ਅਕਾਲੀ ਦਲ ਨੇ ਮਾਈਨਿੰਗ ਦੇ ਦੋਸ਼ਾਂ ਨੂੰ ਲੈ ਕੇ ਵਿਧਾਇਕ ਚੱਢਾ ਖ਼ਿਲਾਫ਼ ਖੋਲ੍ਹਿਆ ਮੋਰਚਾ
ਨੂਰਪੁਰ ਬੇਦੀ, 28 ਅਕਤੂਬਰ (ਰਾਜੇਸ਼ ਚੌਧਰੀ ਤਖਤਗੜ੍ਹ)- ਹਲਕਾ ਰੂਪਨਗਰ ਵਿਚ ਚੱਲ ਰਹੀ ਕਥਿਤ ਨਾਜਾਇਜ਼ ਮਾਈਨਿੰਗ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਬਾਦਲ ਨੇ ਰੂਪਨਗਰ ਦੇ ਵਿਧਾਇਕ ਦਿਨੇਸ਼ ਚੱਢਾ ਖ਼ਿਲਾਫ਼ ਮੋਰਚਾ ਖੋਲ੍ਹਦਿਆਂ ਮਾਮਲੇ ਦੀ ਕੇਂਦਰੀ ਜਾਂਚ ਏਜੰਸੀਆਂ ਤੋਂ ਜਾਂਚ ਕਰਵਾਉਣ ਦੀ ਮੰਗ ਉਠਾਈ ਹੈ। ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਦਰਬਾਰਾ ਸਿੰਘ ਬਾਲਾ ਦੀ ਅਗਵਾਈ ਹੇਠ ਅੱਜ ਗੁਰਦੁਆਰਾ ਬਾਣਗੜ੍ਹ ਸਾਹਿਬ ਜੇਤੇਵਾਲ ਵਿਖੇ ਹੋਈ ਮੀਟਿੰਗ ਦੌਰਾਨ ਅਕਾਲੀ ਆਗੂਆਂ ਨੇ ਕਥਿਤ ਨਾਜਾਇਜ਼ ਮਾਈਨਿੰਗ ’ਤੇ ਚਿੰਤਾ ਪ੍ਰਗਟ ਕਰਦਿਆਂ ਇਸ ਮਾਮਲੇ ਦੀ ਸੀ.
ਮ
ਮੀਟਿੰਗ ਦੌਰਾਨ ਜ਼ਿਲ੍ਹਾ ਪ੍ਰਧਾਨ ਦਰਬਾਰਾ ਸਿੰਘ ਬਾਲਾ ਤੇ ਹੋਰ ਅਕਾਲੀ ਆਗੂ। ਤਸਵੀਰ: ਰਾਜੇਸ਼ ਚੌਧਰੀ
29-10-2026
ਨੂਰਪੁਰ ਬੇਦੀ, 28 ਅਕਤੂਬਰ (ਰਾਜੇਸ਼ ਚੌਧਰੀ ਤਖਤਗੜ੍ਹ)- ਹਲਕਾ ਰੂਪਨਗਰ ਵਿਚ ਚੱਲ ਰਹੀ ਕਥਿਤ ਨਾਜਾਇਜ਼ ਮਾਈਨਿੰਗ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਬਾਦਲ ਨੇ ਰੂਪਨਗਰ ਦੇ ਵਿਧਾਇਕ ਦਿਨੇਸ਼ ਚੱਢਾ ਖ਼ਿਲਾਫ਼ ਮੋਰਚਾ ਖੋਲ੍ਹਦਿਆਂ ਮਾਮਲੇ ਦੀ ਕੇਂਦਰੀ ਜਾਂਚ ਏਜੰਸੀਆਂ ਤੋਂ ਜਾਂਚ ਕਰਵਾਉਣ ਦੀ ਮੰਗ ਉਠਾਈ ਹੈ। ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਦਰਬਾਰਾ ਸਿੰਘ ਬਾਲਾ ਦੀ ਅਗਵਾਈ ਹੇਠ ਅੱਜ ਗੁਰਦੁਆਰਾ ਬਾਣਗੜ੍ਹ ਸਾਹਿਬ ਜੇਤੇਵਾਲ ਵਿਖੇ ਹੋਈ ਮੀਟਿੰਗ ਦੌਰਾਨ ਅਕਾਲੀ ਆਗੂਆਂ ਨੇ ਕਥਿਤ ਨਾਜਾਇਜ਼ ਮਾਈਨਿੰਗ ’ਤੇ ਚਿੰਤਾ ਪ੍ਰਗਟ ਕਰਦਿਆਂ ਇਸ ਮਾਮਲੇ ਦੀ ਸੀ.ਬੀ.ਆਈ. ਅਤੇ ਈ.ਡੀ. ਤੋਂ ਜਾਂਚ ਕਰਵਾਉਣ ਦੀ ਮੰਗ ਕੀਤੀ। ਮੀਟਿੰਗ ਦੌਰਾਨ ਜ਼ਿਲ੍ਹਾ ਪ੍ਰਧਾਨ ਬਾਲਾ ਨੇ ਦੋਸ਼ ਲਾਇਆ ਕਿ ਸ੍ਰੀ ਅਨੰਦਪੁਰ ਸਾਹਿਬ ਉਪ-ਮੰਡਲ ਅਧੀਨ ਪੈਂਦੇ ਪਿੰਡਾਂ ਵਿਚ ਸਤਲੁਜ ਦਰਿਆ ਅਤੇ ਸਵਾਂ ਨਦੀ ਦੇ ਕੰਢਿਆਂ ’ਤੇ ਵੱਡੀਆਂ ਮਸ਼ੀਨਾਂ ਦੀ ਮਦਦ ਨਾਲ ਦਿਨ-ਰਾਤ ਕਥਿਤ ਨਾਜਾਇਜ਼ ਮਾਈਨਿੰਗ ਕੀਤੀ ਜਾ ਰਹੀ ਹੈ। ਉਨ੍ਹਾਂ ਮੰਗ ਕੀਤੀ ਕਿ ਮਾਈਨਿੰਗ ਦੇ ਮਾਮਲੇ ਵਿਚ ਹਲਕਾ ਵਿਧਾਇਕ ਦੀ ਕਥਿਤ ਭੂਮਿਕਾ ਸਮੇਤ ਸਮੁੱਚੇ ਮਾਮਲੇ ਦੀ ਨਿਰਪੱਖ ਅਤੇ ਸਮਾਂਬੱਧ ਜਾਂਚ ਕਰਵਾਈ ਜਾਵੇ। ਉਨ੍ਹਾਂ ਆਖਿਆ ਕਿ ਅਕਾਲੀ ਦਲ ਪਹਿਲਾਂ ਵੀ ਹਲਕੇ ’ਚ ਨਜਾਇਜ਼ ਮਾਈਨਿੰਗ ਨੂੰ ਲੈ ਕੇ ਆਵਾਜ਼ ਉਠਾਉਂਦਾ ਰਿਹਾ। ਪ੍ਰਧਾਨ ਬਾਲਾ ਨੇ ਪਿੰਡ ਸੈਦਪੁਰ ਦੇ ‘ਆਪ’ ਪਾਰਟੀ ਦੇ ਕਾਰਕੁੰਨ ਮਨਜੀਤ ਸਿੰਘ ਕਾਲੂ ਵਲੋਂ ਇਸ ਮਾਮਲੇ ਨੂੰ ਉਠਾਏ ਜਾਣ ਤੋਂ ਬਾਅਦ ਅਕਾਲੀ ਦਲ ਦਾ ਹਰ ਵਰਕਰ ਉਨ੍ਹਾਂ ਦੇ ਨਾਲ ਖੜ੍ਹਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰੀ ਨੁਮਾਇੰਦਿਆਂ ਖ਼ਿਲਾਫ਼ ਆਵਾਜ਼ ਉਠਾਉਣ ਵਾਲਿਆਂ ਨੂੰ ਬੇਵਜ੍ਹਾ ਧਮਕਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮਾਮਲੇ ਦੀ ਜਾਂਚ ਕਰਕੇ ਦੋਸ਼ੀ ਪਾਏ ਜਾਣ ਵਾਲੇ ਵਿਅਕਤੀਆਂ ਵਿਰੁੱਧ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਬੈਠਕ ’ਚ ਸਰਕਲ ਪ੍ਰਧਾਨ ਗੁਰਦੀਪ ਬਟਾਰਲਾ, ਜਸਵੀਰ ਰਾਣਾ ਤੇ ਮੋਹਣ ਸਿੰਘ ਭੋਗੀਪੁਰ, ਗੋਪਾਲ ਚੰਦ ਬਾਲੇਵਾਲ, ਹੁਸਨ ਚੰਦ ਮਠਾਣ, ਬਾਬਾ ਦਿਆ ਸਿੰਘ ਦਹੀਰਪੁਰ, ਸੁਖਵਿੰਦਰ ਬੋਬੀ ਸਮੀਰੋਵਾਲ, ਹਰਕੇਤ ਕੋਲਾਪੁਰ, ਪਾਖਰ ਜੇਤੇਵਾਲ, ਦਿਲਵਾਰਾ ਸਿੰਘ ਕਲਵਾਂ, ਕੁਲਵੀਰ ਅਸਮਾਨਪੁਰ ਆਦਿ ਅਕਾਲੀ ਆਗੂ ਹਾਜ਼ਰ ਸਨ।