27-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2026

ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਮੌਕੇ ਵਿਧਾਇਕ ਦਿਨੇਸ਼ ਚੱਢਾ ਨੇ ਪਿੰਡ ਵਾਸੀਆਂ ਦੀਆਂ ਸੁਣੀਆਂ

ਨੂਰਪੁਰ ਬੇਦੀ, 26 ਅਕਤੂਬਰ (ਵਿੰਦਰ ਪਾਲ ਝਾਂਡੀਆਂ)-ਮਹਾਂਰਿਸ਼ੀ ਭਗਵਾਨ ਵਾਲਮੀਕਿ ਜੀ ਮਹਾਰਾਜ ਦੇ ਪ੍ਰਗਟ ਦਿਵਸ ਮੌਕੇ ਇਲਾਕੇ ਦੇ ਪਿੰਡ ਸਮੀਰੋਵਾਲ ਵਿਖੇ ਕਰਵਾਏ ਗਏ ਧਾਰਮਿਕ ਸਮਾਗਮ ਦੌਰਾਨ ਹਲਕਾ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ ਅਤੇ ਮਹਾਂਰਿਸ਼ੀ ਭਗਵਾਨ ਵਾਲਮੀਕਿ ਜੀ ਮਹਾਰਾਜ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਉਨ੍ਹਾਂ ਨੇ ਪਿੰਡ ਵਾਸੀਆਂ ਨਾਲ ਬੜੀ ਸਾਦਗੀ ਨਾਲ ਬੈਠ ਕੇ ਗੱਲਬਾਤ ਕੀਤੀ ਅਤੇ ਉਨ੍ਹਾਂ ਦੀਆਂ ਮੁਸ਼ਕਿਲਾਂ ਤੇ ਸਮੱਸਿਆਵਾਂ ਵੀ ਸੁਣੀਆਂ।

Ad Position 21
No active advertisement
ਪਿੰਡ ਸਮੀਰੋਵਾਲ ਵਿਖੇ ਮਹਾਂਰਿਸ਼ੀ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਸਮਾਗਮ ਮੌਕੇ ਲੋਕਾਂ ਦੀਆਂ ਮੁਸ਼ਕਿਲਾਂ ਸੁਣਨ ਮੌਕੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ। ਤਸਵੀਰ: ਵਿੰਦਰਪਾਲ ਝਾਂਡੀਆਂ। 27-10-2026
ਨੂਰਪੁਰ ਬੇਦੀ, 26 ਅਕਤੂਬਰ (ਵਿੰਦਰ ਪਾਲ ਝਾਂਡੀਆਂ)-ਮਹਾਂਰਿਸ਼ੀ ਭਗਵਾਨ ਵਾਲਮੀਕਿ ਜੀ ਮਹਾਰਾਜ ਦੇ ਪ੍ਰਗਟ ਦਿਵਸ ਮੌਕੇ ਇਲਾਕੇ ਦੇ ਪਿੰਡ ਸਮੀਰੋਵਾਲ ਵਿਖੇ ਕਰਵਾਏ ਗਏ ਧਾਰਮਿਕ ਸਮਾਗਮ ਦੌਰਾਨ ਹਲਕਾ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ ਅਤੇ ਮਹਾਂਰਿਸ਼ੀ ਭਗਵਾਨ ਵਾਲਮੀਕਿ ਜੀ ਮਹਾਰਾਜ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਉਨ੍ਹਾਂ ਨੇ ਪਿੰਡ ਵਾਸੀਆਂ ਨਾਲ ਬੜੀ ਸਾਦਗੀ ਨਾਲ ਬੈਠ ਕੇ ਗੱਲਬਾਤ ਕੀਤੀ ਅਤੇ ਉਨ੍ਹਾਂ ਦੀਆਂ ਮੁਸ਼ਕਿਲਾਂ ਤੇ ਸਮੱਸਿਆਵਾਂ ਵੀ ਸੁਣੀਆਂ। ਇਸ ਮੌਕੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੇ ਕਿਹਾ ਕਿ ਭਗਵਾਨ ਵਾਲਮੀਕਿ ਮਹਾਰਾਜ ਜੀ ਦਾ ਪ੍ਰਗਟ ਦਿਵਸ ਸਾਨੂੰ ਆਪਸੀ ਪਿਆਰ, ਭਾਈਚਾਰਕ ਸਾਂਝ, ਸਮਾਨਤਾ ਅਤੇ ਮਿਲਵਰਤਣ ਦੀਆਂ ਸਿੱਖਿਆਵਾਂ ’ਤੇ ਚੱਲਣ ਦਾ ਸੰਦੇਸ਼ ਦਿੰਦਾ ਹੈ। ਉਨ੍ਹਾਂ ਕਿਹਾ ਕਿ ਅਜਿਹੇ ਪਵਿੱਤਰ ਦਿਹਾੜੇ ਸਮਾਜ ਵਿਚ ਏਕਤਾ ਅਤੇ ਸਦਭਾਵਨਾ ਨੂੰ ਮਜ਼ਬੂਤ ਕਰਨ ਦੀ ਪ੍ਰੇਰਨਾ ਦਿੰਦੇ ਹਨ। ਉਨ੍ਹਾਂ ਕਿਹਾ ਕਿ ਸਾਨੂੰ ਇਸ ਪਵਿੱਤਰ ਦਿਹਾੜੇ ’ਤੇ ਇਹ ਅਹਿਦ ਕਰਨਾ ਚਾਹੀਦਾ ਹੈ ਕਿ ਅਸੀਂ ਆਪਣੇ ਇਲਾਕੇ ਅਤੇ ਲੋਕਾਂ ਦੀ ਖੁਸ਼ਹਾਲੀ ਲਈ ਹਮੇਸ਼ਾ ਮਿਲਜੁਲ ਕੇ ਕੰਮ ਕਰਾਂਗੇ। ਆਪਸੀ ਵੈਰ-ਵਿਰੋਧ ਅਤੇ ਮਤਭੇਦਾਂ ਨੂੰ ਪਾਸੇ ਰੱਖ ਕੇ ਸਮਾਜ ਦੀ ਬਿਹਤਰੀ ਅਤੇ ਇਲਾਕੇ ਦੇ ਵਿਕਾਸ ਨੂੰ ਪਹਿਲ ਦੇਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਸਮੱਸਿਆਵਾਂ ਨੂੰ ਸੁਣਨਾ ਅਤੇ ਉਨ੍ਹਾਂ ਦੇ ਹੱਲ ਲਈ ਯਤਨ ਕਰਨਾ ਜਨਤਕ ਜੀਵਨ ਦੀ ਅਹਿਮ ਜ਼ਿੰਮੇਵਾਰੀ ਹੈ। ਇਸ ਮੌਕੇ ਤੇ ਜੋਗਾ ਸਿੰਘ, ਜਸਵਿੰਦਰ ਸਿੰਘ, ਵਸ਼ਿੰਗਟਨ ਸਿੰਘ, ਤਰਸੇਮ ਚੰਦ ਬੈਂਸ, ਅਮਰ ਸਿੰਘ, ਗੁਰਚਰਨ ਸਿੰਘ, ਰਾਜ ਕੁਮਾਰ ਸੈਂਭੀ, ਜਤਿੰਦਰ ਸਿੰਘ, ਹਰਜਿੰਦਰ ਸਿੰਘ ਪੰਚ, ਗੁਰਚੈਨ ਸਿੰਘ, ਦੀਦਾਰ ਸਿੰਘ ਪੰਚ, ਕ੍ਰਿਸ਼ਨ ਲਾਲ ਸ਼ਰਮਾ, ਸੰਜੀਵ ਸ਼ਰਮਾ, ਅਮਰਜੀਤ ਸਿੰਘ, ਗੁਰਮੀਤ ਸਿੰਘ, ਪਰਮਜੀਤ ਸਿੰਘ ਪੰਚ, ਜਰਨੈਲ ਸਿੰਘ, ਗੁਲਜਾਰ ਸਿੰਘ ਸਮੇਤ ਹੋਰ ਪਿੰਡ ਵਾਸੀ ਹਾਜ਼ਰ ਸਨ। ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੇ ਲੋਕਾਂ ਨੂੰ ਮਹਾਨ ਸ਼ਖ਼ਸੀਅਤਾਂ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿਚ ਅਪਣਾਉਣ ਅਤੇ ਸਮਾਜ ਦੀ ਭਲਾਈ ਲਈ ਯੋਗਦਾਨ ਪਾਉਣ ਦੀ ਅਪੀਲ ਕੀਤੀ।
Ad Position 22
No active advertisement
ਪਿਛਲੀ ਖ਼ਬਰ ਗੁੰਨੋ ਮਾਜਰਾ ਵਿਖੇ ਫੁੱਟਬਾਲ ਟੂਰਨਾਮੈਂਟ ਕਰਵਾਇਆ ਵਿਧਾਇਕ ਦਿਨੇਸ਼ ਚੱਢਾ ਨੇ ਜੇਤੂ ਖਿਡਾਰੀਆਂ ਨੂੰ ਟਰਾਫੀਆਂ ਤੇ ਨਕਦ ਇਨਾਮ... ਅਗਲੀ ਖ਼ਬਰ ਤੇਂਦੂਏ ਦੀ ਦਹਿਸ਼ਤ ਕਾਰਨ ਕੇਸ਼ਵ ਨਗਰ ਦੇ ਨਿਵਾਸੀ ਖੌਫ਼ਜ਼ਦਾ
Ad Position 24