27-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2026

ਨਾਜਾਇਜ਼ ਸ਼ਰਾਬ ਦੀ ਵਿਕਰੀ ਤੇ ਤਸਕਰੀ ਰੋਕਣ ਲਈ ਆਬਕਾਰੀ ਵਿਭਾਗ ਦੀ ਸਖ਼ਤੀ

ਰੂਪਨਗਰ, 26 ਅਕਤੂਬਰ (ਸਤਨਾਮ ਸਿੰਘ ਸੱਤੀ)-ਪੰਜਾਬ ਦੇ ਆਬਕਾਰੀ ਵਿਭਾਗ ਵਲੋਂ ਜ਼ਿਲ੍ਹਾ ਰੂਪਨਗਰ ਵਿਚ ਨਾਜਾਇਜ਼ ਸ਼ਰਾਬ ਦੀ ਵਿਕਰੀ ਅਤੇ ਤਸਕਰੀ ਨੂੰ ਰੋਕਣ ਲਈ ਵਿਸ਼ੇਸ਼ ਚੈਕਿੰਗ ਅਤੇ ਜਾਗਰੂਕਤਾ ਮੁਹਿੰਮ ਚਲਾਈ ਗਈ। ਸਹਾਇਕ ਕਮਿਸ਼ਨਰ ਆਬਕਾਰੀ ਅਸ਼ੋਕ ਚਲੋਤਰਾ ਦੀਆਂ ਹਦਾਇਤਾਂ ਅਨੁਸਾਰ ਵਿਭਾਗ ਦੀ ਟੀਮ ਵਲੋਂ ਰੂਪਨਗਰ ਅਤੇ ਆਸ-ਪਾਸ ਦੇ ਇਲਾਕਿਆਂ ਵਿਚ ਢਾਬਿਆਂ, ਪਾਰਕਿੰਗ ਵਾਲੀਆਂ ਥਾਵਾਂ, ਖਾਲੀ ਪਈਆਂ ਥਾਵਾਂ ਅਤੇ ਫੈਕਟਰੀਆਂ ਦੀ ਜਾਂਚ ਕੀਤੀ ਗਈ।

Ad Position 21
No active advertisement
ਅਜੀਤ ਡੈਸਕ 27-10-2026
ਰੂਪਨਗਰ, 26 ਅਕਤੂਬਰ (ਸਤਨਾਮ ਸਿੰਘ ਸੱਤੀ)-ਪੰਜਾਬ ਦੇ ਆਬਕਾਰੀ ਵਿਭਾਗ ਵਲੋਂ ਜ਼ਿਲ੍ਹਾ ਰੂਪਨਗਰ ਵਿਚ ਨਾਜਾਇਜ਼ ਸ਼ਰਾਬ ਦੀ ਵਿਕਰੀ ਅਤੇ ਤਸਕਰੀ ਨੂੰ ਰੋਕਣ ਲਈ ਵਿਸ਼ੇਸ਼ ਚੈਕਿੰਗ ਅਤੇ ਜਾਗਰੂਕਤਾ ਮੁਹਿੰਮ ਚਲਾਈ ਗਈ। ਸਹਾਇਕ ਕਮਿਸ਼ਨਰ ਆਬਕਾਰੀ ਅਸ਼ੋਕ ਚਲੋਤਰਾ ਦੀਆਂ ਹਦਾਇਤਾਂ ਅਨੁਸਾਰ ਵਿਭਾਗ ਦੀ ਟੀਮ ਵਲੋਂ ਰੂਪਨਗਰ ਅਤੇ ਆਸ-ਪਾਸ ਦੇ ਇਲਾਕਿਆਂ ਵਿਚ ਢਾਬਿਆਂ, ਪਾਰਕਿੰਗ ਵਾਲੀਆਂ ਥਾਵਾਂ, ਖਾਲੀ ਪਈਆਂ ਥਾਵਾਂ ਅਤੇ ਫੈਕਟਰੀਆਂ ਦੀ ਜਾਂਚ ਕੀਤੀ ਗਈ। ਐਕਸਾਈਜ਼ ਐਂਡ ਟੈਕਸੇਸ਼ਨ ਅਫ਼ਸਰ ਰਜਨੀਸ਼ ਬੱਤਰਾ ਅਤੇ ਇੰਸਪੈਕਟਰ ਜ਼ੋਰਾਵਰ ਸਿੰਘ ਦੀ ਅਗਵਾਈ ਹੇਠ ਟੀਮ ਨੇ ਵੱਖ-ਵੱਖ ਥਾਵਾਂ ਦੀ ਚੈਕਿੰਗ ਕਰਦਿਆਂ ਢਾਬਾ ਮਾਲਕਾਂ, ਕਾਰੋਬਾਰੀਆਂ ਅਤੇ ਆਮ ਲੋਕਾਂ ਨੂੰ ਨਾਜਾਇਜ਼ ਸ਼ਰਾਬ ਦੀ ਵਿਕਰੀ ਤੇ ਵਰਤੋਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ। ਇਸ ਦੌਰਾਨ ਆਬਕਾਰੀ ਨਿਯਮਾਂ ਦੀ ਪਾਲਣਾ ਕਰਨ ਅਤੇ ਉਲੰਘਣਾ ਕਰਨ ’ਤੇ ਹੋਣ ਵਾਲੀ ਕਾਨੂੰਨੀ ਕਾਰਵਾਈ ਬਾਰੇ ਵੀ ਜਾਣਕਾਰੀ ਦਿੱਤੀ ਗਈ। ਵਿਭਾਗ ਦੀ ਟੀਮ ਨੇ ਢਾਬਾ ਮਾਲਕਾਂ ਅਤੇ ਹੋਰ ਕਾਰੋਬਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਆਪਣੇ ਅਦਾਰਿਆਂ ਵਿਚ ਕਿਸੇ ਵੀ ਤਰ੍ਹਾਂ ਦੀ ਗੈਰ-ਕਾਨੂੰਨੀ ਗਤੀਵਿਧੀ ਨਾ ਹੋਣ ਦੇਣ। ਇਸ ਦੇ ਨਾਲ ਹੀ ਪਾਰਕਿੰਗ ਵਾਲੀਆਂ ਥਾਵਾਂ, ਖਾਲੀ ਪਲਾਟਾਂ ਅਤੇ ਫੈਕਟਰੀਆਂ ਵਿਚ ਵੀ ਨਿਗਰਾਨੀ ਰੱਖਣ ’ਤੇ ਜ਼ੋਰ ਦਿੱਤਾ ਗਿਆ। ਟੀਮ ਨੇ ਚੇਤਾਵਨੀ ਦਿੱਤੀ ਕਿ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਪੰਜਾਬ ਆਬਕਾਰੀ ਐਕਟ ਤਹਿਤ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਇੰਸਪੈਕਟਰ ਜ਼ੋਰਾਵਰ ਸਿੰਘ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਨਾਜਾਇਜ਼ ਸ਼ਰਾਬ ਦੀ ਵਿਕਰੀ ਅਤੇ ਤਸਕਰੀ ਨੂੰ ਰੋਕਣ ਲਈ ਵਿਭਾਗ ਦਾ ਸਹਿਯੋਗ ਕਰਨ ਅਤੇ ਕਿਸੇ ਵੀ ਸ਼ੱਕੀ ਗਤੀਵਿਧੀ ਬਾਰੇ ਤੁਰੰਤ ਸੂਚਨਾ ਦੇਣ। ਉਨ੍ਹਾਂ ਕਿਹਾ ਕਿ ਨਾਜਾਇਜ਼ ਸ਼ਰਾਬ ਦੇ ਕਾਰੋਬਾਰ ਨੂੰ ਠੱਲ੍ਹ ਪਾਉਣ ਲਈ ਵਿਭਾਗ ਵਲੋਂ ਚੈਕਿੰਗ ਅਤੇ ਜਾਗਰੂਕਤਾ ਮੁਹਿੰਮਾਂ ਲਗਾਤਾਰ ਜਾਰੀ ਰੱਖੀਆਂ ਜਾਣਗੀਆਂ।
Ad Position 22
No active advertisement
ਪਿਛਲੀ ਖ਼ਬਰ ਜਨਰਲ ਮੇਂਟੀਨੈਂਸ ਕਾਰਨ ਅੱਜ ਜਵਾਹਰ ਮਾਰਕੀਟ ਫੀਡਰ ਦੀ ਬਿਜਲੀ 4 ਘੰਟੇ ਬੰਦ ਰਹੇਗੀ ਅਗਲੀ ਖ਼ਬਰ ਪਾਕਿਸਤਾਨੀ ਸਿੱਖ ਜਥਾ ਖ਼ਾਲਸਾ ਪੰਥ ਦੇ ਪ੍ਰਗਟ ਅਸਥਾਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਇਆ ਨਤਮਸਤਕ
Ad Position 24