਤਲ ਤੋਂ ਬਾਅਦ ਬਣਾਈ ਨਸ਼ਾ ਵਿਰੋਧੀ ਐਕਸ਼ਨ ਕਮੇਟੀ ਵਲੋਂ ਇਨਸਾਫ਼ ਕਮੇਟੀ ਦੇ ਸੱਦੇ ਤੇ ਅੱਜ ਆਮ ਆਦਮੀ ਪਾਰਟੀ ਦਾ ਚੋਣ ਨਿਸ਼ਾਨ ਝਾੜੂ ਸਾੜ ਕੇ ਰੋਸ ਪ੍ਰਦਰਸ਼ਨ ਕੀਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕਮੇਟੀ ਮੈਂਬਰ ਗੁਰਦਰਸ਼ਨ ਸਿੰਘ ਅਤੇ ਹਰਜੀਤ ਸਿੰਘ ਢੋਲਣ ਮਾਜਰਾ ਨੇ ਦੱਸਿਆ ਕਿ ਸ਼ਹੀਦ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਬਣੀ ਕਮੇਟੀ ਵਲੋਂ ਆਮ ਆਦਮੀ ਪਾਰਟੀ ਦਾ ਚੋਣ ਨਿਸ਼ਾਨ ਝਾੜੂ ਫੂਕਣ ਦਾ ਸੱਦਾ ਦਿੱਤਾ ਗਿਆ ਸੀ।

Ad Position 21
No active advertisement
ਨਸ਼ਾ ਵਿਰੋਧੀ ਐਕਸ਼ਨ ਕਮੇਟੀ ਦੇ ਮੈਂਬਰ ਮੋਰਿੰਡਾ ਵਿਖੇ ‘ਆਪ’ ਦਾ ਚੋਣ ਨਿਸ਼ਾਨ ਝਾੜੂ ਸਾੜਦੇ ਹੋਏ। 26-10-2026
ਮੋਰਿੰਡਾ, 25 ਅਕਤੂਬਰ (ਪ੍ਰਿਤਪਾਲ ਸਿੰਘ)-ਪਰਵਿੰਦਰ ਸਿੰਘ ਝੋਟਾ ਦੇ ਕਤਲ ਤੋਂ ਬਾਅਦ ਬਣਾਈ ਨਸ਼ਾ ਵਿਰੋਧੀ ਐਕਸ਼ਨ ਕਮੇਟੀ ਵਲੋਂ ਇਨਸਾਫ਼ ਕਮੇਟੀ ਦੇ ਸੱਦੇ ਤੇ ਅੱਜ ਆਮ ਆਦਮੀ ਪਾਰਟੀ ਦਾ ਚੋਣ ਨਿਸ਼ਾਨ ਝਾੜੂ ਸਾੜ ਕੇ ਰੋਸ ਪ੍ਰਦਰਸ਼ਨ ਕੀਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕਮੇਟੀ ਮੈਂਬਰ ਗੁਰਦਰਸ਼ਨ ਸਿੰਘ ਅਤੇ ਹਰਜੀਤ ਸਿੰਘ ਢੋਲਣ ਮਾਜਰਾ ਨੇ ਦੱਸਿਆ ਕਿ ਸ਼ਹੀਦ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਬਣੀ ਕਮੇਟੀ ਵਲੋਂ ਆਮ ਆਦਮੀ ਪਾਰਟੀ ਦਾ ਚੋਣ ਨਿਸ਼ਾਨ ਝਾੜੂ ਫੂਕਣ ਦਾ ਸੱਦਾ ਦਿੱਤਾ ਗਿਆ ਸੀ। ਜਿਸ ਤਹਿਤ ਨਸ਼ਾ ਵਿਰੋਧੀ ਐਕਸ਼ਨ ਕਮੇਟੀ ਮੋਰਿੰਡਾ ਵਲੋਂ ਢੋਲਣ ਮਾਜਰਾ ਚੌਂਕ ਤੇ ਝਾੜੂ ਫ਼ੂਕ ਕੇ ਪ੍ਰਦਰਸ਼ਨ ਕਰਦਿਆਂ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ। ਇਸ ਮੌਕੇ ਸੁਖਵਿੰਦਰ ਸਿੰਘ ਦੁੱਮਣਾ, ਗੁਰਚਰਨ ਸਿੰਘ ਢੋਲਣ ਮਾਜਰਾ ਅਤੇ ਅਵਤਾਰ ਸਿੰਘ ਸਹੇੜੀ ਨੇ ਪੰਜਾਬ ਸਰਕਾਰ ਦੀ ਸਖਤ ਨੁਕਤਾ ਚੀਨੀ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਨਸ਼ੇ ਨੂੰ ਰੋਕਣ ਲਈ ਫ਼ੇਲ੍ਹ ਸਾਬਤ ਹੋਈ ਹੈ। ਸਰਬ ਸੰਮਤੀ ਨਾਲ ਕਮੇਟੀ ਮੈਂਬਰਾਂ ਨੇ ਮੰਗ ਕੀਤੀ ਕਿ ਪੰਜਾਬ ਸਰਕਾਰ ਇਨਸਾਫ਼ ਕਮੇਟੀ ਕਮੇਟੀ ਦੀਆਂ ਮੰਗਾਂ ਮੰਨ ਕੇ ਪਰਿਵਾਰ ਨੂੰ ਇਨਸਾਫ਼ ਦੇਵੇ ਅਤੇ ਪਰਵਿੰਦਰ ਸਿੰਘ ਝੋਟਾ ਦਾ ਪੋਸਟਮਾਰਟਮ ਕਰਵਾਏ। ਇਸ ਮੌਕੇ ਗੁਰਵਿੰਦਰ ਸਿੰਘ, ਬੀਬੀ ਗੁਰਜੀਤ ਕੌਰ ਰੰਗੀਆਂ, ਹਰਚੰਦ ਸਿੰਘ ਰਤਨਗੜ੍ਹ, ਬਲਿਹਾਰ ਸਿੰਘ ਦੁੱਮਣਾ, ਹਰਜਿੰਦਰ ਸਿੰਘ ਭੂਰੜੇ, ਗੁਰਪ੍ਰੀਤ ਸਿੰਘ ਲੁਠੇੜੀ ਅਤੇ ਨਿਰਮਲ ਸਿੰਘ ਛੱਜੂ ਮਾਜਰਾ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪਿੰਡ ਥਾਣਾ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਧਾਰਮਿਕ ਸਥਾਨਾਂ ਲਈ ਬੱਸ ਰਵਾਨਾ ਅਗਲੀ ਖ਼ਬਰ ‘ ਨੋ ਸ਼ਗਨ , ਨੋ ਗਿਫ਼ਟ ’ ਦੇ ਸੁਨੇਹੇ ਨਾਲ ਚਰਚਾ ’ ਚ ਆਇਆ ਡਾ . ਚੰਦਨ ਦਾ ਵਿਆਹ ਸੱਦਾ ਪੱਤਰ ਬਣੇ ਲੋਕਾਂ ਦੀ ਖਿੱਚ ਦਾ ਕੇਂ...
Ad Position 24