28-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਰੂਪਨਗਰ ਦੇ ਵੈੱਲਫੇਅਰ ਬੋਰਡਾਂ ਨੇ ਲੋਕ ਭਲਾਈ ਲਈ ਖਿੱਚੀ ਰਣਨੀਤੀ , ਸਰਕਾਰੀ ਯੋਜਨਾਵਾਂ ਘਰ - ਘਰ ਪਹੁੰਚਾਉਣ ’ ਤੇ ਜ਼ੋਰ ਸੰਜੀਵ ਗੌਤਮ ਤੇ ਚੇਤਨ ਕਾਲੀਆ ਦੀ ਅਗਵਾਈ ਹੇਠ ਸਮਾਜਿਕ ਮੁੱਦਿਆਂ ’ਤੇ ਚਰਚਾ

ਰੂਪਨਗਰ, 27 ਅਕਤੂਬਰ (ਸਤਨਾਮ ਸਿੰਘ ਸੱਤੀ)-ਜ਼ਿਲ੍ਹਾ ਰੂਪਨਗਰ ਦੇ ਵੱਖ-ਵੱਖ ਵੈੱਲਫੇਅਰ ਬੋਰਡਾਂ ਦੇ ਚੇਅਰਮੈਨਾਂ ਅਤੇ ਨੁਮਾਇੰਦਿਆਂ ਦੀ ਮੀਟਿੰਗ ਜ਼ਿਲ੍ਹਾ ਇੰਚਾਰਜ ਸੰਜੀਵ ਗੌਤਮ ਅਤੇ ਯੂਥ ਵਿੰਗ ਦੇ ਜ਼ਿਲ੍ਹਾ ਇੰਚਾਰਜ ਪ੍ਰਧਾਨ ਚੇਤਨ ਕਾਲੀਆ ਦੀ ਅਗਵਾਈ ਹੇਠ ਹੋਈ। ਮੀਟਿੰਗ ਦੌਰਾਨ ਵੱਖ-ਵੱਖ ਸਮਾਜਾਂ ਨਾਲ ਸਬੰਧਿਤ ਸਮੱਸਿਆਵਾਂ, ਲੋਕ ਭਲਾਈ ਦੇ ਮੁੱਦਿਆਂ ਅਤੇ ਪੰਜਾਬ ਸਰਕਾਰ ਦੀਆਂ ਯੋਜਨਾਵਾਂ ਨੂੰ ਲੋਕਾਂ ਤੱਕ ਪਹੁੰਚਾਉਣ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ।

Ad Position 21
No active advertisement
ਨਹਿਰੀ ਵਿਸ਼ਰਾਮ ਘਰ ਰੂਪਨਗਰ ਵਿਖੇ ਮੀਟਿੰਗ ਉਪਰੰਤ ਵੱਖ-ਵੱਖ ਬੋਰਡਾਂ ਦੇ ਚੇਅਰਮੈਨ ਅਤੇ ਹੋਰ ਅਹੁਦੇਦਾਰ ਸਾਹਿਬਾਨ। 28-10-2026
ਰੂਪਨਗਰ, 27 ਅਕਤੂਬਰ (ਸਤਨਾਮ ਸਿੰਘ ਸੱਤੀ)-ਜ਼ਿਲ੍ਹਾ ਰੂਪਨਗਰ ਦੇ ਵੱਖ-ਵੱਖ ਵੈੱਲਫੇਅਰ ਬੋਰਡਾਂ ਦੇ ਚੇਅਰਮੈਨਾਂ ਅਤੇ ਨੁਮਾਇੰਦਿਆਂ ਦੀ ਮੀਟਿੰਗ ਜ਼ਿਲ੍ਹਾ ਇੰਚਾਰਜ ਸੰਜੀਵ ਗੌਤਮ ਅਤੇ ਯੂਥ ਵਿੰਗ ਦੇ ਜ਼ਿਲ੍ਹਾ ਇੰਚਾਰਜ ਪ੍ਰਧਾਨ ਚੇਤਨ ਕਾਲੀਆ ਦੀ ਅਗਵਾਈ ਹੇਠ ਹੋਈ। ਮੀਟਿੰਗ ਦੌਰਾਨ ਵੱਖ-ਵੱਖ ਸਮਾਜਾਂ ਨਾਲ ਸਬੰਧਿਤ ਸਮੱਸਿਆਵਾਂ, ਲੋਕ ਭਲਾਈ ਦੇ ਮੁੱਦਿਆਂ ਅਤੇ ਪੰਜਾਬ ਸਰਕਾਰ ਦੀਆਂ ਯੋਜਨਾਵਾਂ ਨੂੰ ਲੋਕਾਂ ਤੱਕ ਪਹੁੰਚਾਉਣ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਦੇ ਨਾਲ ਹੀ ਸਰਕਾਰੀ ਯੋਜਨਾਵਾਂ ਬਾਰੇ ਲੋਕਾਂ ਨੂੰ ਘਰ-ਘਰ ਜਾ ਕੇ ਜਾਗਰੂਕ ਕਰਨ ਲਈ ਰਣਨੀਤੀ ਵੀ ਉਲੀਕੀ ਗਈ। ਇਸ ਮੌਕੇ ਸੰਜੀਵ ਗੌਤਮ ਨੇ ਕਿਹਾ ਕਿ ਵੈੱਲਫੇਅਰ ਬੋਰਡਾਂ ਦੇ ਨੁਮਾਇੰਦਿਆਂ ਦੀ ਜ਼ਿੰਮੇਵਾਰੀ ਆਪਣੇ ਸਮਾਜ ਦੀਆਂ ਸਮੱਸਿਆਵਾਂ ਨੂੰ ਉਠਾਉਣ ਦੇ ਨਾਲ-ਨਾਲ ਲੋਕ ਭਲਾਈ ਲਈ ਕੰਮ ਕਰਨਾ ਵੀ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਯੋਜਨਾਵਾਂ ਦਾ ਲਾਭ ਯੋਗ ਲਾਭਪਾਤਰੀਆਂ ਤੱਕ ਪਹੁੰਚਾਉਣ ਲਈ ਲੋਕਾਂ ਨੂੰ ਸਹੀ ਜਾਣਕਾਰੀ ਦੇਣੀ ਜ਼ਰੂਰੀ ਹੈ। ਉਨ੍ਹਾਂ ਬੋਰਡਾਂ ਦੇ ਨੁਮਾਇੰਦਿਆਂ ਨੂੰ ਆਪਣੇ ਖੇਤਰਾਂ ਵਿਚ ਲੋਕਾਂ ਨਾਲ ਸੰਪਰਕ ਬਣਾਈ ਰੱਖਣ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਸਾਂਝੇ ਯਤਨ ਕਰਨ ਦੀ ਅਪੀਲ ਕੀਤੀ। ਯੂਥ ਵਿੰਗ ਦੇ ਜ਼ਿਲ੍ਹਾ ਇੰਚਾਰਜ ਪ੍ਰਧਾਨ ਚੇਤਨ ਕਾਲੀਆ ਨੇ ਕਿਹਾ ਕਿ ਨੌਜਵਾਨਾਂ ਨੂੰ ਲੋਕਾਂ ਨਾਲ ਜੁੜ ਕੇ ਸਰਕਾਰ ਦੀਆਂ ਯੋਜਨਾਵਾਂ ਬਾਰੇ ਜਾਗਰੂਕਤਾ ਫੈਲਾਉਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਵੱਖ-ਵੱਖ ਵੈਲਫੇਅਰ ਬੋਰਡਾਂ ਦੇ ਨੁਮਾਇੰਦਿਆਂ ਦੇ ਸਹਿਯੋਗ ਨਾਲ ਲੋਕਾਂ ਦੀਆਂ ਸਮੱਸਿਆਵਾਂ ਨੂੰ ਸਬੰਧਿਤ ਅਧਿਕਾਰੀਆਂ ਅਤੇ ਸਰਕਾਰ ਤੱਕ ਪਹੁੰਚਾਉਣ ਲਈ ਯਤਨ ਜਾਰੀ ਰੱਖੇ ਜਾਣਗੇ। ਮੀਟਿੰਗ ਵਿਚ ਅਗਰਵਾਲ ਵੈਲਫੇਅਰ ਬੋਰਡ ਦੇ ਚੇਅਰਮੈਨ ਰਾਕੇਸ਼ ਜਿੰਦਲ,ਰਾਜਪੂਤ ਬੋਰਡ ਦੇ ਚੇਅਰਮੈਨ ਰਜਿੰਦਰ ਰਾਣਾ, ਗੁੱਜਰ ਬੋਰਡ ਦੇ ਸ਼ਮਸ਼ੇਰ ਸਿੰਘ, ਸਵਰਨਕਾਰ ਬੋਰਡ ਦੇ ਸਾਹਿਲ ਕੁਮਾਰ, ਖੱਤਰੀ ਅਰੋੜਾ ਵੈੱਲਫੇਅਰ ਬੋਰਡ ਦੇ ਜ਼ਿਲ੍ਹਾ ਚੇਅਰਮੈਨ ਦੀਪਕ ਸੋਨੀ, ਖੱਤਰੀ ਅਰੋੜਾ ਹਲਕਾ ਚੇਅਰਮੈਨ ਰਾਹੁਲ ਸੋਨੀ, ਸਵਰਨਕਾਰ ਬੋਰਡ ਦੇ ਸ੍ਰੀ ਅਨੰਦਪੁਰ ਸਾਹਿਬ ਹਲਕਾ ਚੇਅਰਮੈਨ ਮੁਕੇਸ਼ ਵਰਮਾ, ਰਾਜਪੂਤ ਵੈੱਲਫੇਅਰ ਬੋਰਡ ਦੇ ਸ੍ਰੀ ਅਨੰਦਪੁਰ ਸਾਹਿਬ ਹਲਕਾ ਚੇਅਰਮੈਨ ਕਿਰਨਦੀਪ ਰਾਣਾ, ਗੁੱਜਰ ਵੈੱਲਫੇਅਰ ਬੋਰਡ ਦੇ ਜ਼ਿਲ੍ਹਾ ਚੇਅਰਮੈਨ ਅਤੇ ਹਲਕਾ ਰੂਪਨਗਰ ਦੇ ਨੁਮਾਇੰਦੇ ਅੱਛਰ ਸਿੰਘ ਪੰਮੂ ਅਤੇ ਕਾਰਤਿਕ ਕੌਸ਼ਲ ਸਮੇਤ ਹੋਰ ਮੈਂਬਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਭਗਵਾਨ ਵਾਲਮੀਕਿ ਜੀ ਦਾ ਪ੍ਰਕਾਸ਼ ਪੁਰਬ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ, ਰਾਣਾ ਕੇ. ਪੀ.... ਅਗਲੀ ਖ਼ਬਰ ਭੱਕੂਮਾਜਰਾ ਨੇੜੇ 3 ਵਾਹਨਾਂ ਵਿਚਾਲੇ ਵਾਪਰੇ ਭਿਆਨਕ ਹਾਦਸੇ ’ ਚ 3 ਜ਼ਖ਼ਮੀ , ਹਾਦਸੇ ਉਪਰੰਤ ਇੱਕ ਟਿੱਪਰ ਨੂੰ ਲੱਗੀ ਅੱਗ
Ad Position 24