28-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਗਗਨਦੀਪ ਸਿੰਘ ਬੈਂਸ ਨੂੰ ਸੋਈ ਦਾ ਜ਼ਿਲ੍ਹਾ ਪ੍ਰਧਾਨ ਕੀਤਾ ਨਿਯੁਕਤ

ਕਾਹਨਪੁਰ ਖੂਹੀ, 27 ਅਕਤੂਬਰ (ਗੁਰਬੀਰ ਸਿੰਘ ਵਾਲੀਆ)-ਅਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਨੌਜਵਾਨਾਂ ਵਿਚ ਨਵਾਂ ਜੋਸ਼ ਪੈਦਾ ਕਰਨ ਨੂੰ ਲੈ ਕੇ, ਸਾਬਕਾ ਕੈਬਨਿਟ ਮੰਤਰੀ ਡਾ. ਦਲਜੀਤ ਸਿੰਘ ਚੀਮਾ ਦੀ ਸਿਫ਼ਾਰਸ਼ ’ਤੇ ਅੱਜ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਵਿਦਿਆਰਥੀ ਵਿੰਗ ਦੀ ਚੋਣ ਕੀਤੀ ਗਈ।

Ad Position 21
No active advertisement
ਅਜੀਤ ਡੈਸਕ 28-10-2026
ਕਾਹਨਪੁਰ ਖੂਹੀ, 27 ਅਕਤੂਬਰ (ਗੁਰਬੀਰ ਸਿੰਘ ਵਾਲੀਆ)-ਅਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਨੌਜਵਾਨਾਂ ਵਿਚ ਨਵਾਂ ਜੋਸ਼ ਪੈਦਾ ਕਰਨ ਨੂੰ ਲੈ ਕੇ, ਸਾਬਕਾ ਕੈਬਨਿਟ ਮੰਤਰੀ ਡਾ. ਦਲਜੀਤ ਸਿੰਘ ਚੀਮਾ ਦੀ ਸਿਫ਼ਾਰਸ਼ ’ਤੇ ਅੱਜ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਵਿਦਿਆਰਥੀ ਵਿੰਗ ਦੀ ਚੋਣ ਕੀਤੀ ਗਈ। ਇਸ ਮੌਕੇ ਸ਼੍ਰੀ ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਵਿਦਿਆਰਥੀ ਪਿੰਡ ਕਲਮਾਂ ਤੋਂ ਆਗੂ ਗਗਨਦੀਪ ਸਿੰਘ ਬੈਂਸ ਨੂੰ ਸਰਬਸੰਮਤੀ ਨਾਲ ਸੋਈ ਦਾ ਜ਼ਿਲ੍ਹਾ ਪ੍ਰਧਾਨ ਚੁਣਿਆ ਗਿਆ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਦਰਬਾਰਾ ਸਿੰਘ ਬਾਲਾ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਦਲਜੀਤ ਸਿੰਘ ਭਿੰਡਰ ਨੇ ਵਿਦਿਆਰਥੀ ਵਿੰਗ ਦੇ ਨਵ ਨਿਯੁਕਤ ਪ੍ਰਧਾਨ ਨੂੰ ਸਿਰੋਪਾਓ ਭੇਟ ਕਰਦਿਆਂ ਕਿਹਾ ਕਿ ਇਸ ਚੋਣ ਨਾਲ ਨੌਜਵਾਨਾਂ ਵਿਚ ਨਵਾਂ ਜੋਸ਼ ਪੈਦਾ ਹੋਵੇਗਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਹੱਥ ਮਜ਼ਬੂਤ ਹੋਣਗੇ। ਇਸ ਮੌਕੇ ਰਣਵੀਰ ਰਾਣਾ ਨੇ ਪਾਰਟੀ ਵਲੋਂ ਦਿੱਤੀ ਇਸ ਵੱਡੀ ਜ਼ਿੰਮੇਵਾਰੀ ਲਈ ਸਮੁੱਚੀ ਅਕਾਲੀ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਵਿਸ਼ਵਾਸ ਦਿਵਾਇਆ ਕਿ ਉਹ ਪਾਰਟੀ ਦੀ ਚੜ੍ਹਦੀਕਲਾ ਲਈ ਦਿਨ ਰਾਤ ਇੱਕ ਕਰ ਦੇਣਗੇ ਅਤੇ ਵਿਦਿਆਰਥੀ ਮਸਲਿਆਂ ਨੂੰ ਹੱਲ ਕਰਵਾਉਣ ਨੂੰ ਤਰਜੀਹ ਦੇਣਗੇ। ਇਸ ਮੌਕੇ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਦਰਬਾਰਾ ਸਿੰਘ ਬਾਲਾ, ਰਣਵੀਰ ਸਿੰਘ ਰਾਣਾ, ਡਾ ਦਲਜੀਤ ਸਿੰਘ ਭਿੰਡਰ ਮੈਂਬਰ ਸ਼੍ਰੋਮਣੀ ਕਮੇਟੀ, ਸੰਦੀਪ ਸਿੰਘ ਕਲੋਤਾ, ਉਦੇਸ਼ ਰਾਣਾ, ਕਰਮ ਸਿੰਘ ਕਲਵਾਂ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ, ਖ਼ੁਸ਼ਹਾਲ ਸਿੰਘ ਕਲਵਾਂ, ਮੰਗਲ ਸਿੰਘ ਗਿੱਲ, ਦਲਵਾਰਾ ਸਿੰਘ ਕਲਵਾਂ ਸੰਮਤੀ ਮੈਂਬਰ, ਗਗਨਦੀਪ ਸਿੰਘ ਬੈਂਸ ਸਮੇਤ ਵੱਡੀ ਗਿਣਤੀ ਵਿਚ ਵਿਦਿਆਰਥੀ ਆਗੂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਨਗਰ ਕੀਰਤਨ ਸਜਾਇਆ ਅਗਲੀ ਖ਼ਬਰ ਮੈਨੇਜਰ ਭਰਭੂਰ ਸਿੰਘ ਨਾਮਦੇਵ ਭਵਨ ਸਭਾ ਮੋਰਿੰਡਾ ਦੇ ਪ੍ਰਧਾਨ ਬਣੇ
Ad Position 24