ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਸ਼ਹੀਦ ਪਰਵਿੰਦਰ ਸਿੰਘ ਝੋਟੇ ਨਮਿਤ ਕੀਤੀ ਅਰਦਾਸ
ਸ੍ਰੀ ਅਨੰਦਪੁਰ ਸਾਹਿਬ, 28 ਅਕਤੂਬਰ (ਕਰਨੈਲ ਸਿੰਘ)-ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਤਹਿਤ ਅੱਜ ਖ਼ਾਲਸਾ ਪੰਥ ਦੇ ਪ੍ਰਗਟ ਅਸਥਾਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਨਸ਼ੇ ਫੈਲਾਉਣ ਵਾਲਿਆਂ ਖ਼ਿਲਾਫ਼ ਸੰਘਰਸ਼ ਦੌਰਾਨ ਸ਼ਹਾਦਤ ਪ੍ਰਾਪਤ ਕਰ ਗਏ ਸ਼ਹੀਦ ਪਰਵਿੰਦਰ ਸਿੰਘ ਝੋਟਾ ਮਾਨਸਾ ਲਈ ਇਨਸਾਫ਼ , ਪਰਿਵਾਰ ਅਤੇ ਨੌਜਵਾਨਾਂ ਲਈ ਚੜ੍ਹਦੀ ਕਲਾ ਅਰਦਾਸ ਸਮਾਗਮ ਕਰਵਾਇਆ ਗਿਆ। ਸਮਾਗਮ ਦੌਰਾਨ ਤਖ਼ਤ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਜੋਗਿੰਦਰ ਸਿੰਘ ਨੇ ਅਰਦਾਸ ਕੀਤੀ ।
ਸ੍ਰੀ ਅਨੰਦਪੁਰ ਸਾਹਿਬ, 28 ਅਕਤੂਬਰ (ਕਰਨੈਲ ਸਿੰਘ)-ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਤਹਿਤ ਅੱਜ ਖ਼ਾਲਸਾ ਪੰਥ ਦੇ ਪ੍ਰਗਟ ਅਸਥਾਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਨਸ਼ੇ ਫੈਲਾਉਣ ਵਾਲਿਆਂ ਖ਼ਿਲਾਫ਼ ਸੰਘਰਸ਼ ਦੌਰਾਨ ਸ਼ਹਾਦਤ ਪ੍ਰਾਪਤ ਕਰ ਗਏ ਸ਼ਹੀਦ ਪਰਵਿੰਦਰ ਸਿੰਘ ਝੋਟਾ ਮਾਨਸਾ ਲਈ ਇਨਸਾਫ਼ , ਪਰਿਵਾਰ ਅਤੇ ਨੌਜਵਾਨਾਂ ਲਈ ਚੜ੍ਹਦੀ ਕਲਾ ਅਰਦਾਸ ਸਮਾਗਮ ਕਰਵਾਇਆ ਗਿਆ। ਸਮਾਗਮ ਦੌਰਾਨ ਤਖ਼ਤ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਜੋਗਿੰਦਰ ਸਿੰਘ ਨੇ ਅਰਦਾਸ ਕੀਤੀ । ਉਪਰੰਤ ਗਿਆਨੀ ਜੋਗਿੰਦਰ ਸਿੰਘ, ਤਖ਼ਤ ਸਾਹਿਬ ਦੇ ਮੈਨੇਜਰ ਸਰਬਦਿਆਲ ਸਿੰਘ, ਵਧੀਕ ਮੈਨੇਜਰ ਐਡਵੋਕੇਟ ਹਰਦੇਵ ਸਿੰਘ ਨੇ ਕਿਹਾ ਕਿ ਨੌਜਵਾਨਾਂ ਅਤੇ ਸੂਬੇ ਦੀ ਸਮਾਜਿਕ ਤਾਣੀ ਬਾਣੀ ਨੂੰ ਤਬਾਹ ਕਰਨ ਲਈ ਕੁੱਝ ਲੋਕਾਂ ਵੱਲੋਂ ਨਸ਼ਿਆਂ ਦੇ ਦਰਿਆ ਵਹਾਏ ਜਾ ਰਹੇ ਹਨ । ਉਨ੍ਹਾਂ ਕਿਹਾ ਕਿ ਨਸ਼ਿਆਂ ਖ਼ਿਲਾਫ਼ ਲੜਾਈ ਅੱਜ ਹਰ ਘਰ ਦੀ ਲੜਾਈ ਬਣ ਚੁੱਕੀ ਹੈ । ਹੁਣ ਹਰ ਵਿਅਕਤੀ ਨੂੰ ਨਸ਼ਿਆਂ ਖ਼ਿਲਾਫ਼ ਆਵਾਜ਼ ਉਠਾਉਣੀ ਚਾਹੀਦੀ ਹੈ । ਤਾਂ ਜੋ ਪੰਜਾਬ ਅਤੇ ਦੇਸ਼ ਦੀ ਨੌਜਵਾਨੀ ਨੂੰ ਇਸ ਮਾੜੀ ਅਲਾਮਤ ਤੋਂ ਬਚਾਇਆ ਜਾ ਸਕੇ । ਇਸ ਮੌਕੇ ਉਕਤ ਤੋਂ ਇਲਾਵਾ ਸਮਾਗਮ ’ਚ ਤਖ਼ਤ ਸਾਹਿਬ ਦੇ ਪੰਜ ਪਿਆਰੇ ਭਾਈ ਸਰਬਜੀਤ ਸਿੰਘ, ਭਾਈ ਕਰਮਜੀਤ ਸਿੰਘ, ਮੀਤ ਮੈਨੇਜਰ ਭੁਪਿੰਦਰ ਸਿੰਘ, ਦਵਿੰਦਰ ਸਿੰਘ ਢਿੱਲੋਂ, ਸਰਬਜੀਤ ਸਿੰਘ, ਅਮਰੀਕ ਸਿੰਘ ਆਦਿ ਤੋਂ ਹਾਜ਼ਰ ਸਨ ।