26-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2026

ਭਗਵਾਨ ਵਾਲਮੀਕਿ ਜੀ ਦੇ ਜਨਮ ਦਿਵਸ ਮੌਕੇ ਡਾ . ਸੁਭਾਸ਼ ਸ਼ਰਮਾ ਨੇ ਸ੍ਰੀ ਵਾਲਮੀਕਿ ਮੰਦਰ ਵਿਖੇ ਮੱਥਾ ਟੇਕਿਆ , ਸ਼ੋਭਾ ਯਾਤਰਾ ’ ਚ ਕੀਤੀ ਸ਼ਮੂਲੀਅਤ

ਸ਼੍ਰੀ ਅਨੰਦਪੁਰ ਸਾਹਿਬ, 26 ਅਕਤੂਬਰ (ਕਰਨੈਲ ਸਿੰਘ)-ਭਗਵਾਨ ਵਾਲਮੀਕਿ ਜੀ ਮਹਾਰਾਜ ਦੇ ਜਨਮ ਦਿਵਸ ਮੌਕੇ ਭਾਜਪਾ ਪੰਜਾਬ ਦੇ ਸੂਬਾ ਉਪ ਪ੍ਰਧਾਨ ਡਾ. ਸੁਭਾਸ਼ ਸ਼ਰਮਾ ਨੇ ਸ੍ਰੀ ਅਨੰਦਪੁਰ ਸਾਹਿਬ ਸਥਿਤ ਸ੍ਰੀ ਵਾਲਮੀਕਿ ਮੰਦਰ ਵਿਖੇ ਨਤਮਸਤਕ ਹੋ ਕੇ ਭਗਵਾਨ ਵਾਲਮੀਕਿ ਜੀ ਮਹਾਰਾਜ ਦਾ ਆਸ਼ੀਰਵਾਦ ਪ੍ਰਾਪਤ ਕੀਤਾ ।

Ad Position 21
No active advertisement
ਅਜੀਤ ਡੈਸਕ 27-10-2026
ਸ਼੍ਰੀ ਅਨੰਦਪੁਰ ਸਾਹਿਬ, 26 ਅਕਤੂਬਰ (ਕਰਨੈਲ ਸਿੰਘ)-ਭਗਵਾਨ ਵਾਲਮੀਕਿ ਜੀ ਮਹਾਰਾਜ ਦੇ ਜਨਮ ਦਿਵਸ ਮੌਕੇ ਭਾਜਪਾ ਪੰਜਾਬ ਦੇ ਸੂਬਾ ਉਪ ਪ੍ਰਧਾਨ ਡਾ. ਸੁਭਾਸ਼ ਸ਼ਰਮਾ ਨੇ ਸ੍ਰੀ ਅਨੰਦਪੁਰ ਸਾਹਿਬ ਸਥਿਤ ਸ੍ਰੀ ਵਾਲਮੀਕਿ ਮੰਦਰ ਵਿਖੇ ਨਤਮਸਤਕ ਹੋ ਕੇ ਭਗਵਾਨ ਵਾਲਮੀਕਿ ਜੀ ਮਹਾਰਾਜ ਦਾ ਆਸ਼ੀਰਵਾਦ ਪ੍ਰਾਪਤ ਕੀਤਾ । ਉਪਰੰਤ ਉਨ੍ਹਾਂ ਨੇ ਸ਼ੋਭਾ ਯਾਤਰਾ ’ਚ ਸ਼ਮੂਲੀਅਤ ਕੀਤੀ। ਉਨ੍ਹਾਂ ਨੇ ਸਮੁੱਚੇ ਇਲਾਕਾ ਨਿਵਾਸੀਆਂ ਦੀ ਸੁੱਖ-ਸ਼ਾਂਤੀ, ਖੁਸ਼ਹਾਲੀ ਅਤੇ ਤਰੱਕੀ ਲਈ ਅਰਦਾਸ ਕੀਤੀ। ਇਸ ਮੌਕੇ ਸੰਬੋਧਨ ਕਰਦਿਆਂ ਡਾ. ਸੁਭਾਸ਼ ਸ਼ਰਮਾ ਨੇ ਕਿਹਾ ਕਿ ਭਗਵਾਨ ਵਾਲਮੀਕੀ ਜੀ ਮਹਾਰਾਜ ਆਦਿ ਕਵੀ ਵਜੋਂ ਜਾਣੇ ਜਾਂਦੇ ਹਨ। ਉਨ੍ਹਾਂ ਵੱਲੋਂ ਰਚੀ ਗਈ ਮਹਾਨ ਰਚਨਾ ‘ਰਾਮਾਇਣ’ ਨੇ ਭਗਵਾਨ ਸ਼੍ਰੀ ਰਾਮ ਦੇ ਜੀਵਨ, ਉਨ੍ਹਾਂ ਦੇ ਆਦਰਸ਼ਾਂ, ਮਰਿਆਦਾ ਅਤੇ ਧਰਮ ਦੇ ਮਾਰਗ ਨੂੰ ਪੂਰੀ ਦੁਨੀਆ ਤੱਕ ਪਹੁੰਚਾਇਆ। ਭਗਵਾਨ ਵਾਲਮੀਕੀ ਜੀ ਦੀਆਂ ਸਿੱਖਿਆਵਾਂ ਸੱਚਾਈ, ਸਮਾਨਤਾ, ਮਨੁੱਖਤਾ ਅਤੇ ਨੇਕ ਜੀਵਨ ਜਿਊਣ ਦੀ ਪ੍ਰੇਰਣਾ ਦਿੰਦੀਆਂ ਹਨ। ਉਨ੍ਹਾਂ ਨੇ ਅੱਗੇ ਕਿਹਾ ਕਿ ਅਨੁਸੂਚਿਤ ਜਾਤੀਆਂ ਅਤੇ ਕਬੀਲਿਆਂ ਨਾਲ ਸਬੰਧਿਤ ਲੋਕਾਂ ਨੂੰ ਇਨਸਾਫ਼ ਅਤੇ ਬਰਾਬਰੀ ਦੇ ਮੌਕੇ ਪ੍ਰਦਾਨ ਕਰਨਾ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਸੰਵਿਧਾਨਕ ਅਧਿਕਾਰਾਂ ਦੀ ਰੱਖਿਆ, ਸਮਾਜਿਕ ਸਨਮਾਨ ਅਤੇ ਹਰ ਵਰਗ ਦੀ ਤਰੱਕੀ ਲਈ ਲਗਾਤਾਰ ਯਤਨ ਜ਼ਰੂਰੀ ਹਨ। ਭਗਵਾਨ ਵਾਲਮੀਕੀ ਜੀ ਦੀਆਂ ਸਿੱਖਿਆਵਾਂ ਸਾਨੂੰ ਜਾਤ-ਪਾਤ ਅਤੇ ਭੇਦਭਾਵ ਤੋਂ ਉੱਪਰ ਉੱਠ ਕੇ ਸਮਾਜ ਵਿਚ ਏਕਤਾ ਅਤੇ ਭਾਈਚਾਰੇ ਨੂੰ ਮਜ਼ਬੂਤ ਕਰਨ ਦਾ ਸੰਦੇਸ਼ ਦਿੰਦੀਆਂ ਹਨ। ਇਸ ਮੌਕੇ ਮੰਡਲ ਪ੍ਰਧਾਨ ਰਤਨ ਧਨੇੜਾ, ਭਾਜਪਾ ਮਹਿਲਾ ਮੋਰਚਾ ਦੀ ਪ੍ਰਧਾਨ ਸ੍ਰੀਮਤੀ ਮੀਨਾ ਗਾਂਧੀ ਅਤੇ ਹੋਰ ਪਾਰਟੀ ਆਗੂ ਤੇ ਸਾਥੀ ਵੀ ਹਾਜ਼ਰ ਸਨ। ਇਸ ਮੌਕੇ ਡਾ. ਸੁਭਾਸ਼ ਸ਼ਰਮਾ ਦਾ ਸਭਾ ਦੇ ਪ੍ਰਧਾਨ ਰਵੀ ਹੰਸ ਅਤੇ ਹੋਰਨਾਂ ਵਲੋਂ ਸਨਮਾਨ ਵੀ ਕੀਤਾ ਗਿਆ ।
Ad Position 22
No active advertisement
ਪਿਛਲੀ ਖ਼ਬਰ ਨੂਰਪੁਰ ਬੇਦੀ ਤੋਂ ਪਿੰਡ ਜੱਟਪੁਰ ਮਾਰਗ ’ਤੇ ਗੰਦੇ ਪਾਣੀ ਦੀ ਨਿਕਾਸੀ ਲਈ ਨਾਲੇ ਦਾ ਨਿਰਮਾਣ ਜੰਗੀ ਪੱਧਰ ’ਤੇ ਜਾਰੀ ਅਗਲੀ ਖ਼ਬਰ ਭਾਜਪਾ ਮੰਡਲ ਭਨੂਪਲੀ ਦੀ ਕਾਰਜਕਾਰਨੀ ਦੀ ਹੋਈ ਮੀਟਿੰਗ
Ad Position 24