25-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-10-2026

ਪਿੰਡ ਥਾਣਾ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਧਾਰਮਿਕ ਸਥਾਨਾਂ ਲਈ ਬੱਸ ਰਵਾਨਾ

ਨੂਰਪੁਰ ਬੇਦੀ, 25 ਅਕਤੂਬਰ (ਹਰਦੀਪ ਸਿੰਘ ਢੀਂਡਸਾ)- ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਖੇਤਰ ਦੇ ਪਿੰਡ ਥਾਣਾ ਤੋਂ ਸ਼ਰਧਾਲੂਆਂ ਨੂੰ ਵੱਖ-ਵੱਖ ਧਾਰਮਿਕ ਸਥਾਨਾਂ ਦੀ ਯਾਤਰਾ ਕਰਵਾਉਣ ਲਈ ਬੱਸ ਰਵਾਨਾ ਕੀਤੀ ਗਈ। ਇਸ ਮੌਕੇ ਹਲਕਾ ਰੂਪਨਗਰ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਵਿਸ਼ੇਸ਼ ਤੌਰ ’ਤੇ ਪਹੁੰਚੇ।

Ad Position 21
No active advertisement
ਅਜੀਤ ਡੈਸਕ 26-10-2026
ਨੂਰਪੁਰ ਬੇਦੀ, 25 ਅਕਤੂਬਰ (ਹਰਦੀਪ ਸਿੰਘ ਢੀਂਡਸਾ)- ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਖੇਤਰ ਦੇ ਪਿੰਡ ਥਾਣਾ ਤੋਂ ਸ਼ਰਧਾਲੂਆਂ ਨੂੰ ਵੱਖ-ਵੱਖ ਧਾਰਮਿਕ ਸਥਾਨਾਂ ਦੀ ਯਾਤਰਾ ਕਰਵਾਉਣ ਲਈ ਬੱਸ ਰਵਾਨਾ ਕੀਤੀ ਗਈ। ਇਸ ਮੌਕੇ ਹਲਕਾ ਰੂਪਨਗਰ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਵਿਸ਼ੇਸ਼ ਤੌਰ ’ਤੇ ਪਹੁੰਚੇ। ਉਨ੍ਹਾਂ ਨੇ ਯਾਤਰਾ ’ਤੇ ਜਾਣ ਵਾਲੀਆਂ ਸੰਗਤਾਂ ਨੂੰ ਸ਼ੁੱਭਕਾਮਨਾਵਾਂ ਭੇਟ ਕਰਦਿਆਂ ਬੱਸ ਨੂੰ ਰਵਾਨਾ ਕੀਤਾ। ਇਸ ਮੌਕੇ ਸੰਗਤਾਂ ਵਿਚ ਧਾਰਮਿਕ ਯਾਤਰਾ ਨੂੰ ਲੈ ਕੇ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਇਸ ਮੌਕੇ ਵਿਧਾਇਕ ਦਿਨੇਸ਼ ਚੱਢਾ ਨੇ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਦਾ ਉਦੇਸ਼ ਲੋਕਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਦਾ ਮੌਕਾ ਪ੍ਰਦਾਨ ਕਰਨਾ ਹੈ, ਤਾਂ ਜੋ ਸ਼ਰਧਾਲੂ ਸ਼ਰਧਾ ਅਤੇ ਉਤਸ਼ਾਹ ਨਾਲ ਆਪਣੀ ਧਾਰਮਿਕ ਯਾਤਰਾ ਪੂਰੀ ਕਰ ਸਕਣ। ਅਜਿਹੀਆਂ ਯੋਜਨਾਵਾਂ ਰਾਹੀਂ ਲੋਕਾਂ ਨੂੰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਵਿਚ ਸਹੂਲਤ ਮਿਲਦੀ ਹੈ ਅਤੇ ਉਨ੍ਹਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਵੀ ਬਲ ਮਿਲਦਾ ਹੈ। ਉਨ੍ਹਾਂ ਨੇ ਯਾਤਰਾ ’ਤੇ ਜਾ ਰਹੀਆਂ ਸੰਗਤਾਂ ਦੀ ਸੁਖਦ ਅਤੇ ਸੁਰੱਖਿਅਤ ਯਾਤਰਾ ਦੀ ਕਾਮਨਾ ਕਰਦਿਆਂ ਕਿਹਾ ਕਿ ਧਾਰਮਿਕ ਯਾਤਰਾਵਾਂ ਮਨੁੱਖ ਨੂੰ ਆਪਣੀ ਆਸਥਾ ਨਾਲ ਜੁੜਨ ਅਤੇ ਆਤਮਿਕ ਸ਼ਾਂਤੀ ਪ੍ਰਾਪਤ ਕਰਨ ਦਾ ਮੌਕਾ ਦਿੰਦੀਆਂ ਹਨ। ਪਿੰਡ ਥਾਣਾ ਤੋਂ ਬੱਸ ਰਵਾਨਾ ਹੋਣ ਸਮੇਂ ਸ਼ਰਧਾਲੂਆਂ ਦੇ ਚਿਹਰਿਆਂ ’ਤੇ ਖ਼ੁਸ਼ੀ ਅਤੇ ਉਤਸ਼ਾਹ ਦੇਖਣ ਨੂੰ ਮਿਲਿਆ। ਯਾਤਰਾ ’ਤੇ ਜਾਣ ਵਾਲੀਆਂ ਸੰਗਤਾਂ ਨੇ ਇਸ ਉਪਰਾਲੇ ਲਈ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਸੰਮਤੀ ਮੈਂਬਰ ਤਿਲਕ ਰਾਜ ਪੰਮਾ, ਲੋਕ ਗਾਇਕ ਹਰਮਿੰਦਰ ਨੂਰਪੁਰੀ, ਕੁਲਬੀਰ ਸੈਣੀ, ਕਿਸ਼ਨ ਫ਼ੌਜੀ, ਸੁਭਾਸ਼ ਸ਼ਰਮਾ ਤੋਂ ਇਲਾਵਾ ਯਾਤਰਾ ’ਤੇ ਜਾਣ ਵਾਲੀਆਂ ਸੰਗਤਾਂ ਅਤੇ ਹੋਰ ਪਤਵੰਤੇ ਵੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਵਲੋਂ ਪਿੰਡ ਜੱਟਪੁਰ ਦੇ ਵਿਕਾਸ ਕਾਰਜਾਂ ਲਈ ਪ੍ਰਦਾਨ ਕੀਤੀ 5 ਲੱਖ ਰੁਪਏ ਦੀ ਗਰਾਂਟ ਅਗਲੀ ਖ਼ਬਰ ਨਸ਼ਾ ਵਿਰੋਧੀ ਐਕਸ਼ਨ ਕਮੇਟੀ ਨੇ ਝਾੜੂ ਫ਼ੂਕ ਕੇ ਕੀਤਾ ਮੁਜ਼ਾਹਰਾ
Ad Position 24