29-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-10-2026

ਸਵਰਨ ਪੈਲੇਸ ਤੋਂ ਨੂਰਪੁਰ ਖੁਰਦ ਨੂੰ ਜਾਣ ਵਾਲੀ ਸੜਕ ਦਾ ਕੰਮ ਆਰੰਭ ਲਗਭਗ ਪੰਜ ਕਿੱਲੋਮੀਟਰ ਲੰਬੀ ਸੜਕ ਦਾ ਕੰਮ ਜਲਦ ਕੀਤਾ ਜਾਵੇਗਾ ਮੁਕੰਮਲ

ਨੂਰਪੁਰ ਬੇਦੀ, 28 ਅਕਤੂਬਰ (ਹਰਦੀਪ ਸਿੰਘ ਢੀਂਡਸਾ)-ਹਲਕਾ ਰੂਪਨਗਰ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਹਲਕੇ ਦੀਆਂ ਸੜਕਾਂ ਦੀ ਹਾਲਤ ਸੁਧਾਰਨ ਲਈ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਸਵਰਨ ਪੈਲੇਸ ਤੋਂ ਰੂੜੇਮਾਜਰਾ ਰਾਹੀਂ ਨੂਰਪੁਰ ਖੁਰਦ ਨੂੰ ਜਾਣ ਵਾਲੀ ਸੜਕ ਨੂੰ ਨਵੇਂ ਸਿਰੇ ਤੋਂ ਬਣਾਉਣ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ। ਇਸ ਸੜਕ ਦੇ ਨਿਰਮਾਣ ਨਾਲ ਇਲਾਕੇ ਦੇ ਲੋਕਾਂ ਨੂੰ ਖਸਤਾ ਹਾਲਤ ਸੜਕ ਤੋਂ ਰਾਹਤ ਮਿਲਣ ਦੀ ਉਮੀਦ ਹੈ।

Ad Position 21
No active advertisement
ਸਵਰਨ ਪੈਲਸ ਤੋਂ ਨੂਰਪੁਰ ਖੁਰਦ ਨੂੰ ਬਣਾਈ ਜਾਣ ਵਾਲੀ ਸੜਕ ਦੇ ਚੱਲ ਰਹੇ ਕੰਮ ਦਾ ਦ੍ਰਿਸ਼। ਤਸਵੀਰ: ਢੀਂਡਸਾ 29-10-2026
ਨੂਰਪੁਰ ਬੇਦੀ, 28 ਅਕਤੂਬਰ (ਹਰਦੀਪ ਸਿੰਘ ਢੀਂਡਸਾ)-ਹਲਕਾ ਰੂਪਨਗਰ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਹਲਕੇ ਦੀਆਂ ਸੜਕਾਂ ਦੀ ਹਾਲਤ ਸੁਧਾਰਨ ਲਈ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਸਵਰਨ ਪੈਲੇਸ ਤੋਂ ਰੂੜੇਮਾਜਰਾ ਰਾਹੀਂ ਨੂਰਪੁਰ ਖੁਰਦ ਨੂੰ ਜਾਣ ਵਾਲੀ ਸੜਕ ਨੂੰ ਨਵੇਂ ਸਿਰੇ ਤੋਂ ਬਣਾਉਣ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ। ਇਸ ਸੜਕ ਦੇ ਨਿਰਮਾਣ ਨਾਲ ਇਲਾਕੇ ਦੇ ਲੋਕਾਂ ਨੂੰ ਖਸਤਾ ਹਾਲਤ ਸੜਕ ਤੋਂ ਰਾਹਤ ਮਿਲਣ ਦੀ ਉਮੀਦ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਠੇਕੇਦਾਰ ਅਤੇ ਚੇਚੀ ਕੰਸਟਰਕਸ਼ਨ ਮੱਖੂਪੁਰ ਦੇ ਐਮ.ਡੀ. ਸੁਰਿੰਦਰ ਪਾਲ ਚੇਚੀ ਤੇ ਪੰਕਜ ਚੇਚੀ ਨੇ ਦੱਸਿਆ ਕਿ ਵਿਧਾਇਕ ਦਿਨੇਸ਼ ਚੱਢਾ ਦੇ ਦਿਸ਼ਾ-ਨਿਰਦੇਸ਼ਾਂ ਅਤੇ ਸਬੰਧਤ ਵਿਭਾਗ ਦੇ ਅਧਿਕਾਰੀਆਂ ਦੀ ਅਗਵਾਈ ਹੇਠ ਸੜਕ ਦਾ ਨਿਰਮਾਣ ਕਾਰਜ ਸ਼ੁਰੂ ਕਰਵਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਲਗਭਗ ਪੰਜ ਕਿੱਲੋਮੀਟਰ ਲੰਬੀ ਇਸ ਸੜਕ ਨੂੰ ਨਵੇਂ ਸਿਰੇ ਤੋਂ ਤਿਆਰ ਕੀਤਾ ਜਾਵੇਗਾ ਅਤੇ ਕੰਮ ਨੂੰ ਜਲਦ ਤੋਂ ਜਲਦ ਮੁਕੰਮਲ ਕਰਨ ਲਈ ਉਪਰਾਲੇ ਕੀਤੇ ਜਾਣਗੇ। ਸੁਰਿੰਦਰ ਪਾਲ ਚੇਚੀ ਨੇ ਕਿਹਾ ਕਿ ਸੜਕਾਂ ਦੀ ਬਿਹਤਰ ਹਾਲਤ ਆਵਾਜਾਈ ਨੂੰ ਸੁਖਾਲਾ ਬਣਾਉਣ ਦੇ ਨਾਲ-ਨਾਲ ਇਲਾਕੇ ਦੇ ਵਿਕਾਸ ਵਿਚ ਵੀ ਅਹਿਮ ਭੂਮਿਕਾ ਨਿਭਾਉਂਦੀ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਸੜਕ ਦੇ ਨਿਰਮਾਣ ਦੌਰਾਨ ਕੰਮ ਦੀ ਗੁਣਵੱਤਾ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇਗਾ, ਤਾਂ ਜੋ ਲੋਕਾਂ ਨੂੰ ਬਿਹਤਰ ਆਵਾਜਾਈ ਸਹੂਲਤ ਮਿਲ ਸਕੇ। ਜ਼ਿਕਰਯੋਗ ਹੈ ਕਿ ਹਲਕਾ ਰੂਪਨਗਰ ਵਿਚ ਸੜਕੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਵੱਖ-ਵੱਖ ਥਾਵਾਂ ’ਤੇ ਸੜਕਾਂ ਦੇ ਨਿਰਮਾਣ ਅਤੇ ਮੁਰੰਮਤ ਦੇ ਕੰਮ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਇਸ ਸੜਕ ਦਾ ਕੰਮ ਸ਼ੁਰੂ ਹੋਣ ਨਾਲ ਰੂੜੇਮਾਜਰਾ ਅਤੇ ਨੂਰਪੁਰ ਖੁਰਦ ਵੱਲ ਆਉਣ-ਜਾਣ ਵਾਲੇ ਲੋਕਾਂ ਨੂੰ ਆਉਣ ਵਾਲੇ ਸਮੇਂ ਵਿਚ ਸਹੂਲਤ ਮਿਲਣ ਦੀ ਆਸ ਹੈ।
Ad Position 22
No active advertisement
ਪਿਛਲੀ ਖ਼ਬਰ ਪੀ . ਐਮ . ਸ਼੍ਰੀ ਸਕੂਲ ਨੂਰਪੁਰ ਕਲਾਂ ਵਿਖੇ ਰੱਖਿਆ ਸੇਵਾਵਾਂ ਸੰਬੰਧੀ ਜਾਗਰੂਕਤਾ ਸੈਮੀਨਾਰ ਕਰਵਾਇਆ ਅਗਲੀ ਖ਼ਬਰ ਕੱਲ੍ਹ ਬਿਜਲੀ ਬੰਦ ਰਹੇਗੀ
Ad Position 24