29-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-10-2026

ਹਵਾ ਦੀ ਗੁਣਵੱਤਾ ਨੂੰ ਕਾਇਮ ਰੱਖਣ ਲਈ ਲੋਕ ਕੂੜਾ - ਕਰਕਟ ਸਾੜਨ ਅਤੇ ਪਟਾਕੇ ਚਲਾਉਣ ਤੋਂ ਗੁਰੇਜ਼ ਕਰਨ - ਸਿਵਲ ਸਰਜਨ

ਰੂਪਨਗਰ, 28 ਅਕਤੂਬਰ (ਯਸ਼ਵੰਤ ਬੱਸੀ)-ਹਵਾ ਪ੍ਰਦੂਸ਼ਣ ਕਾਰਨ ਸਿਹਤ ’ਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਨੂੰ ਧਿਆਨ ਵਿਚ ਰੱਖਦਿਆਂ ਸਿਵਲ ਸਰਜਨ ਰੂਪਨਗਰ ਡਾ. ਵਿਵੇਕ ਕਟਾਰੀਆ ਨੇ ਲੋਕਾਂ ਨੂੰ ਪਰਾਲੀ, ਕੂੜਾ-ਕਰਕਟ ਅਤੇ ਹੋਰ ਰਹਿੰਦ-ਖੂੰਹਦ ਸਾੜਨ ਦੇ ਨਾਲ-ਨਾਲ ਪਟਾਕੇ ਚਲਾਉਣ ਤੋਂ ਗੁਰੇਜ਼ ਕਰਨ ਦੀ ਅਪੀਲ ਕੀਤੀ ਹੈ।

Ad Position 21
No active advertisement
ਅਜੀਤ ਡੈਸਕ 29-10-2026
ਰੂਪਨਗਰ, 28 ਅਕਤੂਬਰ (ਯਸ਼ਵੰਤ ਬੱਸੀ)-ਹਵਾ ਪ੍ਰਦੂਸ਼ਣ ਕਾਰਨ ਸਿਹਤ ’ਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਨੂੰ ਧਿਆਨ ਵਿਚ ਰੱਖਦਿਆਂ ਸਿਵਲ ਸਰਜਨ ਰੂਪਨਗਰ ਡਾ. ਵਿਵੇਕ ਕਟਾਰੀਆ ਨੇ ਲੋਕਾਂ ਨੂੰ ਪਰਾਲੀ, ਕੂੜਾ-ਕਰਕਟ ਅਤੇ ਹੋਰ ਰਹਿੰਦ-ਖੂੰਹਦ ਸਾੜਨ ਦੇ ਨਾਲ-ਨਾਲ ਪਟਾਕੇ ਚਲਾਉਣ ਤੋਂ ਗੁਰੇਜ਼ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਦੱਸਿਆ ਕਿ ਹਵਾ ਵਿੱਚ ਪ੍ਰਦੂਸ਼ਕ ਤੱਤਾਂ ਦੀ ਵਧਦੀ ਮਾਤਰਾ ਸਾਹ ਪ੍ਰਣਾਲੀ ਅਤੇ ਦਿਲ ਦੀ ਸਿਹਤ ਲਈ ਨੁਕਸਾਨਦੇਹ ਹੋ ਸਕਦੀ ਹੈ, ਇਸ ਲਈ ਲੋਕਾਂ ਨੂੰ ਆਪਣੀ ਅਤੇ ਆਪਣੇ ਪਰਿਵਾਰ ਦੀ ਸਿਹਤ ਦੀ ਸੁਰੱਖਿਆ ਲਈ ਲੋੜੀਂਦੀਆਂ ਸਾਵਧਾਨੀਆਂ ਵਰਤਣੀਆਂ ਚਾਹੀਦੀਆਂ ਹਨ। ਡਾ. ਵਿਵੇਕ ਕਟਾਰੀਆ ਨੇ ਦੱਸਿਆ ਕਿ ਹਵਾ ਪ੍ਰਦੂਸ਼ਣ ਕਾਰਨ ਖੰਘ, ਸਾਹ ਲੈਣ ਵਿਚ ਤਕਲੀਫ਼, ਛਾਤੀ ਵਿੱਚ ਬੇਆਰਾਮੀ ਅਤੇ ਅੱਖਾਂ ਵਿਚ ਜਲਣ ਵਰਗੀਆਂ ਸਮੱਸਿਆਵਾਂ ਪੈਦਾ ਹੋ ਸਕਦੀਆਂ ਹਨ। ਬੱਚਿਆਂ, ਬਜ਼ੁਰਗਾਂ, ਗਰਭਵਤੀ ਔਰਤਾਂ ਅਤੇ ਦਮੇ ਜਾਂ ਦਿਲ ਦੀਆਂ ਬਿਮਾਰੀਆਂ ਤੋਂ ਪੀੜਤ ਵਿਅਕਤੀਆਂ ਨੂੰ ਪ੍ਰਦੂਸ਼ਿਤ ਹਵਾ ਤੋਂ ਬਚਣ ਲਈ ਵਿਸ਼ੇਸ਼ ਸਾਵਧਾਨੀ ਵਰਤਣ ਦੀ ਲੋੜ ਹੈ। ਉਨ੍ਹਾਂ ਦੱਸਿਆ ਕਿ ਬਾਹਰੀ ਹਵਾ ਦੀ ਗੁਣਵੱਤਾ ਖ਼ਰਾਬ ਹੋਣ ’ਤੇ ਸੈਰ, ਜੋਗਿੰਗ, ਦੌੜਨ ਅਤੇ ਭਾਰੀ ਕਸਰਤ ਕਰਨ ਤੋਂ ਗੁਰੇਜ਼ ਕੀਤਾ ਜਾਵੇ। ਖ਼ਾਸ ਤੌਰ ’ਤੇ ਵਧੇਰੇ ਆਵਾਜਾਈ ਵਾਲੀਆਂ ਸੜਕਾਂ ਅਤੇ ਪ੍ਰਦੂਸ਼ਣ ਦੇ ਸਰੋਤਾਂ ਨੇੜੇ ਕਸਰਤ ਕਰਨ ਜਾਂ ਲੰਮਾ ਸਮਾਂ ਬਿਤਾਉਣ ਤੋਂ ਬਚਿਆ ਜਾਵੇ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਮੌਸਮੀ ਫਲਾਂ ਅਤੇ ਸਬਜ਼ੀਆਂ ਨੂੰ ਆਪਣੀ ਖੁਰਾਕ ਵਿਚ ਸ਼ਾਮਲ ਕਰਨ, ਲੋੜੀਂਦੀ ਮਾਤਰਾ ਵਿਚ ਪਾਣੀ ਪੀਣ ਅਤੇ ਸਿਗਰਟ, ਬੀੜੀ ਸਮੇਤ ਹੋਰ ਤੰਬਾਕੂ ਉਤਪਾਦਾਂ ਤੋਂ ਦੂਰ ਰਹਿਣ। ਘਰਾਂ ਅੰਦਰ ਮੱਛਰ ਭਜਾਉਣ ਵਾਲੀਆਂ ਕੋਇਲਾਂ ਅਤੇ ਅਗਰਬੱਤੀਆਂ ਦੇ ਧੂੰਏਂ ਤੋਂ ਵੀ ਬਚਿਆ ਜਾਵੇ, ਕਿਉਂਕਿ ਇਹ ਵੀ ਹਵਾ ਦੀ ਗੁਣਵੱਤਾ ’ਤੇ ਮਾੜਾ ਅਸਰ ਪਾ ਸਕਦੇ ਹਨ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਸਿਹਤ ਵਿਭਾਗ ਵਲੋਂ ਜਾਰੀ ਸਾਵਧਾਨੀਆਂ ਦੀ ਪਾਲਣਾ ਕਰਨ ਅਤੇ ਸਾਫ਼ ਹਵਾ ਤੇ ਸਿਹਤਮੰਦ ਵਾਤਾਵਰਣ ਦੀ ਸਿਰਜਣਾ ਲਈ ਸਾਂਝੇ ਤੌਰ ’ਤੇ ਯਤਨ ਕਰਨ।
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਸ਼ਹੀਦਗੰਜ ਸਾਹਿਬ ਮੋਰਿੰਡਾ ਵਿਖੇ ‘ ਮਾਨਸਾ ਮੋਰਚੇ ’ ਦੀ ਸਫਲਤਾ ਲਈ ਕੀਤੀ ਅਰਦਾਸ ਅਗਲੀ ਖ਼ਬਰ ਸਫ਼ਾਈ ਸੇਵਕ ਯੂਨੀਅਨ ਅਤੇ ਐੱਸ . ਸੀ . ਭਾਈਚਾਰੇ ਦੇ ਆਗੂਆਂ ਵਲੋਂ ਜਾਂਚ ਤੇ ਕਾਰਵਾਈ ਦੀ ਮੰਗ ਭਾਜਪਾ ਜ਼ਿਲ੍ਹਾ ਪ੍ਰਧਾਨ ਅਜੈ...
Ad Position 24