ਨੂਰਪੁਰ ਬੇਦੀ ਤੋਂ ਪਿੰਡ ਜੱਟਪੁਰ ਮਾਰਗ ’ਤੇ ਗੰਦੇ ਪਾਣੀ ਦੀ ਨਿਕਾਸੀ ਲਈ ਨਾਲੇ ਦਾ ਨਿਰਮਾਣ ਜੰਗੀ ਪੱਧਰ ’ਤੇ ਜਾਰੀ
ਨੂਰਪੁਰ ਬੇਦੀ, 26 ਅਕਤੂਬਰ (ਵਿੰਦਰ ਪਾਲ ਝਾਂਡੀਆਂ)-ਨੂਰਪੁਰ ਬੇਦੀ ਤੋਂ ਜੱਟਪੁਰ ਮਾਰਗ ’ਤੇ ਗੰਦੇ ਪਾਣੀ ਦੀ ਨਿਕਾਸੀ ਦੀ ਸਮੱਸਿਆ ਨੂੰ ਹੱਲ ਕਰਨ ਲਈ ਵੱਡੇ ਨਿਕਾਸੀ ਨਾਲੇ ਦਾ ਨਿਰਮਾਣ ਕਾਰਜ ਇਸ ਸਮੇਂ ਜੰਗੀ ਪੱਧਰ ’ਤੇ ਜਾਰੀ ਹੈ। ਹਲਕਾ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਬੀ.
ਨ
ਨੂਰਪੁਰ ਬੇਦੀ ਤੋਂ ਜੱਟਪੁਰ ਮਾਰਗ ’ਤੇ ਬਣਾਏ ਜਾ ਰਹੇ ਨਾਲੇ ਦੇ ਚੱਲ ਰਹੇ ਨਿਰਮਾਣ ਕਾਰਜ ਦਾ ਦ੍ਰਿਸ਼। ਤਸਵੀਰ: ਵਿੰਦਰਪਾਲ ਝਾਂਡੀਆਂ।
27-10-2026
ਨੂਰਪੁਰ ਬੇਦੀ, 26 ਅਕਤੂਬਰ (ਵਿੰਦਰ ਪਾਲ ਝਾਂਡੀਆਂ)-ਨੂਰਪੁਰ ਬੇਦੀ ਤੋਂ ਜੱਟਪੁਰ ਮਾਰਗ ’ਤੇ ਗੰਦੇ ਪਾਣੀ ਦੀ ਨਿਕਾਸੀ ਦੀ ਸਮੱਸਿਆ ਨੂੰ ਹੱਲ ਕਰਨ ਲਈ ਵੱਡੇ ਨਿਕਾਸੀ ਨਾਲੇ ਦਾ ਨਿਰਮਾਣ ਕਾਰਜ ਇਸ ਸਮੇਂ ਜੰਗੀ ਪੱਧਰ ’ਤੇ ਜਾਰੀ ਹੈ। ਹਲਕਾ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਬੀ.ਐਸ.ਐਨ . ਐਲ. ਐਕਸਚੇਂਜ ਤੋਂ ਰਾਧਾ ਸੁਆਮੀ ਸਤਿਸੰਗ ਘਰ ਤੋਂ ਅੱਗੇ ਤੱਕ ਇਹ ਨਾਲਾ ਬਣਾਇਆ ਜਾ ਰਿਹਾ ਹੈ। ਲਗਭਗ 300 ਮੀਟਰ ਲੰਬੇ ਇਸ ਨਾਲੇ ਦੇ ਨਿਰਮਾਣ ਨਾਲ ਇਲਾਕੇ ਵਿਚ ਗੰਦੇ ਪਾਣੀ ਦੀ ਨਿਕਾਸੀ ਸਬੰਧੀ ਲੰਬੇ ਸਮੇਂ ਤੋਂ ਪੇਸ਼ ਆ ਰਹੀ ਸਮੱਸਿਆ ਦੇ ਹੱਲ ਦੀ ਉਮੀਦ ਹੈ। ਦੱਸਣਯੋਗ ਹੈ ਕਿ ਇਸ ਸੜਕ ’ਤੇ ਪਹਿਲਾਂ ਛੋਟੇ ਪਾਈਪਾਂ ਰਾਹੀਂ ਪਾਣੀ ਦੀ ਨਿਕਾਸੀ ਦਾ ਪ੍ਰਬੰਧ ਕੀਤਾ ਗਿਆ ਸੀ। ਪਰ ਪਾਈਪਾਂ ਦਾ ਆਕਾਰ ਛੋਟਾ ਹੋਣ ਕਾਰਨ ਉਨ੍ਹਾਂ ਵਿਚ ਅਕਸਰ ਗੰਦਗੀ ਫਸ ਜਾਂਦੀ ਸੀ, ਜਿਸ ਨਾਲ ਪਾਣੀ ਦੀ ਨਿਕਾਸੀ ਪ੍ਰਭਾਵਿਤ ਹੁੰਦੀ ਸੀ। ਇਸ ਕਾਰਨ ਕਈ ਵਾਰ ਗੰਦਾ ਪਾਣੀ ਸੜਕ ’ਤੇ ਆ ਜਾਂਦਾ ਸੀ ਅਤੇ ਰਾਹਗੀਰਾਂ ਤੇ ਆਸ-ਪਾਸ ਦੇ ਲੋਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ। ਜਦੋਂ ਇਹ ਸਮੱਸਿਆ ਹਲਕਾ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਦੇ ਧਿਆਨ ਵਿਚ ਲਿਆਂਦੀ ਗਈ ਤਾਂ ਉਨ੍ਹਾਂ ਨੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਇਸ ਦੇ ਸਥਾਈ ਹੱਲ ਲਈ ਵੱਡਾ ਨਿਕਾਸੀ ਨਾਲਾ ਬਣਾਉਣ ਦੇ ਨਿਰਦੇਸ਼ ਦਿੱਤੇ। ਇਸ ਤੋਂ ਬਾਅਦ ਸਬੰਧਤ ਕੰਮ ਸ਼ੁਰੂ ਕਰਵਾਇਆ ਗਿਆ, ਜੋ ਹੁਣ ਤੇਜ਼ੀ ਨਾਲ ਅੱਗੇ ਵਧ ਰਿਹਾ ਹੈ। ਇਸ ਨਵੇਂ ਨਾਲੇ ਦੇ ਬਣਨ ਨਾਲ ਪਾਣੀ ਦੀ ਨਿਕਾਸੀ ਪਹਿਲਾਂ ਨਾਲੋਂ ਸੁਚਾਰੂ ਹੋਣ ਦੀ ਸੰਭਾਵਨਾ ਹੈ। ਇਸ ਨਾਲ ਪਾਈਪਾਂ ਵਿਚ ਗੰਦਗੀ ਫਸਣ ਅਤੇ ਪਾਣੀ ਸੜਕ ’ਤੇ ਆਉਣ ਦੀ ਸਮੱਸਿਆ ਨੂੰ ਘਟਾਉਣ ਵਿਚ ਮਦਦ ਮਿਲੇਗੀ। ਨਾਲ ਹੀ ਇਲਾਕੇ ਦੇ ਲੋਕਾਂ ਨੂੰ ਰੋਜ਼ਾਨਾ ਆਉਣ-ਜਾਣ ਦੌਰਾਨ ਪੇਸ਼ ਆਉਂਦੀਆਂ ਮੁਸ਼ਕਲਾਂ ਤੋਂ ਵੀ ਰਾਹਤ ਮਿਲਣ ਦੀ ਉਮੀਦ ਹੈ। ਇਲਾਕਾ ਵਾਸੀਆਂ ਲਈ ਇਹ ਨਿਰਮਾਣ ਕਾਰਜ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ, ਕਿਉਂਕਿ ਇਸ ਨਾਲ ਗੰਦੇ ਪਾਣੀ ਦੀ ਨਿਕਾਸੀ ਲਈ ਵਧੇਰੇ ਸਮਰੱਥ ਪ੍ਰਬੰਧ ਉਪਲਬਧ ਹੋਵੇਗਾ।