29-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-10-2026

ਗੁਰਦੁਆਰਾ ਸ਼ਹੀਦਗੰਜ ਸਾਹਿਬ ਮੋਰਿੰਡਾ ਵਿਖੇ ‘ ਮਾਨਸਾ ਮੋਰਚੇ ’ ਦੀ ਸਫਲਤਾ ਲਈ ਕੀਤੀ ਅਰਦਾਸ

ਮੋਰਿੰਡਾ, 28 ਅਕਤੂਬਰ (ਤਰਲੋਚਨ ਸਿੰਘ ਕੰਗ)-ਗੁਰਦੁਆਰਾ ਸ਼ਹੀਦਗੰਜ ਸਾਹਿਬ ਮੋਰਿੰਡਾ ਵਿਖੇ ਮਾਨਸਾ ਵਿਚ ਪਰਵਿੰਦਰ ਸਿੰਘ ਝੋਟੇ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਅਰਦਾਸ ਕੀਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਨਸ਼ਾ ਵਿਰੋਧੀ ਐਕਸ਼ਨ ਕਮੇਟੀ ਮੋਰਿੰਡਾ ਦੇ ਮੈਂਬਰ ਗੁਰਚਰਨ ਸਿੰਘ ਢੋਲਣ ਮਾਜਰਾ ਅਤੇ ਗੁਰਦਰਸ਼ਨ ਸਿੰਘ ਨੇ ਦੱਸਿਆ ਕਿ ਸ੍ਰੀ ਸੁਖਮਨੀ ਸਾਹਿਬ ਅਤੇ ਜਪੁਜੀ ਸਾਹਿਬ ਜੀ ਦੇ ਭੋਗ ਪਾਉਣ ਉਪਰੰਤ ‘ਮਾਨਸਾ ਮੋਰਚੇ’ ਦੀ ਸਫਲਤਾ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ।

Ad Position 21
No active advertisement
ਅਜੀਤ ਡੈਸਕ 29-10-2026
ਮੋਰਿੰਡਾ, 28 ਅਕਤੂਬਰ (ਤਰਲੋਚਨ ਸਿੰਘ ਕੰਗ)-ਗੁਰਦੁਆਰਾ ਸ਼ਹੀਦਗੰਜ ਸਾਹਿਬ ਮੋਰਿੰਡਾ ਵਿਖੇ ਮਾਨਸਾ ਵਿਚ ਪਰਵਿੰਦਰ ਸਿੰਘ ਝੋਟੇ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਅਰਦਾਸ ਕੀਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਨਸ਼ਾ ਵਿਰੋਧੀ ਐਕਸ਼ਨ ਕਮੇਟੀ ਮੋਰਿੰਡਾ ਦੇ ਮੈਂਬਰ ਗੁਰਚਰਨ ਸਿੰਘ ਢੋਲਣ ਮਾਜਰਾ ਅਤੇ ਗੁਰਦਰਸ਼ਨ ਸਿੰਘ ਨੇ ਦੱਸਿਆ ਕਿ ਸ੍ਰੀ ਸੁਖਮਨੀ ਸਾਹਿਬ ਅਤੇ ਜਪੁਜੀ ਸਾਹਿਬ ਜੀ ਦੇ ਭੋਗ ਪਾਉਣ ਉਪਰੰਤ ‘ਮਾਨਸਾ ਮੋਰਚੇ’ ਦੀ ਸਫਲਤਾ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ। ਇਸ ਮੌਕੇ ਬੋਲਦਿਆਂ ਕਮੇਟੀ ਮੈਂਬਰ ਅਵਤਾਰ ਸਿੰਘ ਸਹੇੜੀ ਅਤੇ ਭੁਪਿੰਦਰ ਸਿੰਘ ਮੁੰਡੀਆਂ ਬਲਾਕ ਪ੍ਰਧਾਨ ਭਾਕਿਯੂ ਲੱਖੋਵਾਲ ਨੇ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਅਤੇ ਪੰਜਾਬ ਪੁਲਿਸ ਦੀ ਬੇਲੋੜੀ ਦਖ਼ਲ ਅੰਦਾਜ਼ੀ ਤੇ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰਨ ਦੀ ਵੀ ਆਲੋਚਨਾ ਕੀਤੀ। ਉਨ੍ਹਾਂ ਮੰਗ ਕੀਤੀ ਕਿ ਪਰਵਿੰਦਰ ਸਿੰਘ ਝੋਟੇ ਦੇ ਪਰਿਵਾਰ ਨੂੰ ਇਨਸਾਫ਼ ਦਿੱਤਾ ਜਾਵੇ ਅਤੇ ਪੰਜਾਬ ਵਿਚ ਨਸ਼ਿਆਂ ਨੂੰ ਨੱਥ ਪਾਈ ਜਾਵੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਕੇਵਲ ਸਿੰਘ ਓਇੰਦ, ਗੁਰਦੀਪ ਸਿੰਘ ਰਸੂਲਪੁਰ, ਕਰਨੈਲ ਸਿੰਘ ਡੂਮਛੇੜੀ, ਮਹਿੰਦਰ ਸਿੰਘ ਰੌਣੀ, ਮੇਜਰ ਸਿੰਘ ਚੱਕਲਾਂ, ਤਰਲੋਚਨ ਸਿੰਘ ਤਾਜਪੁਰਾ, ਨਿਰਮਲ ਸਿੰਘ ਛੱਜੂਮਾਜਰਾ, ਹਰਚੰਦ ਸਿੰਘ ਰਤਨਗੜ੍ਹ, ਹਰਜਿੰਦਰ ਸਿੰਘ ਭੰਗੂ, ਗੁਰਪ੍ਰੀਤ ਸਿੰਘ ਭੂਰੜੇ, ਬਲਜੀਤ ਸਿੰਘ ਦੁੱਮਣਾ, ਦਰਸ਼ਨ ਸਿੰਘ ਬੰਗੀਆਂ, ਸੰਤੋਖ ਸਿੰਘ, ਸੁਰਿੰਦਰ ਸਿੰਘ ਮੋਰਿੰਡਾ, ਮਨਿੰਦਰਜੀਤ ਸਿੰਘ ਅਤੇ ਕੁਲਵੰਤ ਸਿੰਘ ਮੁੰਡੀਆਂ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਐਸ . ਜੀ . ਐਸ . ਖ਼ਾਲਸਾ ਸਕੂਲ ਵਿਖੇ ਫ਼ੂਡ ਫੈਸਟ ਕਰਵਾਇਆ ਅਗਲੀ ਖ਼ਬਰ ਹਵਾ ਦੀ ਗੁਣਵੱਤਾ ਨੂੰ ਕਾਇਮ ਰੱਖਣ ਲਈ ਲੋਕ ਕੂੜਾ - ਕਰਕਟ ਸਾੜਨ ਅਤੇ ਪਟਾਕੇ ਚਲਾਉਣ ਤੋਂ ਗੁਰੇਜ਼ ਕਰਨ - ਸਿਵਲ ਸਰਜਨ
Ad Position 24