ਪੰਜਾਬ ਦੇ ਹੱਕਾਂ ਨਾਲ ਧੋਖਾ ਕਰਕੇ ਹਿਮਾਚਲ ’ ਚ ਸੱਤਾ ਦੇ ਸੁਪਨੇ ਦੇਖ ਰਹੀ ‘ ਆਪ ’ ਸਰਕਾਰ - ਗੌਰਵ ਰਾਣਾ ਐਂਟਰੀ
ਰੂਪਨਗਰ, 26 ਅਕਤੂਬਰ (ਸਤਨਾਮ ਸਿੰਘ ਸੱਤੀ)-ਪੰਜਾਬ-ਹਿਮਾਚਲ ਸਰਹੱਦ ’ਤੇ ਵਸੂਲੇ ਜਾ ਰਹੇ ਐਂਟਰੀ ਟੈਕਸ ਦੇ ਮੁੱਦੇ ’ਤੇ ਪੰਜਾਬ ਸਰਕਾਰ ਨੂੰ ਘੇਰਦਿਆਂ ਪੰਜਾਬ ਸਾਂਝੀਵਾਲਤਾ ਦਲ ਦੇ ਹਲਕਾ ਰੂਪਨਗਰ ਤੋਂ ਉਮੀਦਵਾਰ ਅਤੇ ਐਂਟੀ ਐਂਟਰੀ ਟੈਕਸ ਐਕਸ਼ਨ ਕਮੇਟੀ ਦੇ ਕਨਵੀਨਰ ਗੌਰਵ ਰਾਣਾ ਨੇ ਦੋਸ਼ ਲਾਇਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਦੇ ਹਿਤਾਂ ਦੀ ਰਾਖੀ ਕਰਨ ਦੀ ਬਜਾਏ ਹਿਮਾਚਲ ਪ੍ਰਦੇਸ਼ ਵਿਚ ਸਿਆਸੀ ਪੈਰ ਜਮਾਉਣ ਨੂੰ ਤਰਜੀਹ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਕਈ ਮਹੀਨੇ ਬੀਤਣ ਦੇ ਬਾਵਜੂਦ ਐਂਟਰੀ ਟੈਕਸ ਦੇ ਮਾਮਲੇ ਵਿਚ ਸਰਕਾਰ ਵੱਲੋਂ ਕੋਈ ਠੋਸ ਕਦਮ ਨਹੀਂ ਚੁੱਕਿਆ ਗਿਆ।
ਰੂਪਨਗਰ, 26 ਅਕਤੂਬਰ (ਸਤਨਾਮ ਸਿੰਘ ਸੱਤੀ)-ਪੰਜਾਬ-ਹਿਮਾਚਲ ਸਰਹੱਦ ’ਤੇ ਵਸੂਲੇ ਜਾ ਰਹੇ ਐਂਟਰੀ ਟੈਕਸ ਦੇ ਮੁੱਦੇ ’ਤੇ ਪੰਜਾਬ ਸਰਕਾਰ ਨੂੰ ਘੇਰਦਿਆਂ ਪੰਜਾਬ ਸਾਂਝੀਵਾਲਤਾ ਦਲ ਦੇ ਹਲਕਾ ਰੂਪਨਗਰ ਤੋਂ ਉਮੀਦਵਾਰ ਅਤੇ ਐਂਟੀ ਐਂਟਰੀ ਟੈਕਸ ਐਕਸ਼ਨ ਕਮੇਟੀ ਦੇ ਕਨਵੀਨਰ ਗੌਰਵ ਰਾਣਾ ਨੇ ਦੋਸ਼ ਲਾਇਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਦੇ ਹਿਤਾਂ ਦੀ ਰਾਖੀ ਕਰਨ ਦੀ ਬਜਾਏ ਹਿਮਾਚਲ ਪ੍ਰਦੇਸ਼ ਵਿਚ ਸਿਆਸੀ ਪੈਰ ਜਮਾਉਣ ਨੂੰ ਤਰਜੀਹ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਕਈ ਮਹੀਨੇ ਬੀਤਣ ਦੇ ਬਾਵਜੂਦ ਐਂਟਰੀ ਟੈਕਸ ਦੇ ਮਾਮਲੇ ਵਿਚ ਸਰਕਾਰ ਵੱਲੋਂ ਕੋਈ ਠੋਸ ਕਦਮ ਨਹੀਂ ਚੁੱਕਿਆ ਗਿਆ। ਜ਼ਿਲ੍ਹਾ ਪਰਿਸ਼ਦ ਦੇ ਮਤੇ ਅਤੇ ਸਰਕਾਰੀ ਬਿਆਨਾਂ ਦੇ ਬਾਵਜੂਦ ਨਤੀਜੇ ਸਾਹਮਣੇ ਨਾ ਆਉਣਾ ਸਰਕਾਰ ਦੇ ਦਾਅਵਿਆਂ ’ਤੇ ਸਵਾਲ ਖੜ੍ਹੇ ਕਰਦਾ ਹੈ। ਰਾਣਾ ਨੇ ਕਿਹਾ ਕਿ ਐਂਟਰੀ ਟੈਕਸ ਕਾਰਨ ਸਰਹੱਦੀ ਇਲਾਕਿਆਂ ਦੇ ਲੋਕਾਂ ਨੂੰ ਆ ਰਹੀਆਂ ਮੁਸ਼ਕਲਾਂ ਦਾ ਹੱਲ ਕਰਨਾ ਸਰਕਾਰ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਇਸ ਟੈਕਸ ਵਿਰੁੱਧ ਸੰਘਰਸ਼ ਨੂੰ ਪੰਜਾਬ ਅਤੇ ਹਿਮਾਚਲ ਦੇ ਸਰਹੱਦੀ ਲੋਕਾਂ ਦਾ ਸਮਰਥਨ ਮਿਲ ਰਿਹਾ ਹੈ। ਉਨ੍ਹਾਂ ਹਿਮਾਚਲ ਦੀ ਕਾਂਗਰਸ ਸਰਕਾਰ ਅਤੇ ਕੇਂਦਰ ਦੀ ਭਾਜਪਾ ਸਰਕਾਰ ਨੂੰ ਵੀ ਇਸ ਮਾਮਲੇ ’ਤੇ ਢੁਕਵੇਂ ਕਦਮ ਚੁੱਕਣ ਦੀ ਅਪੀਲ ਕਰਦਿਆਂ ਕਿਹਾ ਕਿ ਪੰਜਾਬ ਸਾਂਝੀਵਾਲਤਾ ਦਲ ਐਂਟਰੀ ਟੈਕਸ ਵਿਰੁੱਧ ਆਪਣਾ ਸੰਘਰਸ਼ ਜਾਰੀ ਰੱਖੇਗਾ।