27-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਬਿਨਾਂ ਇੱਛਾ ਤੋਂ ਕੀਤੇ ਤਪ , ਸੇਵਾ ਸਿਮਰਨ ਕਰਨ ਨਾਲ ਜੀਵ ਨੂੰ ਜੀਵਨ ’ ਚ ਹਰ ਖ਼ੁਸ਼ੀ ਸਹਿਜੇ ਹੀ ਮਿਲੇਗੀ : ਵੇਦਾਂਤ ਅਚਾਰੀਆ ਸਵਾਮੀ ਚੇਤਨਾ ਨੰਦ ਭੂਰੀਵਾਲੇ

ਨੂਰਪੁਰ ਬੇਦੀ, 27 ਅਕਤੂਬਰ (ਵਿੰਦਰ ਪਾਲ ਝਾਂਡੀਆਂ)-ਸ੍ਰੀ ਸਤਿਗੁਰੂ ਬ੍ਰਹਮ ਸਾਗਰ ਮਹਾਰਾਜ ਭੂਰੀਵਾਲੇ ਗੁਰਗੱਦੀ ਪ੍ਰੰਪਰਾ (ਗਰੀਬਦਾਸੀਯ ਸੰਪਰਦਾਇ) ਦੀ ਪਿੰਡ ਹਰੀਪੁਰ ਦੀ ਸਰਬ ਸੰਗਤ ਵਲੋਂ ਮੌਜੂਦਾ ਗੱਦੀਨਸ਼ੀਨ ਸ੍ਰੀ ਸਤਿਗੁਰੂ ਵੇਦਾਂਤ ਅਚਾਰੀਆਂ ਸਵਾਮੀ ਸ੍ਰੀ ਚੇਤਨਾ ਨੰਦ ਮਹਾਰਾਜ ਭੂਰੀਵਾਲਿਆ ਦੀ ਸਰਪ੍ਰਸਤੀ ਹੇਠ ਕਰਵਾਇਆ ਗਿਆ, ਇੱਕ ਰੋਜ਼ਾ ਸੰਤ ਸਮਾਗਮ ਕਾਸ਼ੀਪੁਰੀ ਧਾਮ ਝਾਂਡੀਆਂ ਕਲਾਂ ਵਿਖੇ ਸ਼ਰਧਾਪੂਰਵਕ ਸਮਾਪਤ ਹੋ ਗਿਆ। ਸਮਾਗਮ ਮੌਕੇ ’ਤੇ ਵੇਦਾਂਤ ਅਚਾਰੀਆਂ ਸ੍ਰੀ ਚੇਤਨਾ ਨੰਦ ਮਹਾਰਾਜ ਭੂਰੀਵਾਲਿਆ ਵਲੋਂ ਜਗਤ ਗੁਰੂ ਆਚਾਰੀਆਂ ਬਾਬਾ ਗ਼ਰੀਬ ਦਾਸ ਜੀ ਦੀ ਰਚਿਤ ਅੰਮਿਤਮਈ ਬਾਣੀ ਦੇ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ।

Ad Position 21
No active advertisement
ਅਜੀਤ ਡੈਸਕ 28-10-2026
ਨੂਰਪੁਰ ਬੇਦੀ, 27 ਅਕਤੂਬਰ (ਵਿੰਦਰ ਪਾਲ ਝਾਂਡੀਆਂ)-ਸ੍ਰੀ ਸਤਿਗੁਰੂ ਬ੍ਰਹਮ ਸਾਗਰ ਮਹਾਰਾਜ ਭੂਰੀਵਾਲੇ ਗੁਰਗੱਦੀ ਪ੍ਰੰਪਰਾ (ਗਰੀਬਦਾਸੀਯ ਸੰਪਰਦਾਇ) ਦੀ ਪਿੰਡ ਹਰੀਪੁਰ ਦੀ ਸਰਬ ਸੰਗਤ ਵਲੋਂ ਮੌਜੂਦਾ ਗੱਦੀਨਸ਼ੀਨ ਸ੍ਰੀ ਸਤਿਗੁਰੂ ਵੇਦਾਂਤ ਅਚਾਰੀਆਂ ਸਵਾਮੀ ਸ੍ਰੀ ਚੇਤਨਾ ਨੰਦ ਮਹਾਰਾਜ ਭੂਰੀਵਾਲਿਆ ਦੀ ਸਰਪ੍ਰਸਤੀ ਹੇਠ ਕਰਵਾਇਆ ਗਿਆ, ਇੱਕ ਰੋਜ਼ਾ ਸੰਤ ਸਮਾਗਮ ਕਾਸ਼ੀਪੁਰੀ ਧਾਮ ਝਾਂਡੀਆਂ ਕਲਾਂ ਵਿਖੇ ਸ਼ਰਧਾਪੂਰਵਕ ਸਮਾਪਤ ਹੋ ਗਿਆ। ਸਮਾਗਮ ਮੌਕੇ ’ਤੇ ਵੇਦਾਂਤ ਅਚਾਰੀਆਂ ਸ੍ਰੀ ਚੇਤਨਾ ਨੰਦ ਮਹਾਰਾਜ ਭੂਰੀਵਾਲਿਆ ਵਲੋਂ ਜਗਤ ਗੁਰੂ ਆਚਾਰੀਆਂ ਬਾਬਾ ਗ਼ਰੀਬ ਦਾਸ ਜੀ ਦੀ ਰਚਿਤ ਅੰਮਿਤਮਈ ਬਾਣੀ ਦੇ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਉਪਰੰਤ ਇਸ ਮੌਕੇ ’ਤੇ ਜੁੜੀਆਂ ਸੰਗਤਾਂ ਦੇ ਸਨਮੁੱਖ ਹੁੰਦਿਆਂ ਅਨਮੋਲ ਪ੍ਰਵਚਨਾਂ ਦੁਆਰਾ ਸਤਿਸੰਗ ਉਪਦੇਸ਼ ਕਰਦਿਆਂ ਵੇਦਾਂਤ ਆਚਾਰੀਆਂ ਜੀ ਮਹਾਰਾਜ ਨੇ ਕਿਹਾ ਕਿ ਬਿਨਾਂ ਇੱਛਾ ਕੀਤੇ ਤਪ ਸੇਵਾ, ਸਿਮਰਨ ਅਤੇ ਚੰਗੇ ਕਰਮ ਕਰਨ ਨਾਲ ਹੀ ਜੀਵ ਨੂੰ ਜੀਵਨ ’ਚ ਹਰ ਖ਼ੁਸ਼ੀ ਸਹਿਜੇ ਹੀ ਮਿਲੇਗੀ ਤੇ ਜਿਸ ਨਾਲ ਜੀਵ ਨੂੰ ਜੀਵਨ ਦਾ ਹਰ ਸੁੱਖ ਵੀ ਮਿਲਦਾ ਹੈ। ਆਚਾਰੀਆਂ ਜੀ ਨੇ ਕਿਹਾ ਕਿ ਜੀਵਨ ਅਨਮੋਲ ਹੈਂ ਇਸਦਾ ਸਦਉਪਯੋਗ ਕਰਦਿਆਂ ਜੀਵ ਨੂੰ ਹਰ ਪਲ ਪ੍ਰਭੂ ਦੇ ਸਿਮਰਨ ਤੇ ਨਾਮ ਸ਼ਬਦ ਦੀ ਕਮਾਈ ਦੇ ਨਾਲੋਂ ਨਾਲ ਨਿਰਸਵਾਰਥ ਸੇਵਾ ਕਰਨੀ ਚਾਹੀਦੀ ਹੈ। ਇਹ ਸਮਾਗਮ ਭੂਰੀਵਾਲੇ ਗੁਰਗੱਦੀ ਪ੍ਰਪੰਰਾ ਦੇ ਪਰਮ ਸੇਵਕ ਸਾਬਕਾ ਸਰਪੰਚ ਤੇ ਨੰਬਰਦਾਰ ਸਵਰਗੀ ਚੌਧਰੀ ਸੁਭਾਸ਼ ਚੰਦ ਹਰੀਪੁਰ ਦੇ ਪਰਿਵਾਰ ਵਲੋਂ ਉਨ੍ਹਾਂ ਦੀ ਯਾਦ,ਚ ਵਿਸ਼ੇਸ਼ ਸਹਿਯੋਗ ਦੇਕੇ ਕਰਵਾਇਆ ਗਿਆ।ਇਸ ਮੌਕੇ ਤੇ ਜੀਵਨ ਕੁਮਾਰ ਸੰਜੂ ਹਰੀਪੁਰ, ਨਰੇਸ਼ ਕੁਮਾਰ ਹਰੀਪੁਰ, ਅਖਿਲ ਭਾਰਤੀਯ ਗੁੱਜਰ ਮਹਾਂਸਭਾ ਪੰਜਾਬ ਦੇ ਪ੍ਰਧਾਨ ਤੇ ਪੰਜਾਬ ਕਾਂਗਰਸ ਬੀ.ਸੀ. ਵਿੰਗ ਜ਼ਿਲ੍ਹਾ ਰੂਪਨਗਰ ਦੇ ਪ੍ਰਧਾਨ ਕਮਲ ਚੌਹਾਨ ਟੇਡੇਵਾਲ, ਸਾਬਕਾ ਸਰਪੰਚ ਨਸੀਬ ਚੰਦ ਪਲਾਟਾ, ਬਲਵੀਰ ਚੇਚੀ, ਠੇਕੇਦਾਰ ਸਤਪਾਲ ਭਾਟੀਆ, ਸੋਹਣ ਲਾਲ ਚੇਚੀ , ਚੌਧਰੀ ਸੁਭਾਸ਼ ਰਾਮਪੁਰ, ਗੋਪਾਲ ਚੰਦ ਹਰੀਪੁਰ, ਸੁਰਿੰਦਰ ਕੁਮਾਰ ਟਿੱਬਾ ਨੰਗਲ, ਕਮਲਜੀਤ ਰੂੜੇਵਾਲ, ਧਰਮ ਚੰਦ ਮੈਹਰ, ਰੋਸ਼ਨ ਲਾਲ ਟੇਢੇਵਾਲ, ਕ੍ਰਿਸ਼ਨ ਲਾਲ ਚੌਹਾਨ, ਹੀਰਾ ਲਾਲ ਗੋਰਸੀ , ਸਰਪੰਚ ਸੰਜੀਵ ਕੁਮਾਰ, ਅਨੰਤ ਰਾਮ ਹਕਲਾ, ਚੇਤਨ ਭਾਟੀਆ, ਸਰੇਸ਼ ਭਾਟੀਆ ਆਦਿ ਸਮੇਤ ਵੱਡੀ ਗਿਣਤੀ, ’ਚ ਸੰਗਤਾਂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪਿੰਡ ਓਇੰਦ ਵਿਖੇ ਐੱਨ.ਆਰ.ਆਈ ਪਰਿਵਾਰ ਸਕੂਲ ਨੂੰ ਸਮਾਨ ਭੇਟ ਕਰਦੇ ਹੋਏ। ਅਗਲੀ ਖ਼ਬਰ ਭਗਵਾਨ ਵਾਲਮੀਕਿ ਜੀ ਦੇ ਆਦਰਸ਼ਾਂ ਤੋਂ ਸੇਧ ਲੈ ਕੇ ਸਮਾਜਿਕ ਬਰਾਬਰੀ ਦਾ ਸੁਨੇਹਾ ਅਪਣਾਈਏ : ਵਿਸ਼ਵ ਪਾਲ ਰਾਣਾ
Ad Position 24