31-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-10-2026

ਦਲਿਤ ਵਿਰੋਧੀ ਟਿੱਪਣੀਆਂ ਖ਼ਿਲਾਫ਼ ਇਲਾਕਾ ਵਾਸੀਆਂ ਨੇ ਫੂਕਿਆ ਬਰਿੰਦਰ ਸਿੰਘ ਢਿੱਲੋਂ ਦਾ ਪੁਤਲਾ

ਪੁਰਖਾਲੀ, 30 ਅਕਤੂਬਰ (ਅੰਮ੍ਰਿਤਪਾਲ ਸਿੰਘ ਬੰਟੀ)-ਕਾਂਗਰਸੀ ਆਗੂ ਬਰਿੰਦਰ ਸਿੰਘ ਢਿੱਲੋਂ ਵਲੋਂ ਦਲਿਤ ਭਾਈਚਾਰੇ ਸਬੰਧੀ ਕੀਤੀਆਂ ਕਥਿਤ ਇਤਰਾਜ਼ਯੋਗ ਟਿੱਪਣੀਆਂ ਦੇ ਵਿਰੋਧ ਵਿਚ ਸਥਾਨਕ ਲੋਕਾਂ ਵਲੋਂ ਪੁਰਖਾਲੀ ਵਿਖੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਬਰਿੰਦਰ ਸਿੰਘ ਢਿੱਲੋਂ ਦਾ ਪੁਤਲਾ ਫੂਕਿਆ ਅਤੇ ਉਨ੍ਹਾਂ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ।

Ad Position 21
No active advertisement
ਪੁਰਖਾਲੀ ਵਿਖੇ ਕਾਂਗਰਸੀ ਆਗੂ ਬਰਿੰਦਰ ਸਿੰਘ ਢਿੱਲੋਂ ਦਾ ਪੁਤਲਾ ਫ਼ੂਕ ਕੇ ਰੋਸ ਪ੍ਰਦਰਸ਼ਨ ਕਰਦੇ ਹੋਏ ਲੋਕ। ਤਸਵੀਰ: ਅੰਮ੍ਰਿਤਪਾਲ ਸਿੰਘ ਬੰਟੀ 31-10-2026

ਪੁਰਖਾਲੀ, 30 ਅਕਤੂਬਰ (ਅੰਮ੍ਰਿਤਪਾਲ ਸਿੰਘ ਬੰਟੀ)-ਕਾਂਗਰਸੀ ਆਗੂ ਬਰਿੰਦਰ ਸਿੰਘ ਢਿੱਲੋਂ ਵਲੋਂ ਦਲਿਤ ਭਾਈਚਾਰੇ ਸਬੰਧੀ ਕੀਤੀਆਂ ਕਥਿਤ ਇਤਰਾਜ਼ਯੋਗ ਟਿੱਪਣੀਆਂ ਦੇ ਵਿਰੋਧ ਵਿਚ ਸਥਾਨਕ ਲੋਕਾਂ ਵਲੋਂ ਪੁਰਖਾਲੀ ਵਿਖੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਬਰਿੰਦਰ ਸਿੰਘ ਢਿੱਲੋਂ ਦਾ ਪੁਤਲਾ ਫੂਕਿਆ ਅਤੇ ਉਨ੍ਹਾਂ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਇਸ ਮੌਕੇ ਐੱਸ ਸੀ ਵਿੰਗ ਜ਼ਿਲ੍ਹਾ ਪ੍ਰਧਾਨ ਪਰਮਜੀਤ ਸਿੰਘ ਪੁਰਖਾਲੀ, ਦਲਿਤ ਵਿਕਾਸ ਬੋਰਡ ਦੇ ਚੇਅਰਮੈਨ ਗੁਰਵਿੰਦਰ ਸਿੰਘ ਗੋਲਡੀ ਨੇ ਕਿਹਾ ਕਿ ਕਿਸੇ ਵੀ ਸਿਆਸੀ ਆਗੂ ਵਲੋਂ ਸਮਾਜ ਦੇ ਕਿਸੇ ਵਰਗ ਪ੍ਰਤੀ ਅਪਮਾਨਜਨਕ ਸ਼ਬਦਾਵਲੀ ਵਰਤਣਾ ਬੇਹੱਦ ਨਿੰਦਣਯੋਗ ਹੈ। ਉਨ੍ਹਾਂ ਕਿਹਾ ਕਿ ਦਲਿਤ ਭਾਈਚਾਰੇ ਦੇ ਮਾਣ-ਸਨਮਾਨ ਨਾਲ ਕਿਸੇ ਵੀ ਤਰ੍ਹਾਂ ਦਾ ਖਿਲਵਾੜ ਬਰਦਾਸ਼ਤ ਨਹੀਂ ਕੀਤਾ ਜਾਵੇਗਾ।ਇਸ ਮੌਕੇ ਉਨ੍ਹਾਂ ਕਾਂਗਰਸ ਪਾਰਟੀ ਦੀ ਲੀਡਰਸ਼ਿਪ ਤੋਂ ਮੰਗ ਕੀਤੀ ਕਿ ਬਰਿੰਦਰ ਸਿੰਘ ਢਿੱਲੋਂ ਦੇ ਕਥਿਤ ਬਿਆਨ ਦਾ ਨੋਟਿਸ ਲਿਆ ਜਾਵੇ ਅਤੇ ਉਨ੍ਹਾਂ ਵਲੋਂ ਸਮੁੱਚੇ ਦਲਿਤ ਭਾਈਚਾਰੇ ਤੋਂ ਜਨਤਕ ਤੌਰ ’ਤੇ ਮੁਆਫ਼ੀ ਮੰਗੀ ਜਾਵੇ। ਉਨ੍ਹਾਂ ਨੇ ਕਿਹਾ ਕਿ ਪੰਜਾਬ ਗੁਰੂਆਂ-ਪੀਰਾਂ ਦੀ ਧਰਤੀ ਹੈ, ਜਿੱਥੇ ਸਾਂਝੀਵਾਲਤਾ, ਬਰਾਬਰੀ ਅਤੇ ਹਰ ਵਰਗ ਦੇ ਸਨਮਾਨ ਦਾ ਸੁਨੇਹਾ ਦਿੱਤਾ ਜਾਂਦਾ ਹੈ। ਸਮਾਜ ਵਿਚ ਨਫ਼ਰਤ ਫੈਲਾਉਣ ਵਾਲੀ ਕਿਸੇ ਵੀ ਤਰ੍ਹਾਂ ਦੀ ਬਿਆਨਬਾਜ਼ੀ ਦਾ ਡਟ ਕੇ ਵਿਰੋਧ ਕੀਤਾ ਜਾਵੇਗਾ। ਇਸ ਮੌਕੇ ਸੁਖਵਿੰਦਰ ਸਿੰਘ ਸਰਪੰਚ ਭੰਗਾਲਾ, ਬਲਵਿੰਦਰ ਸਿੰਘ ਮਿੱਠੂ ਸਰਪੰਚ ਹਿਰਦਾ ਪੁਰ, ਪਰਵਿੰਦਰ ਸਿੰਘ ਪੱਪੀ ਸਰਪੰਚ ਖੇੜੀ, ਜਤਿੰਦਰਬੀਰ ਸਿੰਘ ਪੁਰਖਾਲੀ, ਕ੍ਰਿਸ਼ਨ ਸਿੰਘ ਬਿੰਦਰਖ, ਭਾਗ ਸਿੰਘ ਬੜੀ, ਸੰਜੇ ਰੋਪੜ ਅਤੇ ਦਲਿਤ ਸਮਾਜ ਨਾਲ ਸਬੰਧਿਤ ਔਰਤਾਂ ਤੇ ਹੋਰ ਲੋਕ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ ਸਹਿਕਾਰੀ ਸੁਸਾਇਟੀਆਂ ਦੇ ਨਿਯਮਾਂ ’ਚ ਤਬਦੀਲੀਆਂ ਕਿਸਾਨੀ ਲਈ ਘਾਤਕ ਸਾਬਤ ਹੋਣਗੀਆਂ : ਰਾਣਾ ਕੇ.ਪੀ. ਸਿੰਘ ਅਗਲੀ ਖ਼ਬਰ ਨੂਰਪੁਰ ਬੇਦੀ ਸਕੂਲ ਦੇ ਵਿਦਿਆਰਥੀਆਂ ਨੇ ਸੀ.ਸੀ.ਆਰ.ਟੀ. ਵਰਕਸ਼ਾਪ ਦੌਰਾਨ ਕੁਇਜ਼, ਭਾਸ਼ਨ ਤੇ ਪੇਂਟਿੰਗ ਮੁਕਾਬਲਿਆਂ ਵਿਚ ਲਿਆ...
Ad Position 24