ਬੁਢਾਪਾ ਤੇ ਹੋਰ ਪੈਨਸ਼ਨਾਂ 5,000 ਰੁਪਏ ਪ੍ਰਤੀ ਮਹੀਨਾ ਕਰਨ ਦੀ ਮੰਗ
ਘਨੌਲੀ, 27 ਅਕਤੂਬਰ (ਜਸਵੀਰ ਸਿੰਘ ਸੈਣੀ)-ਇਲਾਕਾ ਸੰਘਰਸ਼ ਕਮੇਟੀ ਲੋਦੀ ਮਾਜਰਾ ਘਨੌਲੀ ਨੇ ਬੁਢਾਪਾ ਅਤੇ ਹੋਰ ਸਮਾਜਿਕ ਸੁਰੱਖਿਆ ਪੈਨਸ਼ਨਾਂ ਵਧਾ ਕੇ 5,000 ਰੁਪਏ ਪ੍ਰਤੀ ਮਹੀਨਾ ਕਰਨ ਦੀ ਮੰਗ ਕੀਤੀ ਹੈ। ਅੱਜ ਪਿੰਡ ਪਤਿਆਲਾ ਵਿਖੇ ਕਮੇਟੀ ਦੇ ਪ੍ਰਧਾਨ ਨਿਰਮਲ ਸਿੰਘ ਲੋਦੀ ਮਾਜਰਾ ਅਤੇ ਜਨਰਲ ਸਕੱਤਰ ਗਿਆਨ ਸਿੰਘ ਘਨੌਲੀ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਚੋਣਾਂ ਦੌਰਾਨ ਪੈਨਸ਼ਨਾਂ ਵਿਚ ਵਾਧਾ ਕਰਨ ਸਬੰਧੀ ਕੀਤੇ ਵਾਅਦਿਆਂ ਨੂੰ ਪੂਰਾ ਨਾ ਕਰਨ ਕਾਰਨ ਬਜ਼ੁਰਗਾਂ ਅਤੇ ਲੋੜਵੰਦ ਵਰਗਾਂ ਵਿਚ ਨਿਰਾਸ਼ਾ ਪਾਈ ਜਾ ਰਹੀ ਹੈ।
ਘਨੌਲੀ, 27 ਅਕਤੂਬਰ (ਜਸਵੀਰ ਸਿੰਘ ਸੈਣੀ)-ਇਲਾਕਾ ਸੰਘਰਸ਼ ਕਮੇਟੀ ਲੋਦੀ ਮਾਜਰਾ ਘਨੌਲੀ ਨੇ ਬੁਢਾਪਾ ਅਤੇ ਹੋਰ ਸਮਾਜਿਕ ਸੁਰੱਖਿਆ ਪੈਨਸ਼ਨਾਂ ਵਧਾ ਕੇ 5,000 ਰੁਪਏ ਪ੍ਰਤੀ ਮਹੀਨਾ ਕਰਨ ਦੀ ਮੰਗ ਕੀਤੀ ਹੈ। ਅੱਜ ਪਿੰਡ ਪਤਿਆਲਾ ਵਿਖੇ ਕਮੇਟੀ ਦੇ ਪ੍ਰਧਾਨ ਨਿਰਮਲ ਸਿੰਘ ਲੋਦੀ ਮਾਜਰਾ ਅਤੇ ਜਨਰਲ ਸਕੱਤਰ ਗਿਆਨ ਸਿੰਘ ਘਨੌਲੀ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਚੋਣਾਂ ਦੌਰਾਨ ਪੈਨਸ਼ਨਾਂ ਵਿਚ ਵਾਧਾ ਕਰਨ ਸਬੰਧੀ ਕੀਤੇ ਵਾਅਦਿਆਂ ਨੂੰ ਪੂਰਾ ਨਾ ਕਰਨ ਕਾਰਨ ਬਜ਼ੁਰਗਾਂ ਅਤੇ ਲੋੜਵੰਦ ਵਰਗਾਂ ਵਿਚ ਨਿਰਾਸ਼ਾ ਪਾਈ ਜਾ ਰਹੀ ਹੈ। ਕਮੇਟੀ ਆਗੂਆਂ ਨੇ ਕਿਹਾ ਕਿ ਮਹਿੰਗਾਈ ਦੇ ਇਸ ਦੌਰ ਵਿਚ ਮੌਜੂਦਾ ਪੈਨਸ਼ਨ ਰਾਸ਼ੀ ਨਾਲ ਬਜ਼ੁਰਗਾਂ ਅਤੇ ਹੋਰ ਲੋੜਵੰਦਾਂ ਲਈ ਆਪਣੇ ਰੋਜ਼ਾਨਾ ਦੇ ਖ਼ਰਚੇ ਪੂਰੇ ਕਰਨੇ ਮੁਸ਼ਕਲ ਹੋ ਰਹੇ ਹਨ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਪੈਨਸ਼ਨਾਂ ਵਿਚ ਵਾਧਾ ਕਰਕੇ 5,000 ਰੁਪਏ ਪ੍ਰਤੀ ਮਹੀਨਾ ਕੀਤੀਆਂ ਜਾਣ, ਤਾਂ ਜੋ ਲੋੜਵੰਦ ਲੋਕਾਂ ਨੂੰ ਕੁੱਝ ਰਾਹਤ ਮਿਲ ਸਕੇ। ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਇਸ ਮੰਗ ਵੱਲ ਜਲਦੀ ਧਿਆਨ ਨਾ ਦਿੱਤਾ ਤਾਂ ਕਮੇਟੀ ਵਲੋਂ ਸੰਘਰਸ਼ ਤੇਜ਼ ਕੀਤਾ ਜਾਵੇਗਾ ਅਤੇ ਰੋਸ ਪ੍ਰਦਰਸ਼ਨ ਕੀਤੇ ਜਾਣਗੇ। ਉਨ੍ਹਾਂ ਸਰਕਾਰ ਨੂੰ ਅਪੀਲ ਕੀਤੀ ਕਿ ਬਜ਼ੁਰਗਾਂ ਅਤੇ ਲੋੜਵੰਦਾਂ ਦੇ ਹਿੱਤਾਂ ਨੂੰ ਧਿਆਨ ਵਿਚ ਰੱਖਦਿਆਂ ਪੈਨਸ਼ਨਾਂ ਵਿਚ ਵਾਧੇ ਦਾ ਫ਼ੈਸਲਾ ਜਲਦੀ ਕੀਤਾ ਜਾਵੇ। ਇਸ ਮੌਕੇ ਕਰਮ ਸਿੰਘ, ਗੰਧੀਲਾ ਸਿੰਘ, ਸੁਖਦੇਵ ਸਿੰਘ, ਲਾਭ ਸਿੰਘ,ਮਾਨ ਸਿੰਘ, ਸੁਰਿੰਦਰ ਕੌਰ ਆਦਿ ਹਾਜ਼ਰ ਸਨ।