ਪਾਕਿਸਤਾਨ ਤੋਂ ਆਏ ਸਿੱਖ ਸ਼ਰਧਾਲੂ ਸ੍ਰੀ ਚਮਕੌਰ ਸਾਹਿਬ ਹੋਏ ਨਤਮਸਤਕ
ਸ੍ਰੀ ਚਮਕੌਰ ਸਾਹਿਬ, 25 ਅਕਤੂਬਰ (ਜਗਮੋਹਣ ਸਿੰਘ ਨਾਰੰਗ)-ਪਾਕਿਸਤਾਨ ਤੋ ਆਏ 49 ਸਿੱਖ ਸ਼ਰਧਾਲੂ ਅੱਜ ਸ੍ਰੀ ਚਮਕੌਰ ਸਾਹਿਬ ਦੇ ਇਤਿਹਾਸਕ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਅਤੇ ਗੁਰਦੁਆਰਾ ਸ੍ਰੀ ਗੜ੍ਹੀ ਸਾਹਿਬ ਵਿਖੇ ਨਤਮਸਤਕ ਹੋਏ, ਜਿੱਥੇ ਉਨ੍ਹਾਂ ਨੂੰ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਨੇ ਸਿਰਪਾਓ ਬਖਸ਼ਿਸ਼ ਕੀਤੇ ਅਤੇ ਉਨ੍ਹਾਂ ਨੂੰ ਗੁਰਦੁਆਰਾ ਸਾਹਿਬ ਦੇ ਕਥਾ ਵਾਚਕ ਗਿਆਨੀ ਗੁਰਬਾਜ ਸਿੰਘ ਨੇ ਇਤਿਹਾਸ ਤੋਂ ਜਾਣੂ ਕਰਵਾਇਆ। ਇਸ ਮੌਕੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਸਨ।
ਅਜੀਤ ਡੈਸਕ
26-10-2026