ਮਾਰਕੀਟ ਕਮੇਟੀ ਸ੍ਰੀ ਚਮਕੌਰ ਸਾਹਿਬ ਦੇ ਚੇਅਰਮੈਨ ਸਬੰਧੀ ਜਾਰੀ ਹੋਇਆ ਨੋਟੀਫ਼ਿਕੇਸ਼ਨ
ਸ੍ਰੀ ਚਮਕੌਰ ਸਾਹਿਬ, 28 ਅਕਤੂਬਰ (ਜਗਮੋਹਣ ਸਿੰਘ ਨਾਰੰਗ)- ਮਾਰਕੀਟ ਕਮੇਟੀ ਸ੍ਰੀ ਚਮਕੌਰ ਸਾਹਿਬ ਦੇ 23 ਅਗਸਤ ਨੂੰ ਪੰਜਾਬ ਸਰਕਾਰ ਵਲੋਂ ਸ੍ਰੀ ਚਮਕੌਰ ਸਾਹਿਬ ਦੇ ਸਮਾਜ ਸੇਵੀ ਅਮਨਦੀਪ ਸਿੰਘ ਮਾਂਗਟ ਨੂੰ ਮਾਰਕੀਟ ਕਮੇਟੀ ਦਾ ਚੇਅਰਮੈਨ ਨਿਯੁਕਤ ਕੀਤਾ ਸੀ, ਪਰ ਉਸ ਸਬੰਧੀ ਅਜੇ ਤੱਕ ਨੋਟੀਫ਼ਿਕੇਸ਼ਨ ਜਾਰੀ ਨਹੀਂ ਸੀ ਹੋਇਆ। ਹੁਣ ਪੰਜਾਬ ਸਰਕਾਰ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ (ਮੰਡੀ ਸ਼ਾਖਾ) ਵਲੋਂ 27 ਅਕਤੂਬਰ ਨੂੰ ਜਾਰੀ ਅਧਿਸੂਚਨਾ ਤਹਿਤ ਸ੍ਰੀ ਮਾਂਗਟ ਨੂੰ ਐਕਟ ਦੀ ਧਾਰਾ 12(2)(ਸੀ) ਤਹਿਤ ਚੇਅਰਮੈਨ ਨਾਮਜ਼ਦ ਕੀਤਾ ਗਿਆ ।
ਸ੍ਰੀ ਚਮਕੌਰ ਸਾਹਿਬ, 28 ਅਕਤੂਬਰ (ਜਗਮੋਹਣ ਸਿੰਘ ਨਾਰੰਗ)- ਮਾਰਕੀਟ ਕਮੇਟੀ ਸ੍ਰੀ ਚਮਕੌਰ ਸਾਹਿਬ ਦੇ 23 ਅਗਸਤ ਨੂੰ ਪੰਜਾਬ ਸਰਕਾਰ ਵਲੋਂ ਸ੍ਰੀ ਚਮਕੌਰ ਸਾਹਿਬ ਦੇ ਸਮਾਜ ਸੇਵੀ ਅਮਨਦੀਪ ਸਿੰਘ ਮਾਂਗਟ ਨੂੰ ਮਾਰਕੀਟ ਕਮੇਟੀ ਦਾ ਚੇਅਰਮੈਨ ਨਿਯੁਕਤ ਕੀਤਾ ਸੀ, ਪਰ ਉਸ ਸਬੰਧੀ ਅਜੇ ਤੱਕ ਨੋਟੀਫ਼ਿਕੇਸ਼ਨ ਜਾਰੀ ਨਹੀਂ ਸੀ ਹੋਇਆ। ਹੁਣ ਪੰਜਾਬ ਸਰਕਾਰ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ (ਮੰਡੀ ਸ਼ਾਖਾ) ਵਲੋਂ 27 ਅਕਤੂਬਰ ਨੂੰ ਜਾਰੀ ਅਧਿਸੂਚਨਾ ਤਹਿਤ ਸ੍ਰੀ ਮਾਂਗਟ ਨੂੰ ਐਕਟ ਦੀ ਧਾਰਾ 12(2)(ਸੀ) ਤਹਿਤ ਚੇਅਰਮੈਨ ਨਾਮਜ਼ਦ ਕੀਤਾ ਗਿਆ । ਇਸ ਤੋਂ ਇਲਾਵਾ ਬਾਕੀ ਰਹਿੰਦੇ ਮੈਂਬਰਾਂ ਦੀ ਨਿਯੁਕਤੀ ਨਾ ਹੋਣ ਕਾਰਨ ਨਵ ਨਿਯੁਕਤ ਚੇਅਰਮੈਨ ਕੋਲ ਕੋਰਮ ਪੂਰਾ ਨਾ ਹੋਣ ਕਾਰਨ ਮਾਰਕੀਟ ਕਮੇਟੀ ਦਾ ਕੰਮ ਚਲਾਉਣ ਦਾ ਕੋਈ ਅਧਿਕਾਰ ਨਹੀਂ ਰਹਿ ਜਾਂਦਾ ਹੈ। ਇਸ ਲਈ ਜਦੋਂ ਤੱਕ ਬਾਕੀ ਰਹਿੰਦੇ ਮੈਂਬਰਾਂ ਦੀ ਨਿਯੁਕਤੀ ਨਹੀਂ ਹੋ ਜਾਂਦੀ ਉਦੋਂ ਤੱਕ ਨਵ ਨਾਮਜ਼ਦ ਮੈਂਬਰ/ ਚੇਅਰਮੈਨ ਨੂੰ ਧਾਰਾ 12(3) ਤਹਿਤ ਕੰਮ ਕਰਨ ਦੀਆਂ ਪਾਵਰਾਂ ਪ੍ਰਦਾਨ ਕਰ ਦਿੱਤੀਆਂ ਗਈਆਂ ਹਨ।