25-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-10-2026

ਮਹਾਂਰਿਸ਼ੀ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਮੌਕੇ ਨੂਰਪੁਰ ਬੇਦੀ ਵਿਖੇ ਵਿਸ਼ਾਲ ਸ਼ੋਭਾ ਯਾਤਰਾ ਸਜਾਈ ਸ਼ੋਭਾ ਯਾਤਰਾ ਵਿਚ ਵੱਖ-ਵੱਖ ਰਾਜਨੀਤਿਕ ਆਗੂਆਂ ਨੇ ਕੀਤੀ ਸ਼ਮੂਲੀਅਤ

ਨੂਰਪੁਰ ਬੇਦੀ, 25 ਅਕਤੂਬਰ (ਵਿੰਦਰ ਪਾਲ ਝਾਂਡੀਆਂ)-ਮਹਾਂਰਿਸ਼ੀ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਨੂੰ ਸਮਰਪਿਤ ਅੱਜ ਨੂਰਪੁਰ ਬੇਦੀ ਸ਼ਹਿਰ ਵਿਖੇ ਨੌਜਵਾਨ ਸਭਾ ਦੇ ਨੁਮਾਇੰਦਿਆਂ ਦੀ ਅਗਵਾਈ ਹੇਠ ਵਿਸ਼ਾਲ ਸ਼ੋਭਾ ਯਾਤਰਾ ਸਜਾਈ ਗਈ। ਇਸ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਸ਼ਮੂਲੀਅਤ ਕਰਕੇ ਮਹਾਂਰਿਸ਼ੀ ਵਾਲਮੀਕਿ ਜੀ ਪ੍ਰਤੀ ਆਪਣੀ ਸ਼ਰਧਾ ਅਤੇ ਸਤਿਕਾਰ ਦਾ ਪ੍ਰਗਟਾਵਾ ਕੀਤਾ।

Ad Position 21
No active advertisement
ਅਜੀਤ ਡੈਸਕ 26-10-2026
ਨੂਰਪੁਰ ਬੇਦੀ, 25 ਅਕਤੂਬਰ (ਵਿੰਦਰ ਪਾਲ ਝਾਂਡੀਆਂ)-ਮਹਾਂਰਿਸ਼ੀ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਨੂੰ ਸਮਰਪਿਤ ਅੱਜ ਨੂਰਪੁਰ ਬੇਦੀ ਸ਼ਹਿਰ ਵਿਖੇ ਨੌਜਵਾਨ ਸਭਾ ਦੇ ਨੁਮਾਇੰਦਿਆਂ ਦੀ ਅਗਵਾਈ ਹੇਠ ਵਿਸ਼ਾਲ ਸ਼ੋਭਾ ਯਾਤਰਾ ਸਜਾਈ ਗਈ। ਇਸ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਸ਼ਮੂਲੀਅਤ ਕਰਕੇ ਮਹਾਂਰਿਸ਼ੀ ਵਾਲਮੀਕਿ ਜੀ ਪ੍ਰਤੀ ਆਪਣੀ ਸ਼ਰਧਾ ਅਤੇ ਸਤਿਕਾਰ ਦਾ ਪ੍ਰਗਟਾਵਾ ਕੀਤਾ। ਸ਼ੋਭਾ ਯਾਤਰਾ ਦੌਰਾਨ ਸਮੁੱਚਾ ਸ਼ਹਿਰ ਭਗਤੀ ਦੇ ਰੰਗ ਵਿਚ ਰੰਗਿਆ ਗਿਆ ਅਤੇ ਸ਼ਰਧਾਲੂਆਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਇਹ ਸ਼ੋਭਾ ਯਾਤਰਾ ਮਹਾਂਰਿਸ਼ੀ ਵਾਲਮੀਕਿ ਜੀ ਦੇ ਮੰਦਰ ਤੋਂ ਸ਼ੁਰੂ ਹੋਈ। ਇਸ ਦੀ ਆਰੰਭਤਾ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਜ਼ਿਲ੍ਹਾ ਪ੍ਰਧਾਨ ਦਰਬਾਰਾ ਸਿੰਘ ਬਾਲਾ ਹੀਰਪੁਰ ਵੱਲੋਂ ਰਿਬਨ ਕੱਟ ਕੇ ਕਰਵਾਈ ਗਈ। ਇਸ ਉਪਰੰਤ ਸ਼ੋਭਾ ਯਾਤਰਾ ਨੂਰਪੁਰ ਬੇਦੀ ਦੇ ਮੁੱਖ ਬਾਜ਼ਾਰ ਅਤੇ ਬੱਸ ਅੱਡੇ ਤੋਂ ਹੁੰਦੀ ਹੋਈ ਦੇਰ ਸ਼ਾਮ ਵਾਪਸ ਮਹਾਂਰਿਸ਼ੀ ਵਾਲਮੀਕਿ ਜੀ ਦੇ ਮੰਦਰ ਵਿਖੇ ਪਹੁੰਚ ਕੇ ਸੰਪੂਰਨ ਹੋਈ। ਸ਼ੋਭਾ ਯਾਤਰਾ ਦੌਰਾਨ ਸ਼ਾਮਲ ਸੰਗਤਾਂ ਵਲੋਂ ਭਗਵਾਨ ਮਹਾਂਰਿਸ਼ੀ ਵਾਲਮੀਕਿ ਜੀ ਦੀ ਮਹਿਮਾ ਦਾ ਗੁਣਗਾਨ ਕੀਤਾ ਜਾ ਰਿਹਾ ਸੀ। ਰਸਤੇ ਵਿਚ ਸ਼ਰਧਾਲੂਆਂ ਨੇ ਸ਼ੋਭਾ ਯਾਤਰਾ ਵਿਚ ਸ਼ਮੂਲੀਅਤ ਕਰਕੇ ਮਹਾਰਿਸ਼ੀ ਵਾਲਮੀਕਿ ਜੀ ਨੂੰ ਨਿਮਨ ਕੀਤਾ। ਇਸ ਮੌਕੇ ਸਾਬਕਾ ਐਡੀਸ਼ਨਲ ਐਡਵੋਕੇਟ ਜਨਰਲ ਗੁਰਪ੍ਰਤਾਪ ਸਿੰਘ ਗੁਰੀ ਗਿੱਲ, ਜ਼ਿਲ੍ਹਾ ਕਾਂਗਰਸ ਪ੍ਰਧਾਨ ਅਸ਼ਵਨੀ ਸ਼ਰਮਾ, ਰਾਮ ਕੁਮਾਰ ਮੁਕਾਰੀ, ਡਾਇਰੈਕਟਰ ਹਰਕੇਤ ਸਿੰਘ ਕੌਲਾਪੁਰ, ਬਾਦਲ ਸਿੰਘ, ਪ੍ਰਿੰਸੀਪਲ ਅਨਿਲ ਕੁਮਾਰ, ਸਤੀਸ਼ ਕੁਮਾਰ, ਜੀਵਨ ਕੁਮਾਰ, ਹਰੀਸ਼, ਸੋਨੂ, ਕੌਸ਼ਲ, ਮਨੂ, ਮੋਹਿਤ, ਪ੍ਰਿੰਸ, ਸੁਰਿੰਦਰ ਕੁਮਾਰ, ਬਲਵਿੰਦਰ ਕੁਮਾਰ, ਬਾਸੂ, ਜੋਗਿੰਦਰ, ਦੀਪਕ ਕੁਮਾਰ, ਭਵਨੀਤ, ਦਵਿੰਦਰ ਕੁਮਾਰ, ਲਵੀਸ਼ ਕੁਮਾਰ, ਅਸ਼ਵਨੀ ਕੁਮਾਰ, ਰਜਨੀਸ਼ ਕੁਮਾਰ ਅਤੇ ਜਸ਼ਨ ਕੁਮਾਰ ਸਮੇਤ ਸੰਗਤਾਂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਆਬਕਾਰੀ ਵਿਭਾਗ ਵਲੋਂ ਸ੍ਰੀ ਚਮਕੌਰ ਸਾਹਿਬ ਵਿਖੇ ਨਾਜਾਇਜ਼ ਸ਼ਰਾਬ ਖ਼ਿਲਾਫ਼ ਕੀਤੀ ਚੈਕਿੰਗ ਅਗਲੀ ਖ਼ਬਰ ਪਾਕਿਸਤਾਨ ਤੋਂ ਆਏ ਸਿੱਖ ਸ਼ਰਧਾਲੂ ਸ੍ਰੀ ਚਮਕੌਰ ਸਾਹਿਬ ਹੋਏ ਨਤਮਸਤਕ
Ad Position 24