26-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2026

ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕੀਰਤਪੁਰ ਸਾਹਿਬ ਅਤੇ ਕੋਟਲਾ ਪਾਵਰ ਹਾਊਸ ਮਹਾਂਰਿਸ਼ੀ ਵਾਲਮੀਕਿ ਮੰਦਰ ਵਿਖੇ ਮੱਥਾ ਟੇਕਿਆ ਭਗਵਾਨ ਵਾਲਮੀਕਿ ਜੀ ਦਾ ਜੀਵਨ ਅਤੇ ਸਿੱਖਿਆਵਾਂ ਸਮੁੱਚੀ ਮਾਨਵਤਾ ਲਈ ਪ੍ਰੇਰਨਾ ਸਰੋਤ-ਹਰਜੋਤ ਬੈਂਸ

ਕੀਰਤਪੁਰ ਸਾਹਿਬ, 26 ਅਕਤੂਬਰ (ਬੀਰ ਅੰਮ੍ਰਿਤਪਾਲ ਸਿੰਘ ਸੰਨੀ)-ਪੰਜਾਬ ਦੇ ਕੈਬਨਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਭਗਵਾਨ ਮਹਾਂਰਿਸ਼ੀ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਮੌਕੇ ਅੱਜ ਕੀਰਤਪੁਰ ਸਾਹਿਬ ਅਤੇ ਕੋਟਲਾ ਪਾਵਰ ਹਾਊਸ ਵਿਖੇ ਸਥਿਤ ਮਹਾਂਰਿਸ਼ੀ ਵਾਲਮੀਕਿ ਮੰਦਰ ਵਿਖੇ ਨਤਮਸਤਕ ਹੋ ਕੇ ਮੱਥਾ ਟੇਕਦਿਆਂ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਇਸ ਮੌਕੇ ਉਨ੍ਹਾਂ ਨੇ ਹਾਜ਼ਰ ਸੰਗਤਾਂ ਨੂੰ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਦੀਆਂ ਦਿਲੋਂ ਵਧਾਈਆਂ ਦਿੱਤੀਆਂ ਅਤੇ ਸਮੁੱਚੇ ਸਮਾਜ ਦੀ ਖੁਸ਼ਹਾਲੀ ਆਪਸੀ ਭਾਈਚਾਰੇ ਅਤੇ ਸ਼ਾਂਤੀ ਦੀ ਕਾਮਨਾ ਕੀਤੀ।

Ad Position 21
No active advertisement
ਭਗਵਾਨ ਸ੍ਰੀ ਵਾਲਮੀਕਿ ਮੰਦਿਰ ਕੀਰਤਪੁਰ ਸਾਹਿਬ ਵਿਖੇ ਧਾਰਮਿਕ ਸਮਾਗਮ ਵਿਚ ਸ਼ਿਰਕਤ ਕਰਦੇ ਹੋਏ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨਾਲ ਹੋਰ। ਤਸਵੀਰ: ਬੀਰ ਅੰਮ੍ਰਿਤਪਾਲ ਸਿੰਘ ਸੰਨੀ 27-10-2026
ਕੀਰਤਪੁਰ ਸਾਹਿਬ, 26 ਅਕਤੂਬਰ (ਬੀਰ ਅੰਮ੍ਰਿਤਪਾਲ ਸਿੰਘ ਸੰਨੀ)-ਪੰਜਾਬ ਦੇ ਕੈਬਨਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਭਗਵਾਨ ਮਹਾਂਰਿਸ਼ੀ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਮੌਕੇ ਅੱਜ ਕੀਰਤਪੁਰ ਸਾਹਿਬ ਅਤੇ ਕੋਟਲਾ ਪਾਵਰ ਹਾਊਸ ਵਿਖੇ ਸਥਿਤ ਮਹਾਂਰਿਸ਼ੀ ਵਾਲਮੀਕਿ ਮੰਦਰ ਵਿਖੇ ਨਤਮਸਤਕ ਹੋ ਕੇ ਮੱਥਾ ਟੇਕਦਿਆਂ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਇਸ ਮੌਕੇ ਉਨ੍ਹਾਂ ਨੇ ਹਾਜ਼ਰ ਸੰਗਤਾਂ ਨੂੰ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਦੀਆਂ ਦਿਲੋਂ ਵਧਾਈਆਂ ਦਿੱਤੀਆਂ ਅਤੇ ਸਮੁੱਚੇ ਸਮਾਜ ਦੀ ਖੁਸ਼ਹਾਲੀ ਆਪਸੀ ਭਾਈਚਾਰੇ ਅਤੇ ਸ਼ਾਂਤੀ ਦੀ ਕਾਮਨਾ ਕੀਤੀ। ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਭਗਵਾਨ ਮਹਾਂਰਿਸ਼ੀ ਵਾਲਮੀਕਿ ਜੀ ਦਾ ਜੀਵਨ ਅਤੇ ਉਨ੍ਹਾਂ ਦੀ ਦੀਆਂ ਸਿੱਖਿਆਵਾਂ ਸਮੁੱਚੀ ਮਾਨਵਤਾ ਲਈ ਪ੍ਰੇਰਨਾ ਦਾ ਅਮੁਲ ਸਰੋਤ ਹਨ। ਉਨ੍ਹਾਂ ਵਲੋਂ ਰਚੀ ਗਈ ਪਵਿੱਤਰ ਰਮਾਇਣ ਮਨੁੱਖਤਾ ਨੂੰ ਸੱਚਾਈ ਨੇਕੀ ਧਰਮ ਮਰਿਆਦਾ ਅਤੇ ਨੈਤਿਕ ਕਦਰਾਂ ਕੀਮਤਾਂ ਦੇ ਮਾਰਗ ਤੇ ਚੱਲਣ ਦੀ ਸਿੱਖਿਆ ਦਿੰਦੀ ਹੈ । ਉਨ੍ਹਾਂ ਕਿਹਾ ਕਿ ਮਹਾਂਰਿਸ਼ੀ ਵਾਲਮੀਕਿ ਜੀ ਦੀਆਂ ਸਿੱਖਿਆਵਾਂ ਅੱਜ ਵੀ ਸਮਾਜ ਨੂੰ ਸਹੀ ਦਿਸ਼ਾ ਦਿਖਾਉਣ ਦੇ ਨਾਲ ਨਾਲ ਮਨੁੱਖ ਨੂੰ ਆਪਣੇ ਜੀਵਨ ਵਿਚ ਚੰਗੇ ਗੁਣ ਅਪਣਾਉਣ ਲਈ ਪ੍ਰੇਰਿਤ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਅਜਿਹੇ ਧਾਰਮਿਕ ਅਤੇ ਇਤਿਹਾਸਿਕ ਦਿਹਾੜੇ ਸਾਨੂੰ ਆਪਣੇ ਮਹਾਨ ਗੁਰੂਆਂ, ਰਿਸ਼ੀਆਂ ਅਤੇ ਸੰਤਾਂ ਵਲੋਂ ਦਰਸਾਏ ਮਾਰਗ ਉੱਤੇ ਚੱਲਣ ਦਾ ਸੰਦੇਸ਼ ਦਿੰਦੇ ਹਨ। ਮਹਾਂਰਿਸ਼ੀ ਵਾਲਮੀਕਿ ਜੀ ਨੇ ਆਪਣੀ ਬਾਣੀ ਅਤੇ ਵਿਚਾਰਾਂ ਰਾਹੀਂ ਸਮਾਜ ਨੂੰ ਉੱਚੀਆਂ ਨੈਤਿਕ ਕਦਰਾਂ ਕੀਮਤਾਂ ਨਾਲ ਜੋੜਿਆ। ਉਨ੍ਹਾਂ ਦੀਆਂ ਸਿੱਖਿਆਵਾਂ ਸਾਨੂੰ ਆਪਸੀ ਭੇਦਭਾਵ ਤੋਂ ਉੱਪਰ ਉੱਠ ਕੇ ਹਰ ਮਨੁੱਖ ਦਾ ਸਤਿਕਾਰ ਕਰਨ ਲੋੜਵੰਦਾਂ ਦੀ ਮਦਦ ਕਰਨ ਅਤੇ ਸਮਾਜ ਵਿਚ ਬਰਾਬਰਤਾ ਤੇ ਸਦਭਾਵਨਾ ਨੂੰ ਮਜਬੂਤ ਬਣਾਉਣ ਦੀ ਪ੍ਰੇਰਨਾ ਦਿੰਦੀਆਂ ਹਨ। ਇਸ ਮੌਕੇ ਉਨ੍ਹਾਂ ਨਾਲ ਕਮਿੱਕਰ ਸਿੰਘ ਡਾਢੀ ਮੈਂਬਰ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ, ਗੁਰਮੀਤ ਸਿੰਘ ਟੀਨਾ ਪ੍ਰਧਾਨ ਨਗਰ ਪੰਚਾਇਤ ਕੀਰਤਪੁਰ ਸਾਹਿਬ, ਗੁਰਪ੍ਰੀਤ ਸਿੰਘ ਅਰੋੜਾ ਚੇਅਰਮੈਨ ਵਪਾਰ ਕਮਿਸ਼ਨ ਹਲਕਾ ਸ੍ਰੀ ਅਨੰਦਪੁਰ ਸਾਹਿਬ, ਗਗਨਦੀਪ ਸਿੰਘ ਭਾਰਜ, ਇੰਦਰਜੀਤ ਸਰਪੰਚ ਕੋਟਲਾ, ਗਫੂਰ ਮੁਹੰਮਦ ਬਲਾਕ ਪ੍ਰਧਾਨ, ਨੰਬਰਦਾਰ ਤੇਜਵੀਰ ਸਿੰਘ ਜਗੀਰਦਾਰ, ਅਜਵਿੰਦਰ ਸੈਣੀ, ਚੰਦਰ ਮੋਹਨ ਸਿੰਦੂ, ਯੂਨੀਸ ਖਾਨ, ਪ੍ਰੀਤਮ ਕੁਮਾਰ, ਕ੍ਰਿਸ਼ਨ ਚੰਦ ਬੈਂਸ, ਸੁਰਿੰਦਰ ਬ੍ਰਿਜ, ਸੁਰਿੰਦਰ ਨਾਹਰ, ਦਰਸ਼ਨ ਬੈਂਸ, ਪ੍ਰੇਮ ਲਾਲ, ਪ੍ਰੀਤਮ ਚੰਦ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਭਾਜਪਾ ਮੰਡਲ ਭਨੂਪਲੀ ਦੀ ਕਾਰਜਕਾਰਨੀ ਦੀ ਹੋਈ ਮੀਟਿੰਗ ਅਗਲੀ ਖ਼ਬਰ ਪੰਜਾਬ ਸਰਕਾਰ ਦਾ ਪਿੰਡਾਂ ਦੀਆਂ ਸਹਿਕਾਰੀ ਸਭਾਵਾਂ ਸੰਬੰਧੀ ਲਿਆ ਫੈਸਲਾ ਤੁਰੰਤ ਵਾਪਸ ਲਵੇ - ਕਿਸਾਨ ਆਗੂ
Ad Position 24