28-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਖ਼ਾਲਸਾ ਕਾਲਜ ਸ੍ਰੀ ਚਮਕੌਰ ਸਾਹਿਬ ਵਿਖੇ ਲਗਾਇਆ ਇੱਕ ਰੋਜ਼ਾ ਐੱਨ . ਐੱਸ . ਐੱਸ . ਕੈਂਪ

ਸ੍ਰੀ ਚਮਕੌਰ ਸਾਹਿਬ, 27 ਅਕਤੂਬਰ (ਜਗਮੋਹਣ ਸਿੰਘ ਨਾਰੰਗ)-ਸਥਾਨਕ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਬੀਬੀ ਸ਼ਰਨ ਕੌਰ ਖ਼ਾਲਸਾ ਕਾਲਜ ਦੇ ਐੱਨ. ਐੱਸ.

Ad Position 21
No active advertisement
ਭਾਸ਼ਾ ਵਿਭਾਗ ਵਲੋਂ ਲਗਾਈ ਪੁਸਤਕ ਪ੍ਰਦਰਸ਼ਨੀ ਦੀ ਤਸਵੀਰ। 28-10-2026
ਸ੍ਰੀ ਚਮਕੌਰ ਸਾਹਿਬ, 27 ਅਕਤੂਬਰ (ਜਗਮੋਹਣ ਸਿੰਘ ਨਾਰੰਗ)-ਸਥਾਨਕ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਬੀਬੀ ਸ਼ਰਨ ਕੌਰ ਖ਼ਾਲਸਾ ਕਾਲਜ ਦੇ ਐੱਨ.ਐੱਸ.ਐੱਸ. ਯੂਨਿਟ ਵਲੋਂ ਪ੍ਰਿੰਸੀਪਲ ਡਾ ਬਲਜੀਤ ਸਿੰਘ ਦੀ ਅਗਵਾਈ ਹੇਠ ਸਵੱਛ ਭਾਰਤ ਅਭਿਆਨ ਤਹਿਤ ਇੱਕ ਰੋਜ਼ਾ ਐੱਨ.ਐੱਸ.ਐੱਸ. ਕੈਂਪ ਲਗਾਇਆ ਗਿਆ। ਇਸ ਮੌਕੇ ਐੱਨ.ਐੱਸ.ਐੱਸ. ਪ੍ਰੋਗਰਾਮ ਅਫ਼ਸਰ ਪ੍ਰੋ ਮਧੂ ਡਡਵਾਲ ਨੇ ਦੱਸਿਆ ਕਿ ਕੈਂਪ ਵਿਚ 50 ਵਲੰਟੀਅਰਾਂ ਨੇ ਭਾਗ ਲਿਆ ਅਤੇ ਕਾਲਜ ਕੈਂਪਸ ਦੀ ਸਫ਼ਾਈ ਵਿਚ ਯੋਗਦਾਨ ਪਾਇਆ। ਵਲੰਟੀਅਰਾਂ ਨੂੰ ਕੂੜੇ ਦੇ ਸਹੀ ਨਿਪਟਾਰੇ, ਪਲਾਸਟਿਕ ਦੀ ਵਰਤੋਂ ਘਟਾਉਣ ਅਤੇ ਵਾਤਾਵਰਨ ਦੀ ਸੰਭਾਲ ਪ੍ਰਤੀ ਜਾਗਰੂਕ ਕੀਤਾ ਗਿਆ। ਇਸ ਉਪਰਾਲੇ ਦਾ ਮੁੱਖ ਉਦੇਸ਼ ਵਿਦਿਆਰਥੀਆਂ ਵਿਚ ਸਵੱਛਤਾ ਅਤੇ ਸਮਾਜਿਕ ਜ਼ਿੰਮੇਵਾਰੀ ਦੀ ਭਾਵਨਾ ਪੈਦਾ ਕਰਨਾ ਸੀ। ਵਿਦਿਆਰਥੀਆਂ ਨੂੰ ਸਵੱਛਤਾ ਨੂੰ ਆਪਣੇ ਰੋਜ਼ਾਨਾ ਜੀਵਨ ਦਾ ਹਿੱਸਾ ਬਣਾਉਣ ਅਤੇ ਸਮਾਜ ਵਿਚ ਸਫ਼ਾਈ ਪ੍ਰਤੀ ਜਾਗਰੂਕਤਾ ਫੈਲਾਉਣ ਲਈ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਡਾ ਅੰਮ੍ਰਿਤਾ ਸੇਖੋਂ, ਪ੍ਰੋ ਸੁਖਵਿੰਦਰ ਕੌਰ, ਦੀਪਕ ਵਰਮਾ ਅਤੇ ਐੱਨ.ਐੱਸ.ਐੱਸ. ਵਲੰਟੀਅਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮੋਰਿੰਡਾ ਵਿਚ ਸਫ਼ਾਈ ਪ੍ਰਬੰਧਾਂ ਦੀ ਹਾਲਤ ਤਰਸਯੋਗ , ਲੋਕ ਪ੍ਰੇਸ਼ਾਨ ਅਗਲੀ ਖ਼ਬਰ ਬੇਲਾ ਕਾਲਜ ਦਾ ਖੇਤਰੀ ਯੁਵਕ ਮੇਲੇ ਵਿਚ ਸ਼ਾਨਦਾਰ ਪ੍ਰਦਰਸ਼ਨ
Ad Position 24