ਘਨੌਲੀ ਪੁਲਿਸ ਚੌਕੀ ਦੇ ਨਵੇਂ ਇੰਚਾਰਜ ਨਾਲ ਭਾਜਪਾ ਆਗੂਆਂ ਨੇ ਕੀਤੀ ਵਿਚਾਰ-ਚਰਚਾ
ਘਨੌਲੀ, 29 ਅਕਤੂਬਰ (ਜਸਵੀਰ ਸਿੰਘ ਸੈਣੀ)– ਭਾਜਪਾ ਜ਼ਿਲ੍ਹਾ ਪ੍ਰਧਾਨ ਅਜੈਵੀਰ ਸਿੰਘ ਲਾਲਪੁਰਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਘਨੌਲੀ ਸਰਕਲ ਦੇ ਭਾਜਪਾ ਆਗੂਆਂ ਨੇ ਘਨੌਲੀ ਪੁਲਿਸ ਚੌਕੀ ਦੇ ਨਵੇਂ ਇੰਚਾਰਜ ਗੁਰਿੰਦਰ ਸਿੰਘ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਇਲਾਕੇ ਦੀਆਂ ਵੱਖ-ਵੱਖ ਸਮੱਸਿਆਵਾਂ ਅਤੇ ਕਾਨੂੰਨ-ਵਿਵਸਥਾ ਨਾਲ ਸਬੰਧਿਤ ਮਸਲਿਆਂ ’ਤੇ ਵਿਚਾਰ-ਚਰਚਾ ਕੀਤੀ ਅਤੇ ਨਵਾਂ ਅਹੁਦਾ ਸੰਭਾਲਣ ’ਤੇ ਉਨ੍ਹਾਂ ਨੂੰ ਜੀ ਆਇਆਂ ਆਖਿਆ।
ਘਨੌਲੀ, 29 ਅਕਤੂਬਰ (ਜਸਵੀਰ ਸਿੰਘ ਸੈਣੀ)– ਭਾਜਪਾ ਜ਼ਿਲ੍ਹਾ ਪ੍ਰਧਾਨ ਅਜੈਵੀਰ ਸਿੰਘ ਲਾਲਪੁਰਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਘਨੌਲੀ ਸਰਕਲ ਦੇ ਭਾਜਪਾ ਆਗੂਆਂ ਨੇ ਘਨੌਲੀ ਪੁਲਿਸ ਚੌਕੀ ਦੇ ਨਵੇਂ ਇੰਚਾਰਜ ਗੁਰਿੰਦਰ ਸਿੰਘ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਇਲਾਕੇ ਦੀਆਂ ਵੱਖ-ਵੱਖ ਸਮੱਸਿਆਵਾਂ ਅਤੇ ਕਾਨੂੰਨ-ਵਿਵਸਥਾ ਨਾਲ ਸਬੰਧਿਤ ਮਸਲਿਆਂ ’ਤੇ ਵਿਚਾਰ-ਚਰਚਾ ਕੀਤੀ ਅਤੇ ਨਵਾਂ ਅਹੁਦਾ ਸੰਭਾਲਣ ’ਤੇ ਉਨ੍ਹਾਂ ਨੂੰ ਜੀ ਆਇਆਂ ਆਖਿਆ। ਇਸ ਮੌਕੇ ਚੌਕੀ ਇੰਚਾਰਜ ਗੁਰਿੰਦਰ ਸਿੰਘ ਨੇ ਨਸ਼ਾ ਤਸਕਰਾਂ ਅਤੇ ਹੋਰ ਅਪਰਾਧਿਕ ਅਨਸਰਾਂ ਨੂੰ ਠੱਲ੍ਹ ਪਾਉਣ ਲਈ ਇਲਾਕਾ ਨਿਵਾਸੀਆਂ ਅਤੇ ਪਤਵੰਤੇ ਸੱਜਣਾਂ ਤੋਂ ਸਹਿਯੋਗ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਇਲਾਕੇ ਵਿਚ ਅਮਨ-ਸ਼ਾਂਤੀ ਬਣਾਈ ਰੱਖਣ ਅਤੇ ਅਪਰਾਧਿਕ ਗਤੀਵਿਧੀਆਂ ’ਤੇ ਕਾਬੂ ਪਾਉਣ ਲਈ ਪੁਲਿਸ ਵਚਨਬੱਧ ਹੈ। ਅਜਿਹੇ ਸ਼ਰਾਰਤੀ ਅਨਸਰਾਂ ਵਿਰੁੱਧ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਘਨੌਲੀ ਸਰਕਲ ਪ੍ਰਧਾਨ ਇੰਦਰਪਾਲ ਸਿੰਘ, ਤਰਲੋਚਨ ਸਿੰਘ, ਸਾਬਕਾ ਸਰਪੰਚ ਬਲਜੀਤ ਸਿੰਘ, ਸੀਨੀਅਰ ਭਾਜਪਾ ਆਗੂ ਪ੍ਰਿੰਸ ਕੌਸ਼ਿਕ, ਵਿਜੇ ਸਿੰਘ, ਸੁਖਵਿੰਦਰ ਸਿੰਘ, ਅਵਤਾਰ ਸਿੰਘ ਅਤੇ ਹੋਰ ਹਾਜ਼ਰ ਸਨ।